ਅੰਮ੍ਰਿਤਸਰ: ਸਰਕਾਰੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਪਹੁੰਚੇ ਜਿੱਥੇ ਉਹਨਾਂ ਨੇ ਸਰਕਾਰ 'ਤੇ ਵਾਰ ਕਰਦਿਆਂ ਕਿਹਾ ਕਿ ਸਰਕਾਰ ਦਾ ਧੰਨਵਾਦ। ਇੱਕ ਲਫਜ਼ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। 


ਦਸ ਦਈਏ ਕਿ ਬੀਤੇ ਦਿਨ 424 ਵੀਆਈਪੀਆਈਜ਼ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਦੀ ਸੁਰੱਖਿਆ 'ਚ ਵੀ ਕਟੌਤੀ ਕੀਤੀ ਗਈ ਸੀ। ਹਾਲਾਂਕਿ ਵਿਵਾਦ ਛਿੜਨ ਤੋਂ ਬਾਅਦ ਸਰਕਾਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਕਰ ਦਿੱਤੀ ਗਈ ਪਰ ਜਥੇਦਾਰ ਨੇ ਕਿਹਾ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਕੋਈ ਲੋੜ ਨਹੀਂ। ਸਿੱਖ ਕੌਮ ਦੇ ਨੌਜਵਾਨ ਹੀ ਸੁਰੱਖਿਆ ਲਈ ਕਾਫੀ ਹਨ ਅਤੇ ਉਹਨਾਂ ਸਰਕਾਰ ਦੀ ਬਾਕੀ ਰਹਿੰਦੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਸੀ। 


ਜੱਥੇਦਾਰ ਨੇ ਬਿਆਨ ਦਿੰਦਿਆਂ ਕਿਹਾ ਸੀ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ। ਉਹਨਾਂ ਕਿਹਾ ਸਰਕਾਰ ਨੇ ਅੱਧੀ ਸੁਰੱਖਿਆ ਵਾਪਸ ਮੰਗਵਾਈ ਹੈ ਅਤੇ ਬਾਕੀ ਰਹਿੰਦੀ ਸੁਰੱਖਿਆ ਉਹ ਆਪ ਵਾਪਸ ਭੇਜ ਰਹੇ ਹਨ।  


ਦਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਕਾਰਨ ਸਰਕਾਰ ਵੱਲੋਂ 6 ਗੰਨਮੈਨ ਦਿੱਤੇ ਗਏ ਸਨ ਜਿੰਨਾ ਚੋ ਤਿੰਨ ਵਾਪਿਸ ਲੈ ਲੈਣ ਦਾ ਆਦੇਸ਼ ਹੋਇਆ ਸੀ।


ਪੰਜਾਬ ਦੀ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ 'ਤੇ ਕੱਟ ਮਾਰਿਆ ਹੈ। ਵਿਧਾਇਕਾਂ , ਸਾਬਕਾ ਵਿਧਾਇਕਾਂ, ਸਾਬਕਾ ਸਾਂਸਦਾ ਸਮੇਤ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਲਿਸਟ 'ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ।


ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ,  ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।