Punjab News: ਕਾਨੂੰਗੋ ਨੇ ਖੁਦ ਨੂੰ ਗੋਲੀ ਮਾਰ ਸਮਾਪਤ ਕੀਤੀ ਜੀਵਨ ਲੀਲਾ, ਇਲਾਕੇ 'ਚ ਮੱਚਿਆ ਹੜਕੰਪ, ਪੁਲਿਸ ਜਾਂਚ 'ਚ ਜੁਟੀ
ਸ਼੍ਰੀ ਮੁਕਤਸਰ ਸਾਹਿਬ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਸ਼ਹਿਰ ਦੀ ਮਿਡਵੇ ਕਾਲੋਨੀ ਗਲੀ ਨੰਬਰ 2 ਵਾਸੀ ਇੱਕ ਕਾਨੂੰਗੋ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਦੀ ਆਵਾਜ਼ ਨਾਲ ਇਲਾਕੇ...

Punjab News: ਸ਼੍ਰੀ ਮੁਕਤਸਰ ਸਾਹਿਬ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਸ਼ਹਿਰ ਦੀ ਮਿਡਵੇ ਕਾਲੋਨੀ ਗਲੀ ਨੰਬਰ 2 ਵਾਸੀ ਇੱਕ ਕਾਨੂੰਗੋ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਦੀ ਆਵਾਜ਼ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਸਦਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਚੱਕ ਬੀੜ ਸਰਕਾਰ ਦੇ ਕੋਲ ਮਿਡਵੇ ਕਾਲੋਨੀ ਗਲੀ ਨੰਬਰ 2 ਵਾਸੀ ਕੇਵਲਪ੍ਰੀਤ ਕੌਰ ਪਤਨੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਪਤੀ, ਕਾਨੂੰਗੋ ਜਸਵਿੰਦਰ ਸਿੰਘ (ਉਮਰ 35 ਸਾਲ), ਨੂੰ ਕੋਟਕਪੂਰਾ ਦੇ ਤਿੰਨ ਲੋਕ ਪੈਸਿਆਂ ਦੇ ਲੈਣ-ਦੇਣ ਕਾਰਨ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਅਕਸਰ ਪੈਸਿਆਂ ਦੀ ਮੰਗ ਕਰਦੇ ਰਹਿੰਦੇ ਸਨ। ਇਸ ਪ੍ਰੇਸ਼ਾਨੀ ਕਾਰਨ ਉਸ ਦੇ ਪਤੀ ਨੇ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ।
ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ 'ਤੇ ਇਮਰੋਜ਼ਪ੍ਰੀਤ ਸਿੰਘ ਵਾਸੀ ਦੇਵੀ ਲਾਲ ਰੋਡ ਕੋਟਕਪੂਰਾ, ਰਾਜਵਿੰਦਰ ਸਿੰਘ ਉਰਫ ਲਾਟੂ ਵਾਸੀ ਕੋਟਕਪੂਰਾ ਅਤੇ ਪਾਲਾ ਵਾਸੀ ਕੋਟਕਪੂਰਾ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਫਿਲਹਾਲ ਸਾਰੇ ਦੋਸ਼ੀ ਪੁਲਿਸ ਦੀ ਪਕੜ ਤੋਂ ਬਾਹਰ ਹਨ।
ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੂੰ ਇੱਕ ਸੁਸਾਈਡ ਨੋਟ ਮਿਲਿਆ ਹੈ, ਜਿਸ 'ਚ ਉਕਤ ਲੋਕਾਂ ਵੱਲੋਂ ਪੈਸਿਆਂ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕਰਨ ਦੀ ਗੱਲ ਲਿਖੀ ਹੋਈ ਹੈ। ਹਾਲਾਂਕਿ ਸੁਸਾਈਡ ਨੋਟ ਸਾਫ਼ ਤਰੀਕੇ ਨਾਲ ਲਿਖਿਆ ਨਹੀਂ ਹੋਇਆ, ਜਿਸ ਕਰਕੇ ਲੈਣ-ਦੇਣ ਦੀ ਅਸਲ ਸਥਿਤੀ ਸਪਸ਼ਟ ਨਹੀਂ ਹੋ ਸਕੀ। ਫਿਲਹਾਲ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ ਤਿੰਨੋ ਆਰੋਪੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਪੋਸਟਮਾਰਟਮ ਦੀ ਕਾਰਵਾਈ ਮੁਕੰਮਲ ਹੋਣ ਦੇ ਬਾਅਦ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















