Punjab News: ਕਿਸਾਨ ਲੀਡਰ ਬਲਬੀਰ ਰਾਜੇਵਾਲ ਦੀ ਕੌਮੀ ਇਨਸਾਫ ਮੋਰਚੇ ਨੂੰ ਸਲਾਹ, ਵਿਰੋਧ ਕਰਨਾ ਹੱਕ ਪਰ ਹਿੰਸਕ ਹੋਣ ਸਹੀ ਨਹੀਂ..
Punjab News: ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਕੱਲ੍ਹ ਕੌਮੀ ਇਨਸਾਫ਼ ਮੋਰਚੇ ਵਿੱਚ ਜੋ ਕੁਝ ਵੀ ਹੋਇਆ, ਉਹ ਬਹੁਤ ਗਲਤ ਸੀ।
Punjab News: ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਕੱਲ੍ਹ ਕੌਮੀ ਇਨਸਾਫ਼ ਮੋਰਚੇ ਵਿੱਚ ਜੋ ਕੁਝ ਵੀ ਹੋਇਆ, ਉਹ ਬਹੁਤ ਗਲਤ ਸੀ। ਉਨ੍ਹਾਂ ਕਿਹਾ ਹੈ ਕਿ ਸੀਨੀਅਰ ਲੀਡਰਸ਼ਿਪ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉੱਥੇ ਪਹੁੰਚੇ ਲੋਕਾਂ ਨੂੰ ਕਿਸ ਤਰ੍ਹਾਂ ਸੰਭਾਲਣਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨਾ ਹੱਕ ਹੈ ਪਰ ਹਿੰਸਕ ਹੋਣ ਸਹੀ ਨਹੀਂ। ਰਾਜੇਵਾਲ ਨੇ ਕਿਹਾ ਕਿ ਹਰ ਅੰਦਲੋਨ ਦੀ ਜਿੱਤ ਉਸ ਦੀ ਸ਼ਾਂਤੀ ਉਪਰ ਨਿਰਭਰ ਕਰਦੀ ਹੈ।
ਰਾਜੇਵਾਲ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਵਿੱਚ ਸਨ ਤਾਂ ਉਸ ਵੇਲੇ ਵੀ ਅਜਿਹਾ ਹੀ ਹੋਇਆ ਸੀ। ਉੱਥੇ ਸਾਡੇ ਨਾਲ ਧੋਖਾ ਹੋਇਆ ਸੀ। ਉੱਥੇ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਇਹ ਕੰਮ ਕਰਵਾ ਦਿੱਤਾ, ਪਰ ਦਿੱਲੀ ਵਿੱਚ ਜੋ ਕੁਝ ਹੋਇਆ, ਉਸ ਤੋਂ ਕੌਮੀ ਇਨਸਾਫ਼ ਮੋਰਚੇ ਦੀ ਲੀਡਰਸ਼ਿਪ ਨੂੰ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਨੂੰ ਦੇਖਣਾ ਚਾਹੀਦਾ ਹੈ ਕਿ ਗਲਤੀ ਕਿੱਥੇ ਸੀ ਤੇ ਉਸ ਨੂੰ ਠੀਕ ਕੀਤਾ ਜਾਣਾ ਚਾਹੀਦਾ ਹੈ।
ਰਾਜੇਵਾਲ ਨੇ ਕਿਹਾ ਕਿ ਸਰਕਾਰ ਧਰਨੇ-ਪ੍ਰਦਰਸ਼ਨ ਬੰਦ ਹੀ ਨਾ ਕਰ ਦੇਵੇ, ਇਸ ਲਈ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਪਹਿਲਾਂ ਸਿੱਖਿਅਤ ਕਰੋ, ਫਿਰ ਜਥੇਬੰਦ ਕਰੋ ਤੇ ਫਿਰ ਅੰਦੋਲਨ ਕਰੋ। ਇਸ ਗੱਲ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਕੌਮੀ ਇਨਸਾਫ਼ ਮੋਰਚੇ ਵਿੱਚ ਵਾਪਰੀ ਘਟਨਾ ਤੋਂ ਉਨ੍ਹਾਂ ਦੀ ਲੀਡਰਸ਼ਿਪ ਨੂੰ ਸਬਕ ਸਿੱਖਣਾ ਚਾਹੀਦਾ ਹੈ ਤੇ ਇਸ ਦੇ ਬਚਾਅ ਲਈ ਤਿਆਰ ਰਹਿਣਾ ਚਾਹੀਦਾ ਹੈ।
ਕੌਮੀ ਇਨਸਾਫ ਮੋਰਚੇ ਨੂੰ ਕਿਸਾਨਾਂ ਵੱਲੋਂ ਵੀ ਸਮਰਥਨ ਦਿੱਤਾ ਜਾਵੇਗਾ ਕਿਉਂਕਿ ਉਨ੍ਹਾਂ ਦਾ ਮੁੱਦਾ ਤੇ ਮੰਗ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਫੈਸਲਾ ਲੈ ਕੇ ਕੌਮੀ ਇਨਸਾਫ ਮੋਰਚੇ ਵਿੱਚ ਜ਼ਰੂਰ ਜਾਵਾਂਗੇ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :