ਚੰਡੀਗੜ੍ਹ- ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਪੰਚਾਇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕੀਤੀ ਜਾਵੇਗੀ। ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਬੈਠਕ ਕੀਤੀ ਜਾਵੇਗੀ। ਦੁਪਹਿਰ 12:00 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਕਿਸਾਨਾਂ ਦੀ ਇਹ ਮੀਟਿੰਗ ਹੋਵੇਗੀ । ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਕਿਸਾਨਾਂ ਦੇ ਕਬਜ਼ੇ ਵਾਲੀਆਂ ਪੰਚਾਇਤੀ ਜ਼ਮੀਨਾਂ ਸਮੇਤ ਕਈ ਮੁੱਦਿਆਂ ਤੇ ਚਰਚਾ ਹੋ ਸਕਦੀ ਹੈ।