Punjab News latest Updates Live: ਸਿੱਧੂ ਕੇਸ ਦੀ ਸੁਣਵਾਈ ਤੋਂ ਕਿਸਾਨਾਂ ਦੀਆਂ ਮੰਗਾਂ ਤੱਕ ਪੰਜਾਬ ਦੀ ਹਰ ਅਪਡੇਟ ਦੇਖੋ ਇੱਥੇ
ਮੁਹਾਲੀ: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲੈਣ ਦੇ ਖਿਲਾਫ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ।
LIVE
Background
ਮੁਹਾਲੀ: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲੈਣ ਦੇ ਖਿਲਾਫ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਦੋਵਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੋਸ ਮਾਰਚ ਕੱਢਿਆ ਜਾਵੇਗਾ। ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਵਿਖੇ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਰਾਜਭਵਨ ਤੱਕ ਮਾਰਚ ਕੱਢਿਆ ਜਾਵੇਗਾ । ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ ਰਾਸ਼ਟਰਪਤੀ ਦੇ ਨਾਮ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਜਿਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
Navjot Singh Sidhu Road Rage Case: ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸੀਬਤਾਂ ਹੋਰ ਵੱਧ ਸਕਦੀਆਂ ਹਨ। 1988 ਦੇ ਰੋਡ ਰੇਜ ਮਾਮਲੇ 'ਚ ਮਈ 2018 'ਚ ਸੁਣਾਈ ਗਈ ਸਜ਼ਾ 'ਤੇ ਮੁੜ ਵਿਚਾਰ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਮੁੜ ਸੁਣਵਾਈ ਕਰੇਗਾ। ਜਸਟਿਸ ਏ ਐਮ ਖਾਨਵਿਲਕਰ ਅਤੇ ਜਸਟਿਸ ਐਸ ਕੇ ਕੌਲ ਦੀ ਵਿਸ਼ੇਸ਼ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਮਈ 2018 ਵਿੱਚ ਆਪਣੇ ਫੈਸਲੇ ਵਿੱਚ, ਸੁਪਰੀਮ ਅਦਾਲਤ ਨੇ ਸਿੱਧੂ ਨੂੰ ਇੱਕ 65 ਸਾਲਾ ਵਿਅਕਤੀ ਨੂੰ ਜਾਣਬੁੱਝ ਕੇ ਸੱਟ ਪਹੁੰਚਾਉਣ ਦਾ ਦੋਸ਼ੀ ਠਹਿਰਾਇਆ ਸੀ। ਹਾਲਾਂਕਿ ਅਦਾਲਤ ਨੇ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਸੁਣਾਈ ਅਤੇ ਸਿਰਫ਼ 1000 ਰੁਪਏ ਦਾ ਜੁਰਮਾਨਾ ਲਾਇਆ ਸੀ ਅਤੇ 22 ਮਾਰਚ ਨੂੰ ਮਾਮਲੇ 'ਚ 25 ਮਾਰਚ ਤੱਕ ਸੁਣਵਾਈ ਟਾਲ ਦਿੱਤੀ ਗਈ ਸੀ ਅਤੇ ਅੱਜ ਦੁਪਹਿਰ 2 ਵਜੇ ਮਾਮਲੇ ਦੀ ਸੁਣਵਾਈ ਹੋ ਸਕਦੀ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ 'ਚ ਅੱਜ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?
ਪੰਜਾਬ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਹਾਲਾਂਕਿ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ ਦੀਆਂ ਕੀਮਤਾਂ ਸਥਿਰ ਹਨ।ਇੱਥੇ 1 ਲੀਟਰ ਪੈਟਰੋਲ ਦੀ ਕੀਮਤ 95.80 ਰੁਪਏ ਅਤੇ ਡੀਜ਼ਲ ਦੀ ਕੀਮਤ 82.37 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਅੱਜ ਪੈਟਰੋਲ ਦੀ ਕੀਮਤ 'ਚ ਵਾਧਾ ਹੋਇਆ ਹੈ।ਇੱਥੇ ਅੱਜ ਪੈਟਰੋਲ ਦੀ ਕੀਮਤ 97.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.28 ਰੁਪਏ ਪ੍ਰਤੀ ਲੀਟਰ ਹੈ। ਅੱਜ ਜਲੰਧਰ 'ਚ ਪੈਟਰੋਲ ਦੀ ਕੀਮਤ 97.13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.93 ਰੁਪਏ ਪ੍ਰਤੀ ਲੀਟਰ ਹੈ। ਲੁਧਿਆਣਾ ਵਿੱਚ ਅੱਜ ਪੈਟਰੋਲ ਦੀ ਕੀਮਤ 97.60 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.38 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਲਈ ਡਰੱਗ ਮਾਮਲਾ ਇੱਕ ਵੱਡੀ ਚੁਣੌਤੀ ਹੈ। ਹਜ਼ਾਰਾਂ ਕਰੋੜ ਦੇ ਡਰੱਗ ਕਾਰੋਬਾਰ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ। ਹਾਈ ਕੋਰਟ ਦੇ ਡਬਲ ਬੈਂਚ 'ਚ ਇਹ ਮਾਮਲਾ ਦੁਪਹਿਰ 2 ਵਜੇ ਸੁਣਵਾਈ ਲਈ ਆਵੇਗਾ। ਇਸ ਤੋਂ ਪਹਿਲਾਂ ਹਾਈਕੋਰਟ 'ਚ ਪੇਸ਼ ਕੀਤੀ 2018 ਦੀ STF ਰਿਪੋਰਟ ਦੇ ਆਧਾਰ 'ਤੇ ਪਿਛਲੀ ਕਾਂਗਰਸ ਸਰਕਾਰ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਿਆ ਹੈ। 2013 ਵਿੱਚ ਹਾਈ ਕੋਰਟ ਨੇ ਸਾਬਕਾ ਡੀਜੀਪੀ (ਜੇਲ੍ਹਾਂ) ਸ਼ਸ਼ੀਕਾਂਤ ਦੀਆਂ ਚਿੱਠੀਆਂ ਦੇ ਆਧਾਰ 'ਤੇ ਆਪਣੇ ਆਪ ਨੋਟਿਸ ਲੈਂਦਿਆਂ ਕੇਸ ਸ਼ੁਰੂ ਕੀਤਾ ਸੀ।
ਪੰਜਾਬ ਦੇ ਥਰਮਲ ਪਲਾਂਟ ਵਿੱਚ ਆਉਣ ਲੱਗੀ ਕੋਲੇ ਦੀ ਕਮੀ
ਪੰਜਾਬ 'ਚ ਗਰਮੀ ਦਾ ਪ੍ਰਕੋਪ ਵਧਣ ਲੱਗਾ ਹੈ, ਉਥੇ ਹੀ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ 'ਚ ਕੋਲੇ ਦੀ ਕਮੀ ਹੈ। ਮਾਨਸਾ ਦੇ ਪਿੰਡ ਬਨਾਵਲੀ ਵਿੱਚ ਸਥਿਤ ਤਲਵੰਡੀ ਸਾਬੋ ਥਰਮਲ ਪਲਾਂਟ ਆਪਣੀ ਪੂਰੀ ਸਮਰੱਥਾ ਤੋਂ 1980 ਮੈਗਾਵਾਟ ਤੋਂ ਵੀ ਘੱਟ ਬਿਜਲੀ ਨਾਲ ਚੱਲ ਰਿਹਾ ਹੈ ਕਿਉਂਕਿ ਇਸ ਸਮੇਂ ਥਰਮਲ ਪਲਾਂਟ ਕੋਲ ਸਮਰਥਾ ਤੋਂ ਘੱਟ ਕੋਲਾ ਹੀ ਮੌਜੂਦ ਹੈ ਅਤੇ ਜੇਕਰ ਆਉਣ ਵਾਲੇ ਦਿਨਾਂ ਵਿੱਚ ਕੋਲਾ ਨਾ ਆਇਆ ਤਾਂ ਬਿਜਲੀ ਸੰਕਟ ਪੈਦਾ ਹੋ ਜਾਵੇਗਾ। ਪੰਜਾਬ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਦੱਸਿਆ ਕਿ ਬਿਜਲੀ ਉਤਪਾਦਨ ਵਿੱਚ ਆ ਰਹੀ ਸਮੱਸਿਆ ਸਬੰਧੀ ਤਕਨੀਕੀ 3 ਦੇ ਨਾਲ-ਨਾਲ ਬਿਜਲੀ ਮੰਤਰੀ ਨਾਲ ਸੰਪਰਕ ਕੀਤਾ ਤੇ ਕਿਹਾ ਕਿ ਜਲਦੀ ਹੀ ਇਸ ਦਾ ਹੱਲ ਕਰ ਦਿੱਤਾ ਜਾਵੇਗਾ। ਕੋਲੇ ਦੀ ਕਮੀ ਬਾਰੇ ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ।
ਚਾਰ ਵਾਰ ਵਿਧਾਇਕ ਰਹਿ ਚੁੱਕੇ ਮਾਸਟਰ ਮੋਹਨ ਲਾਲ ਨੇ ਪੈਨਸ਼ਨ ਸਬੰਧੀ ਆਏ ਨਵੇਂ ਹੁਕਮਾਂ 'ਤੇ ਦਿੱਤੀ ਆਪਣੀ ਪ੍ਰਤੀਕਿਰਿਆ
ਪਠਾਨਕੋਟ ਤੋਂ ਚਾਰ ਵਾਰ ਵਿਧਾਇਕ ਚੁਣੇ ਗਏ ਮਾਸਟਰ ਮੋਹਨ ਲਾਲ ਨੇ ਸਾਬਕਾ ਵਿਧਾਇਕਾਂ ਦੀ ਪੈਨਸ਼ਨ 'ਤੇ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮਾਸਟਰ ਮੋਹਨ ਲਾਲ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਲੋਕਾਂ ਦੇ ਮਨਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਚਾਰ-ਪੰਜ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਉਨੀ ਹੀ ਪੈਨਸ਼ਨ ਮਿਲਦੀ ਹੈ, ਜੋ ਕਿ ਸਰਾਸਰ ਗਲਤ ਹੈ। ਸਾਬਕਾ ਵਿਧਾਇਕ ਨੂੰ ਪੈਨਸ਼ਨ ਮਿਲਦੀ ਹੈ, ਇਸ ਦੇ ਨਾਲ ਜੇਕਰ ਵਿਧਾਇਕ ਦੂਜੀ ਵਾਰ ਪੈਨਸ਼ਨ ਲੈਂਦਾ ਹੈ, ਤਾਂ ਪੈਨਸ਼ਨ ਵਿੱਚ ਸਿਰਫ 7500 ਰੁਪਏ ਮਿਲਦੇ ਹਨ। ਅਤੇ ਸਾਬਕਾ ਵਿਧਾਇਕ ਨੂੰ ਆਪਣੀ ਪੈਨਸ਼ਨ ਦਾ 40 ਫੀਸਦੀ ਆਮਦਨ ਟੈਕਸ ਅਦਾ ਕਰਨਾ ਪੈਂਦਾ ਹੈ। ਕਿਸੇ ਨੂੰ ਇੱਕ ਪੈਨਸ਼ਨ ਤੋਂ ਵੱਧ ਦੂਜੀ ਜਾਂ ਤੀਜੀ ਪੈਨਸ਼ਨ ਨਹੀਂ ਮਿਲਦੀ। ਹਰ ਵਾਰ ਜਦੋਂ ਤੁਸੀਂ ਜਿੱਤਦੇ ਹੋ, ਸਿਰਫ ਪੈਨਸ਼ਨ ਵਿੱਚ 7500 ਰੁਪਏ ਦਾ ਵਾਧਾ ਹੁੰਦਾ ਹੈ।
ਯੂਕ੍ਰੇਨ ਤੋਂ ਆਏ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ, ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਦਿੱਤਾ ਮੰਗ ਪੱਤਰ
ਅਲਾਟ ਕੀਤੀਆਂ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ`ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।
ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਸ਼ਹਿਣ ਨਹੀਂ ਕਰੇਗੀ-ਮਾਲਵਿੰਦਰ ਸਿੰਘ ਕੰਗ
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਸ਼ਹਿਣ ਨਹੀਂ ਕਰੇਗੀ ਅਤੇ ਕਾਂਗਰਸ ਸਮੇਤ ਅਕਾਲੀ ਦਲ- ਭਾਜਪਾ ਸਰਕਾਰਾਂ ਵੇੇਲੇ ਰਾਜਸੀ ਆਗੂਆਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਗੱਠਜੋੜ ਵੱਲੋਂ ਚਲਾਏ ਗਏ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ। ਸੂਬੇ 'ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਨਾਲ ਜਿੱਥੇ ਪੰਜਾਬ ਸਰਕਾਰ ਦੀ ਆਮਦਨ ਵਧੇਗੀ, ਉਥੇ ਹੀ ਸਰਕਾਰ ਦੀ ਜਵਾਬਦੇਹੀ ਸਾਹਮਣੇ ਆਵੇਗੀ। ਉਨਾਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਵਾਅਦੇ 'ਤੇ ਅੱਜ ਪਹਿਲੀ ਕਾਰਵਾਈ ਕੀਤੀ ਗਈ ਹੈ ਅਤੇ ਅੱਗੇ ਤੋਂ ਵੀ ਜਿਸ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਖ਼ਿਲਾਫ਼ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲੇਗੀ, ਉਸ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।