Punjab News latest Updates Live: ਸਿੱਧੂ ਕੇਸ ਦੀ ਸੁਣਵਾਈ ਤੋਂ ਕਿਸਾਨਾਂ ਦੀਆਂ ਮੰਗਾਂ ਤੱਕ ਪੰਜਾਬ ਦੀ ਹਰ ਅਪਡੇਟ ਦੇਖੋ ਇੱਥੇ
ਮੁਹਾਲੀ: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲੈਣ ਦੇ ਖਿਲਾਫ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ 'ਚ ਗਰਮੀ ਦਾ ਪ੍ਰਕੋਪ ਵਧਣ ਲੱਗਾ ਹੈ, ਉਥੇ ਹੀ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ 'ਚ ਕੋਲੇ ਦੀ ਕਮੀ ਹੈ। ਮਾਨਸਾ ਦੇ ਪਿੰਡ ਬਨਾਵਲੀ ਵਿੱਚ ਸਥਿਤ ਤਲਵੰਡੀ ਸਾਬੋ ਥਰਮਲ ਪਲਾਂਟ ਆਪਣੀ ਪੂਰੀ ਸਮਰੱਥਾ ਤੋਂ 1980 ਮੈਗਾਵਾਟ ਤੋਂ ਵੀ ਘੱਟ ਬਿਜਲੀ ਨਾਲ ਚੱਲ ਰਿਹਾ ਹੈ ਕਿਉਂਕਿ ਇਸ ਸਮੇਂ ਥਰਮਲ ਪਲਾਂਟ ਕੋਲ ਸਮਰਥਾ ਤੋਂ ਘੱਟ ਕੋਲਾ ਹੀ ਮੌਜੂਦ ਹੈ ਅਤੇ ਜੇਕਰ ਆਉਣ ਵਾਲੇ ਦਿਨਾਂ ਵਿੱਚ ਕੋਲਾ ਨਾ ਆਇਆ ਤਾਂ ਬਿਜਲੀ ਸੰਕਟ ਪੈਦਾ ਹੋ ਜਾਵੇਗਾ। ਪੰਜਾਬ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਦੱਸਿਆ ਕਿ ਬਿਜਲੀ ਉਤਪਾਦਨ ਵਿੱਚ ਆ ਰਹੀ ਸਮੱਸਿਆ ਸਬੰਧੀ ਤਕਨੀਕੀ 3 ਦੇ ਨਾਲ-ਨਾਲ ਬਿਜਲੀ ਮੰਤਰੀ ਨਾਲ ਸੰਪਰਕ ਕੀਤਾ ਤੇ ਕਿਹਾ ਕਿ ਜਲਦੀ ਹੀ ਇਸ ਦਾ ਹੱਲ ਕਰ ਦਿੱਤਾ ਜਾਵੇਗਾ। ਕੋਲੇ ਦੀ ਕਮੀ ਬਾਰੇ ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ।
ਪਠਾਨਕੋਟ ਤੋਂ ਚਾਰ ਵਾਰ ਵਿਧਾਇਕ ਚੁਣੇ ਗਏ ਮਾਸਟਰ ਮੋਹਨ ਲਾਲ ਨੇ ਸਾਬਕਾ ਵਿਧਾਇਕਾਂ ਦੀ ਪੈਨਸ਼ਨ 'ਤੇ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮਾਸਟਰ ਮੋਹਨ ਲਾਲ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਲੋਕਾਂ ਦੇ ਮਨਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਚਾਰ-ਪੰਜ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਉਨੀ ਹੀ ਪੈਨਸ਼ਨ ਮਿਲਦੀ ਹੈ, ਜੋ ਕਿ ਸਰਾਸਰ ਗਲਤ ਹੈ। ਸਾਬਕਾ ਵਿਧਾਇਕ ਨੂੰ ਪੈਨਸ਼ਨ ਮਿਲਦੀ ਹੈ, ਇਸ ਦੇ ਨਾਲ ਜੇਕਰ ਵਿਧਾਇਕ ਦੂਜੀ ਵਾਰ ਪੈਨਸ਼ਨ ਲੈਂਦਾ ਹੈ, ਤਾਂ ਪੈਨਸ਼ਨ ਵਿੱਚ ਸਿਰਫ 7500 ਰੁਪਏ ਮਿਲਦੇ ਹਨ। ਅਤੇ ਸਾਬਕਾ ਵਿਧਾਇਕ ਨੂੰ ਆਪਣੀ ਪੈਨਸ਼ਨ ਦਾ 40 ਫੀਸਦੀ ਆਮਦਨ ਟੈਕਸ ਅਦਾ ਕਰਨਾ ਪੈਂਦਾ ਹੈ। ਕਿਸੇ ਨੂੰ ਇੱਕ ਪੈਨਸ਼ਨ ਤੋਂ ਵੱਧ ਦੂਜੀ ਜਾਂ ਤੀਜੀ ਪੈਨਸ਼ਨ ਨਹੀਂ ਮਿਲਦੀ। ਹਰ ਵਾਰ ਜਦੋਂ ਤੁਸੀਂ ਜਿੱਤਦੇ ਹੋ, ਸਿਰਫ ਪੈਨਸ਼ਨ ਵਿੱਚ 7500 ਰੁਪਏ ਦਾ ਵਾਧਾ ਹੁੰਦਾ ਹੈ।
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ`ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਸ਼ਹਿਣ ਨਹੀਂ ਕਰੇਗੀ ਅਤੇ ਕਾਂਗਰਸ ਸਮੇਤ ਅਕਾਲੀ ਦਲ- ਭਾਜਪਾ ਸਰਕਾਰਾਂ ਵੇੇਲੇ ਰਾਜਸੀ ਆਗੂਆਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਗੱਠਜੋੜ ਵੱਲੋਂ ਚਲਾਏ ਗਏ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ। ਸੂਬੇ 'ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਨਾਲ ਜਿੱਥੇ ਪੰਜਾਬ ਸਰਕਾਰ ਦੀ ਆਮਦਨ ਵਧੇਗੀ, ਉਥੇ ਹੀ ਸਰਕਾਰ ਦੀ ਜਵਾਬਦੇਹੀ ਸਾਹਮਣੇ ਆਵੇਗੀ। ਉਨਾਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਵਾਅਦੇ 'ਤੇ ਅੱਜ ਪਹਿਲੀ ਕਾਰਵਾਈ ਕੀਤੀ ਗਈ ਹੈ ਅਤੇ ਅੱਗੇ ਤੋਂ ਵੀ ਜਿਸ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਖ਼ਿਲਾਫ਼ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲੇਗੀ, ਉਸ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਇੱਕ ਵਿਧਾਇਕ ਨੂੰ ਲਈ ਇੱਕ ਪੈਨਸ਼ਨ ਲੈਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕਿਹਾ ਕਿ ਜਲਦ ਹੀ ਇਸ ਤੇ ਕਾਨੂੰਨ ਵੀ ਲੈ ਕੇ ਆਉਂਦਾ ਜਾਵੇਗਾ। ਹੁਣ ਇਸ ਦਾ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਵੱਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਹਰ ਇੱਕ ਸਰਕਾਰੀ ਅਫ਼ਸਰ ਨੂੰ ਇੱਕ ਹੀ ਪੈਨਸ਼ਨ ਮਿਲਦੀ ਹੈ ਉਸੇ ਤਰ੍ਹਾਂ ਹੀ ਵਿਧਾਇਕਾਂ ਨੂੰ ਵੀ ਇੱਕ ਹੀ ਪੈਨਸ਼ਨ ਮਿਲਣੀ ਚਾਹੀਦੀ ਹੈ।
ਪੰਜਾਬ ਵਿੱਚ ਆਉਂਦੇ ਕਣਕ ਦੇ ਖਰੀਦ ਸੀਜਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖਰੀਦ ਨਾਲ ਜੁੜੇ ਹਰ ਵਰਗ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਕਿਸੇ ਪੱਖੋਂ ਵੀ ਕੋਈ ਕਮੀ ਰਹਿਣ ਨਹੀਂ ਦਿੱਤੀ ਜਾਵੇਗੀ। ਅੱਜ ਇੱਥੇ ਇਕ ਬਿਆਨ ਵਿੱਚ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਖਰੀਦ ਸੀਜਨ ਦੇ ਸਨਮੁੱਖ ਬਾਰਦਾਨਾ ਪੂਰੀ ਗਿਣਤੀ ਵਿੱਚ ਉਪਲੱਬਧ ਹੈ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰਨ ਲਈ ਟੈਂਡਰ ਲਗਾਏ ਜਾ ਚੁੱਕੇ ਹਨ ਤਾਂ ਜੋ ਸਮੇਂ ਸਿਰ ਚੁਕਾਈ ਹੋ ਸਕੇ। ਇਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਅਨਸਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲਾਲ ਚੰਦ ਕਟਾਰੂਚੱਕ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ, ਜ਼ਿੰਮੀਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ ਹੈ।
ਲੁਧਿਆਣਾ ਦੇ ਸਾਬਕਾ ਵਿਧਾਇਕ ਕੁਲਦੀਪ ਵੇਦ ਨੇ ਭਗਵੰਤ ਮਾਨ ਦੀ ਇੱਕ ਪੈਨਸ਼ਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬੱਚਿਆਂ ਨੂੰ ਕਿਵੇਂ ਖੁਆਏਗਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ, ਜੇਕਰ ਵਿਧਾਇਕ ਦੀ ਤਨਖਾਹ ਘੱਟ ਹੋਵੇਗੀ ਤਾਂ ਉਹ ਭ੍ਰਿਸ਼ਟਾਚਾਰ ਕਰੇਗਾ। ਨਾਲ ਹੀ ਉ੍ਹਾਂ ਕਿਹਾ ਕਿ ਹਿਮਾਚਲ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਤੇਲੰਗਾਨਾ 'ਚ ਪੰਜਾਬ ਦੇ ਵਿਧਾਇਕ ਤੋਂ ਵੱਧ ਤਨਖਾਹ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦਾ ਵਿਧਾਇਕ ਵੀ ਪੰਜਾਬ ਦੇ ਵਿਧਾਇਕ ਨਾਲੋਂ ਵੱਧ ਤਨਖ਼ਾਹ ਲੈ ਰਿਹਾ ਹੈ।
ਲੁਧਿਆਣਾ ਦੇ ਸਾਬਕਾ ਵਿਧਾਇਕ ਕੁਲਦੀਪ ਵੇਦ ਨੇ ਭਗਵੰਤ ਮਾਨ ਦੀ ਇੱਕ ਪੈਨਸ਼ਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬੱਚਿਆਂ ਨੂੰ ਕਿਵੇਂ ਖੁਆਏਗਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ, ਜੇਕਰ ਵਿਧਾਇਕ ਦੀ ਤਨਖਾਹ ਘੱਟ ਹੋਵੇਗੀ ਤਾਂ ਉਹ ਭ੍ਰਿਸ਼ਟਾਚਾਰ ਕਰੇਗਾ। ਨਾਲ ਹੀ ਉ੍ਹਾਂ ਕਿਹਾ ਕਿ ਹਿਮਾਚਲ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਤੇਲੰਗਾਨਾ 'ਚ ਪੰਜਾਬ ਦੇ ਵਿਧਾਇਕ ਤੋਂ ਵੱਧ ਤਨਖਾਹ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦਾ ਵਿਧਾਇਕ ਵੀ ਪੰਜਾਬ ਦੇ ਵਿਧਾਇਕ ਨਾਲੋਂ ਵੱਧ ਤਨਖ਼ਾਹ ਲੈ ਰਿਹਾ ਹੈ।
ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਚਾਹਲ ਨੇ ਪ੍ਰਾਪਤ ਕੀਤਾ। ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ। ਇਸ ਤੋਂ ਬਾਅਦ ਸੰਦੀਪ ਕੁਮਾਰ ਪਾਠਕ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨਾਲ ਪੁੱਜੇ, ਜਿਨ੍ਹਾਂ ਨੂੰ ਸੁਰਿੰਦਰ ਪਾਲ ਨੇ ਸਰਟੀਫਿਕੇਟ ਸੌਂਪਿਆ। ਸ਼ਾਮ ਨੂੰ ਰਾਘਵ ਚੱਢਾ, ਹਰਭਜਨ ਸਿੰਘ ਦੇ ਨੁਮਾਇੰਦੇ ਅਤੇ ਅਸ਼ੋਕ ਮਿੱਤਲ ਨੇ ਸਰਟੀਫਿਕੇਟ ਪ੍ਰਾਪਤ ਕੀਤੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀਂ ਦਲ ਬਾਦਲ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵਲੋਂ ਲਗਾਤਾਰ ਆਪਣੇ ਹਲ਼ਕੇ ਲੰਬੀ ਦੇ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਵੀ ਹਲ਼ਕੇ ਦੇ ਪਿੰਡਾਂ ਵਿਚ ਦੌਰਾ ਕਰਦੇ ਹੋਏ ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬੇਸ਼ਕ ਇਨ੍ਹਾਂ ਚੋਣਾਂ ਵਿਚ ਲੋਕਾਂ ਨੇ ਗਲਤ ਫੈਸਲਾ ਲੈ ਕੇ ਸਰਕਾਰ ਬਣਾ ਦਿੱਤੀ, ਪਰ ਚਲੋ ਕੋਈ ਗੱਲ ਨਹੀਂ ਜਿੱਤ ਹਾਰ ਤਾਂ ਬਣਦੀ ਰਹਿੰਦੀ ਹੈ ਪਰ ਇਸ ਹਲ਼ਕੇ ਦੇ ਲੋਕਾਂ ਨਾਲ ਸਾਡੀ ਪਰਿਵਾਰਕ ਸਾਂਝ ਹੈ। ਮੈ ਹਮੇਸ਼ਾਂ ਹਰ ਇੱਕ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦਾ ਰਿਹਾ ਹਾਂ।
ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਮਾਮਲੇ 'ਚ ਸਜ਼ਾ ਦੀ ਮਾਤਰਾ ਵਧਾਉਣ ਦੀ ਮੰਗ ਕਰਨ ਵਾਲੀ ਪੀੜਤ ਧਿਰ ਦੀ ਨਜ਼ਰਸਾਨੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਪਟਿਆਲਾ ਜੇਲ੍ਹ ਦਾ ਦੌਰਾ ਕੀਤਾ
ਹਰਜੋਤ ਬੈਂਸ ਅਚਾਨਕ ਪਟਿਆਲਾ ਜੇਲ ਪਹੁੰਚ ਗਏ
ਹਾਲ ਹੀ 'ਚ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਪਾਰਟੀ ਕੋਈ ਵੀ ਹੋਵੇ, ਧਰਮ, ਜਾਤ ਤੇ ਹੋਰ ਚੀਜ਼ਾਂ ਦੇ ਨਾਂ 'ਤੇ ਵੰਡਣ ਦਾ ਕੰਮ ਕਰਦੀ ਹੈ, ਪਰ ਕੇਜਰੀਵਾਲ ਜਾਂ ਉਨ੍ਹਾਂ ਦੀ ਪਾਰਟੀ ਕੋਲ ਅਜਿਹਾ ਕਰਨ ਦਾ ਵਿਕਲਪ ਨਹੀਂ ਹੈ। ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਇੱਕ ਗੱਲ ਤਾਂ ਸਾਫ਼ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾ ਸਿਰਫ਼ ਆਪਣਾ ਅਕਸ ਇੱਕ ਰਾਸ਼ਟਰੀ ਨੇਤਾ ਦੇ ਰੂਪ ਵਿੱਚ ਬਣਾਉਣ ਵਿੱਚ ਕਾਮਯਾਬ ਰਹੇ ਹਨ ਸਗੋਂ ਕੌਮੀ ਪੱਧਰ 'ਤੇ ਪਾਰਟੀ ਦਾ ਜਨ ਆਧਾਰ ਬਣਾਉਣ ਵਿੱਚ ਵੀ ਕਾਮਯਾਬ ਰਹੇ ਹਨ।
ਸਾਬਕਾ ਮੰਤਰੀ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਨੂੰ ਪੀਐਮ ਮੋਦੀ ਨਾਲ BSF ਦੀ ਸੀਮਾ ਘਟਾਉਣ ਬਾਰੇ ਗੱਲ ਕਰਨੀ ਚਾਹੀਦੀ ਸੀ। ਪਰਗਟ ਸਿੰਘ ਨੇ ਕਿਹਾ ਹੈ ਕਿ ਜਿੱਥੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਮਾਮਲਾ ਹੈ, ਕੇਂਦਰ ਤੋਂ ਪੈਕੇਜ ਦੀ ਮੰਗ ਕਰਨਾ ਕੋਈ ਨਵੀਂ ਗੱਲ ਨਹੀਂ ਪਰ ਨਾਲ ਹੀ ਭਗਵੰਤ ਮਾਨ ਨੂੰ ਬੀਐਸਐਫ ਦੀ ਸੀਮਾ ਘਟਾਉਣ ਬਾਰੇ ਪ੍ਰਧਾਨ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਹੈ।
ਵਿਧਾਇਕਾਂ ਨੂੰ ਸਿਰਫ ਇੱਕ ਵਾਰ ਪੈਨਸ਼ਨ ਮਿਲੇਗੀ। ਸੀਐੱਮ ਭਗਵੰਤ ਮਾਨ ਵੱਲੋਂ ਵਿਧਾਇਕ ਪੈਨਸ਼ਨ 'ਚ ਵੱਡਾ ਬਦਲਾਅ ਕੀਤਾ ਜਾਵੇਗਾ ਜਿਸ ਤਹਿਤ ਹੁਣ ਵਿਧਾਇਕਾਂ ਨੂੰ ਸਿਰਫ ਇੱਕ ਵਾਰ ਪੈਨਸ਼ਨ ਮਿਲੇਗੀ
ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਬਰਗਾੜੀ ਬੇਅਦਬੀ ਕਾਂਡ 'ਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਦੀ ਬਰਗਾੜੀ ਮੁੱਦੇ 'ਤੇ ਬੋਲਣ ਦੀ ਇੱਕ ਪੁਰਾਣੀ ਵੀਡੀਓ ਪੋਸਟ ਕੀਤੀ ਹੈ ਤੇ ਉਨ੍ਹਾਂ ਨੂੰ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ।
ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੀਆਂ ਗਰਾਂਟਾਂ ਨੂੰ ਰੋਕਣ ਦੇ ਮਾਮਲੇ 'ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਤਾਪ ਬਾਜਵਾ ਨੇ ਲਿਖਿਆ ਹੈ ਕਿ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 300 ਦੇ ਕਰੀਬ ਪੰਚਾਇਤਾਂ ਨੂੰ ਮਿਲਣ ਵਾਲੀਆਂ ਗਰਾਂਟਾਂ ਨੂੰ ਰੋਕ ਦਿੱਤਾ ਗਿਆ ਹੈ। ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਗ੍ਰਾਂਟ ਨੂੰ ਰੋਕਣ ਦਾ ਕਾਰਨ ਪੁੱਛਿਆ ਹੈ।
ਕੇਂਦਰ ਸਰਕਾਰ ਨੇ ਹੁਣ ਪੰਜਾਬ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਬੀਜੇਪੀ ਦੀ ਅਗਵਾਈ ਵਾਲੀ ਮੋਦੀ ਸਰਕਾਰ ਬਿਜਲੀ ਦੇ ‘ਪ੍ਰੀਪੇਡ ਸਮਾਰਟ ਮੀਟਰ’ ਲਾਉਣ ਲਈ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਲੱਗੀ ਹੈ। ਜੇਕਰ ਪੰਜਾਬ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਕੇਂਦਰੀ ਬਿਜਲੀ ਮੰਤਰਾਲੇ ਨੇ ਬਿਜਲੀ ਸੁਧਾਰਾਂ ਲਈ ਫੰਡ ਰੋਕਣ ਦਾ ਵੀ ਸੰਕੇਤ ਦਿੱਤਾ ਹੈ।
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਫ਼ਤਹਿਗੜ੍ਹ ਚੂੜੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਤਾਇਨਾਤ ਗਾਇਨਾਕੋਲੋਜਿਸਟ ਡਾ. ਪ੍ਰਗਿਆ ਖਨੂਜਾ ਨੇ ਆਪਣੇ ਘਰੇਲੂ ਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਚੱਲਦਿਆਂ ਹਸਪਤਾਲ ਵਿੱਚ ਆਉਣ ਵਾਲੀਆਂ ਗਰਭਵਤੀ ਤੇ ਦੂਸਰੀਆਂ ਔਰਤਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਉਧਰ, ਮਹਿਲਾ ਡਾਕਟਰ ਪ੍ਰਗਿਆ ਖਨੂਜਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਨਾਲ ਕੋਈ ਗਿਲਾ ਨਹੀਂ ਪਰ ਜੋ ਸਰਕਾਰੀ ਆਦੇਸ਼ ਦਿੱਤੇ ਜਾ ਰਹੇ ਹਨ, ਉਸ ਨਾਲ ਉਹ ਪੂਰੀ ਤਰ੍ਹਾਂ ਸਹਿਮਤ ਨਹੀਂ। ਉਨ੍ਹਾਂ ਆਦੇਸ਼ਾਂ ਨੂੰ ਪੂਰਾ ਕਰਨ ਵਿੱਚ ਉਸ ਵੱਲੋਂ ਕੁਤਾਹੀ ਨਾ ਹੋਵੇ, ਇਸ ਡਰ ਕਰਕੇ ਉਸ ਵੱਲੋਂ ਅਸਤੀਫਾ ਦਿੱਤਾ ਗਿਆ ਹੈ।
Punjab News: ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਹੀ ਸੀਐੱਮ ਭਗਵੰਤ ਮਾਨ ਲਗਾਤਾਰ ਐਕਸ਼ਨ ਵਿੱਚ ਹਨ। ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਪੰਜਾਬ ਦੇ ਵਿਕਾਸ ਲਈ ਦਿੱਲੀ ਦੀ ‘ਆਪ’ ਸਰਕਾਰ ਦਾ ਮਾਡਲ ਹੀ ਅਪਣਾਉਣਗੇ। ਇਸ ਸਬੰਧ 'ਚ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ 'ਤੇ ਸਰਕਾਰ ਚਲਾਉਣ ਦੀ ਸਲਾਹ ਦਿੱਤੀ ਹੈ।
ਫ਼ਰੀਦਕੋਟ: ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹਨ।
ਚੰਡੀਗੜ੍ਹ: ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਬਰਗਾੜੀ ਬੇਅਦਬੀ ਕਾਂਡ 'ਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਦੀ ਬਰਗਾੜੀ ਮੁੱਦੇ 'ਤੇ ਬੋਲਣ ਦੀ ਇੱਕ ਪੁਰਾਣੀ ਵੀਡੀਓ ਪੋਸਟ ਕੀਤੀ ਹੈ ਤੇ ਉਨ੍ਹਾਂ ਨੂੰ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ।
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਓਪਨ ਸਕੂਲ, ਕੰਪਾਰਟਮੈਂਟ, ਰੀ-ਅਪੀਅਰ, ਵਾਧੂ ਵਿਸ਼ੇ, ਕਾਰਗੁਜ਼ਾਰੀ ਵਧਾਉਣ ਤੇ ਓਪਨ ਰੀ-ਅਪੀਅਰ ਦੇ ਨਾਲ ਸਾਲਾਨਾ ਪ੍ਰੀਖਿਆ ਵੀ ਸ਼ਾਮਲ ਹੈ। 12ਵੀਂ ਦੀ ਪ੍ਰੀਖਿਆ 22 ਅਪ੍ਰੈਲ ਤੋਂ 23 ਮਈ ਤੱਕ ਚੱਲੇਗੀ। ਇਸ ਦੇ ਨਾਲ ਹੀ 10ਵੀਂ ਦੀ ਪ੍ਰੀਖਿਆ 29 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਤੇ 19 ਮਈ ਤੱਕ ਚੱਲੇਗੀ। 10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਹੋਵੇਗਾ। ਇਸ ਦੇ ਨਾਲ ਹੀ 12ਵੀਂ ਦੀ ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਰੱਖਿਆ ਗਿਆ ਹੈ। ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪ੍ਰੀਖਿਆ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।
ਚੰਡੀਗੜ੍ਹ: ਕੋਰੋਨਾ ਮਹਾਮਾਰੀ ਨੇ ਜਿੱਥੇ ਕਈ ਕੰਮ ਠੱਪ ਕੀਤੇ ਸਨ ਉੱਥੇ ਹੀ ਇਸ ਨੇ ਦੁਨੀਆ ਨੂੰ ਵਧੇਰੇ ਡਿਜੀਟਲ ਵੀ ਕਰ ਦਿੱਤਾ। ਕੋਰੋਨਾ ਦੇ ਪ੍ਰਕੋਪ ਕਾਰਨ ਦੋ ਸਾਲਾਂ ਤੋਂ ਵੱਧ ਅਦਾਲਤਾਂ 'ਚ ਸੁਣਵਾਈਆਂ ਵੀ ਵਰਚੁਅਲੀ ਕੀਤੀਆਂ ਗਈਆਂ ਪਰ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਮੁੜ ਫਿਜ਼ੀਕਲ ਸੁਣਵਾਈ ਸ਼ੁਰੂ ਕਰਨ ਜਾ ਰਹੀ ਹੈ। 28 ਮਾਰਚ ਤੋਂ ਹਾਈ ਕੋਰਟ ਦੀ ਹਰ ਸੁਣਵਾਈ ਫੀਜ਼ੀਕਲੀ ਹੋਵੇਗੀ। ਕੋਰੋਨਾ ਮਾਮਲਿਆਂ ਦੇ ਘਟਦੇ ਗ੍ਰਾਫ ਨੂੰ ਦੇਖਦੇ ਹੋਏ ਚੀਫ਼ ਜਸਟਿਸ ਰਵੀਸ਼ੰਕਰ ਝਾਅ ਨੇ ਇਹ ਹੁਕਮ ਦਿੱਤਾ ਹੈ।
ਪਿਛੋਕੜ
ਮੁਹਾਲੀ: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲੈਣ ਦੇ ਖਿਲਾਫ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਦੋਵਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੋਸ ਮਾਰਚ ਕੱਢਿਆ ਜਾਵੇਗਾ। ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਵਿਖੇ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਰਾਜਭਵਨ ਤੱਕ ਮਾਰਚ ਕੱਢਿਆ ਜਾਵੇਗਾ । ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ ਰਾਸ਼ਟਰਪਤੀ ਦੇ ਨਾਮ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਜਿਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
Navjot Singh Sidhu Road Rage Case: ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸੀਬਤਾਂ ਹੋਰ ਵੱਧ ਸਕਦੀਆਂ ਹਨ। 1988 ਦੇ ਰੋਡ ਰੇਜ ਮਾਮਲੇ 'ਚ ਮਈ 2018 'ਚ ਸੁਣਾਈ ਗਈ ਸਜ਼ਾ 'ਤੇ ਮੁੜ ਵਿਚਾਰ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਮੁੜ ਸੁਣਵਾਈ ਕਰੇਗਾ। ਜਸਟਿਸ ਏ ਐਮ ਖਾਨਵਿਲਕਰ ਅਤੇ ਜਸਟਿਸ ਐਸ ਕੇ ਕੌਲ ਦੀ ਵਿਸ਼ੇਸ਼ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਮਈ 2018 ਵਿੱਚ ਆਪਣੇ ਫੈਸਲੇ ਵਿੱਚ, ਸੁਪਰੀਮ ਅਦਾਲਤ ਨੇ ਸਿੱਧੂ ਨੂੰ ਇੱਕ 65 ਸਾਲਾ ਵਿਅਕਤੀ ਨੂੰ ਜਾਣਬੁੱਝ ਕੇ ਸੱਟ ਪਹੁੰਚਾਉਣ ਦਾ ਦੋਸ਼ੀ ਠਹਿਰਾਇਆ ਸੀ। ਹਾਲਾਂਕਿ ਅਦਾਲਤ ਨੇ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਸੁਣਾਈ ਅਤੇ ਸਿਰਫ਼ 1000 ਰੁਪਏ ਦਾ ਜੁਰਮਾਨਾ ਲਾਇਆ ਸੀ ਅਤੇ 22 ਮਾਰਚ ਨੂੰ ਮਾਮਲੇ 'ਚ 25 ਮਾਰਚ ਤੱਕ ਸੁਣਵਾਈ ਟਾਲ ਦਿੱਤੀ ਗਈ ਸੀ ਅਤੇ ਅੱਜ ਦੁਪਹਿਰ 2 ਵਜੇ ਮਾਮਲੇ ਦੀ ਸੁਣਵਾਈ ਹੋ ਸਕਦੀ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ 'ਚ ਅੱਜ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?
ਪੰਜਾਬ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਹਾਲਾਂਕਿ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ ਦੀਆਂ ਕੀਮਤਾਂ ਸਥਿਰ ਹਨ।ਇੱਥੇ 1 ਲੀਟਰ ਪੈਟਰੋਲ ਦੀ ਕੀਮਤ 95.80 ਰੁਪਏ ਅਤੇ ਡੀਜ਼ਲ ਦੀ ਕੀਮਤ 82.37 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਅੱਜ ਪੈਟਰੋਲ ਦੀ ਕੀਮਤ 'ਚ ਵਾਧਾ ਹੋਇਆ ਹੈ।ਇੱਥੇ ਅੱਜ ਪੈਟਰੋਲ ਦੀ ਕੀਮਤ 97.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.28 ਰੁਪਏ ਪ੍ਰਤੀ ਲੀਟਰ ਹੈ। ਅੱਜ ਜਲੰਧਰ 'ਚ ਪੈਟਰੋਲ ਦੀ ਕੀਮਤ 97.13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.93 ਰੁਪਏ ਪ੍ਰਤੀ ਲੀਟਰ ਹੈ। ਲੁਧਿਆਣਾ ਵਿੱਚ ਅੱਜ ਪੈਟਰੋਲ ਦੀ ਕੀਮਤ 97.60 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.38 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਲਈ ਡਰੱਗ ਮਾਮਲਾ ਇੱਕ ਵੱਡੀ ਚੁਣੌਤੀ ਹੈ। ਹਜ਼ਾਰਾਂ ਕਰੋੜ ਦੇ ਡਰੱਗ ਕਾਰੋਬਾਰ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ। ਹਾਈ ਕੋਰਟ ਦੇ ਡਬਲ ਬੈਂਚ 'ਚ ਇਹ ਮਾਮਲਾ ਦੁਪਹਿਰ 2 ਵਜੇ ਸੁਣਵਾਈ ਲਈ ਆਵੇਗਾ। ਇਸ ਤੋਂ ਪਹਿਲਾਂ ਹਾਈਕੋਰਟ 'ਚ ਪੇਸ਼ ਕੀਤੀ 2018 ਦੀ STF ਰਿਪੋਰਟ ਦੇ ਆਧਾਰ 'ਤੇ ਪਿਛਲੀ ਕਾਂਗਰਸ ਸਰਕਾਰ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਿਆ ਹੈ। 2013 ਵਿੱਚ ਹਾਈ ਕੋਰਟ ਨੇ ਸਾਬਕਾ ਡੀਜੀਪੀ (ਜੇਲ੍ਹਾਂ) ਸ਼ਸ਼ੀਕਾਂਤ ਦੀਆਂ ਚਿੱਠੀਆਂ ਦੇ ਆਧਾਰ 'ਤੇ ਆਪਣੇ ਆਪ ਨੋਟਿਸ ਲੈਂਦਿਆਂ ਕੇਸ ਸ਼ੁਰੂ ਕੀਤਾ ਸੀ।
- - - - - - - - - Advertisement - - - - - - - - -