ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਸਰਕਾਰ 'ਤੇ ਚੁੱਕੇ ਜਾ ਰਹੇ ਸਵਾਲ, ਜਾਣੋ ਮਾਨ ਸਰਕਾਰ ਬਣਨ ਮਗਰੋਂ ਕਦੋਂ-ਕਦੋਂ ਵਿਗੜੀ ਕਾਨੂੰਨ ਵਿਵਸਥਾ
Moosewala Murder: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਮਾਨਸਾ ਵਿੱਚ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
Moosewala Murder: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਮਾਨਸਾ ਵਿੱਚ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਮਾੜੀ ਹੈ।
ਭਗਵੰਤ ਮਾਨ ਸਰਕਾਰ ਵਿੱਚ ਕਤਲਾਂ ਦਾ ਦੌਰ
ਦਰਅਸਲ, 10 ਮਾਰਚ 2022 ਨੂੰ ਪੰਜਾਬ ਵਿੱਚ ਚੋਣ ਨਤੀਜੇ ਆਏ ਸਨ ਤੇ 16 ਮਾਰਚ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਪਰ 10 ਮਾਰਚ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਹੁਣ ਤੱਕ ਪੰਜਾਬ ਵਿੱਚ ਕਈ ਕਤਲ ਹੋ ਚੁੱਕੇ ਹਨ। ਇਸ ਕਾਰਨ ਭਗਵੰਤ ਮਾਨ ਸਰਕਾਰ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਇਸ ਖ਼ਬਰ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਮਾਮਲੇ ਕਦੋਂ-ਕਦੋਂ ਸਾਹਮਣੇ ਆਏ ਹਨ।
ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਦੇ ਮੁੱਦੇ
ਰਾਜ 'ਚ 10 ਮਾਰਚ, 2022 ਨੂੰ ਚੋਣਾਂ ਦੇ ਨਤੀਜੇ ਐਲਾਨੇ ਗਏ ਸਨ। ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਪੂਰਨ ਬਹੁਮਤ ਮਿਲਿਆ ਪਰ ਫਿਰ ਚਾਰ ਦਿਨਾਂ ਬਾਅਦ 14 ਮਾਰਚ 2022 ਨੂੰ ਪੰਜਾਬ ਦੇ ਜਲੰਧਰ ਦੇ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਨੂੰ 20 ਰਾਊਂਡ ਫਾਇਰਿੰਗ ਕਰਕੇ ਮਾਰ ਦਿੱਤਾ ਗਿਆ। ਉਸੇ ਸਮੇਂ, 5 ਅਪ੍ਰੈਲ 2022 ਨੂੰ ਅਣਪਛਾਤੇ ਹਮਲਾਵਰਾਂ ਨੇ ਪਟਿਆਲਾ ਵਿੱਚ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਸਿੱਧੂ ਮੂਸੇਵਾਲਾ 'ਤੇ ਚੱਲੀਆਂ 30 ਰਾਊਂਡ ਗੋਲੀਆਂ
ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਵਿੱਚ ਕਤਲਾਂ ਦਾ ਦੌਰ ਇੱਥੇ ਹੀ ਨਹੀਂ ਰੁਕਿਆ। 29 ਅਪ੍ਰੈਲ 2022 ਨੂੰ ਪਟਿਆਲਾ ਦੇ ਕਾਲੀ ਦੇਵੀ ਮੰਦਿਰ ਨੇੜੇ ਖਾਲਿਸਤਾਨ ਵਿਰੋਧੀ ਮਾਰਚ ਦੌਰਾਨ ਹਿੰਸਕ ਝੜਪ ਹੋਈ। ਜਿਸ 'ਚ ਦੋਵਾਂ ਧੜਿਆਂ 'ਚ ਤਲਵਾਰਾਂ ਚੱਲੀਆਂ, ਪੱਥਰਬਾਜ਼ੀ ਵੀ ਹੋਈ। ਇਸ ਝੜਪ ਵਿੱਚ ਪੁਲਿਸ ਸਮੇਤ ਕਈ ਲੋਕ ਜ਼ਖਮੀ ਹੋ ਗਏ।
ਇਸ ਤੋਂ ਇਲਾਵਾ 9 ਮਈ 2022 ਨੂੰ ਸੋਮਵਾਰ ਨੂੰ ਮੋਹਾਲੀ ਦੇ ਸੈਕਟਰ 77 'ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫਤਰ ਦੀ ਉੱਚ ਸੁਰੱਖਿਆ ਵਾਲੀ ਇਮਾਰਤ 'ਤੇ ਰਾਕੇਟ ਨਾਲ ਚੱਲਣ ਵਾਲੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। 29 ਮਈ 2022 ਨੂੰ, ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾੜੇ 30 ਤੋਂ ਵੱਧ ਰਾਊਂਡ ਗੋਲੀਆਂ ਚਲਾ ਕੇ ਮਾਰ ਦਿੱਤਾ ਗਿਆ ਸੀ।