ਮੋਹਾਲੀ: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਗਰੋਂ ਲਾਰੈਂਸ ਬਿਸ਼ਨੋਈ ਆਪਣੀ ਸੁਰੱਖਿਆ ਵਧਾਉਣ ਲਈ ਅੱਜ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕਰੇਗਾ। ਦਸ ਦਈਏ ਇਸ ਤੋਂ ਪਹਿਲਾਂ ਇਹ ਪਟੀਸ਼ਨ ਦਿੱਲੀ ਹਾਈ ਕੋਰਟ 'ਚ ਦਾਇਰ ਕੀਤੀ ਗਈ ਸੀ। ਪੁਰ ਹੁਣ ਲਾਰੇਂਸ ਵਿਸ਼ਨੋਈ ਦੇ ਵਕੀਲ ਨੇ ਕਿਹਾ ਕਿ ਅਸੀਂ ਸੁਰੱਖਿਆ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਅਰਜ਼ੀ ਦਾਇਰ ਕਰਾਂਗੇ।


ਇਸ ਪਟੀਸ਼ਨ 'ਚ ਅਪੀਲ ਕੀਤੀ ਕਿ ਲਾਰੇਂਸ ਬਿਸ਼ਨੋਈ ਦੀ ਹਿਰਾਸਤ ਪੰਜਾਬ ਪੁਲਿਸ ਨੂੰ ਨਾ ਦਿੱਤੀ ਜਾਵੇ। ਪਟੀਸ਼ਨ ਵਿੱਚ ਉਸ ਨੇ ਮੰਗ ਕੀਤੀ ਹੈ ਕਿ ਪੰਜਾਬ ਪੁਲੀਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ, ਅਜਿਹੇ ਵਿੱਚ ਉਸ ਨੂੰ ਸੁਰੱਖਿਆ ਦਿੱਤੀ ਜਾਵੇ ਅਤੇ ਪੰਜਾਬ ਪੁਲੀਸ ਦੇ ਹਵਾਲੇ ਨਾ ਕੀਤਾ ਜਾਵੇ।


ਦਰਅਸਲ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਨੇ ਦਾਅਵਾ ਕੀਤਾ ਸੀ ਕਿ ਇਸ ਕਤਲੇਆਮ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ ਹੈ। ਕੈਨੇਡਾ 'ਚ ਮੌਜੂਦ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਲੱਕੀ ਉਰਫ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹੀ ਕਾਰਨ ਹੈ ਕਿ ਡੀਜੀਪੀ ਵੀਕੇ ਭਵਰਾ ਦੇ ਇਸ ਦਾਅਵੇ ਤੋਂ ਬਾਅਦ ਉਨ੍ਹਾਂ ਨੂੰ ਐਨਕਾਊਂਟਰ ਦਾ ਡਰ ਸਤਾਉਣ ਲੱਗ ਪਿਆ ਹੈ। ਇਸ ਲਈ ਬਿਸ਼ਨੋਈ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜ਼ਿਕਰਯੋਗ ਹੈ ਕਿ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਪੁਲਿਸ ਦੀ ਟੀਮ ਨੇ ਲਾਰੇਂਸ ਬਿਸ਼ਨੋਈ ਨੂੰ 5 ਦਿਨ ਦੇ ਰਿਮਾਂਡ 'ਤੇ ਲਿਆ ਹੈ। ਇਸ ਦੌਰਾਨ ਪੁਲਿਸ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਉੱਥੇ ਹੀ ਲਾਰੈਂਸ ਦੇ ਦੋ ਸਾਥੀਆਂ ਨੂੰ ਪੰਜਾਬ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ।


Punjab News: ਵੀਆਈਪੀ ਲੋਕਾਂ ਦੀ ਸੁਰੱਖਿਆ ਘਟਾਉਣ 'ਤੇ ਅੱਜ ਹਾਈਕੋਰਟ 'ਚ ਜਵਾਬ ਦਾਖਲ ਕਰੇਗੀ ਪੰਜਾਬ ਸਰਕਾਰ