Punjab News: 3 ਦਿਨ ਠੇਕੇ ਰਹਿਣਗੇ ਬੰਦ, ਜਾਣੋ ਕਿਉਂ ਲਿਆ ਫੈਸਲਾ?
ਜ਼ਿਲ੍ਹਾ ਮੈਜਿਸਟਰੇਟ ਡਾਕਟਰ ਸੋਨਾ ਥਿੰਦ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 53 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ
Punjab News: ਜ਼ਿਲ੍ਹਾ ਮੈਜਿਸਟਰੇਟ ਡਾਕਟਰ ਸੋਨਾ ਥਿੰਦ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 53 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਘੇਰੇ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਰੋਡ, ਜੀ. ਟੀ. ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹਿੰਦ, ਰੇਲਵੇ ਰੋਡ ਹਮਾਂਯੂ੍ਪੁਰ, ਭੱਟੀ ਰੋਡ ਸਰਹਿੰਦ ਅਤੇ ਖਾਨਪੁਰ ਦੇ ਸ਼ਰਾਬ ਦੇ ਠੇਕੇ ਅਤੇ ਅਹਾਤੇ ਉਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਜਿਥੇ ਕਾਨੂੰਨੀ ਤੌਰ ਤੇ ਸ਼ਰਾਬ ਦੀ ਵਰਤੋਂ ਦੀ ਇਜਾਜ਼ਤ ਹੈ, ਵਿੱਚ ਸ਼ਰਾਬ ਦੀ ਵਰਤੋਂ ਕਰਨ, ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਦਾਖਲ ਹੋਣ ਤੇ ਪਾਬੰਦੀ ਲਗਾਈ ਹੈ।
ਹੋਰ ਪੜ੍ਹੋ : Weather Report: ਪੰਜਾਬ ਦਾ ਵਿਗੜੇਗਾ ਮੌਸਮ, ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ, ਠੰਢ ਤੋੜੇਗੀ ਰਿਕਾਰਡ
ਇਹ ਹੁਕਮ 25 ਦਸੰਬਰ ਤੋਂ 27 ਦਸੰਬਰ ਤੱਕ ਲਾਗੂ ਰਹਿਣਗੇ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 25 ਦਸੰਬਰ ਤੋਂ 27 ਦਸੰਬਰ, 2024 ਨੂੰ ਰਾਤ 12:00 ਵਜੇ ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦੀ ਜਿੰਮੇਵਾਰੀ ਤੈਅ ਕੀਤੀ ਗਈ ਹੈ। ਜਾਰੀ ਕੀਤੇ ਗਏ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਫ਼ਤਹਿਗੜ੍ਹ ਸਾਹਿਬ ਵਿਖੇ 25 ਦਸੰਬਰ ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਿਰਕਤ ਕਰਦੇ ਹਨ।
ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਦੇ ਏਰੀਏ ਅਤੇ ਇਸ ਤਿੰਨ ਕਿਲੋਮੀਟਰ ਦੇ ਏਰੀਏ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਚੌਂਕ, ਜੀ.ਟੀ.ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹਿੰਦ, ਰੇਲਵੇ ਰੋਡ ਹਮਾਂਯੂਪੁਰ, ਭੱਟੀ ਰੋਡ ਸਰਹਿੰਦ ਤੇ ਖਾਨਪੁਰ ਦੇ ਸ਼ਰਾਬ ਦੇ ਠੇਕੇ/ਅਹਾਤੇ ਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਵਿੱਚ ਸ਼ਰਾਬ ਦੀ ਵਰਤੋਂ ਅਤੇ ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਵਿੱਚ ਦਾਖਲ ਹੋਣ ਤੇ ਮਿਤੀ 25.12.2024 ਤੋਂ ਮਿਤੀ 27.12.2024 ਤੱਕ ਪੂਰਨ ਪਾਬੰਦੀ ਲਗਾਉਣੀ ਜਰੂਰੀ ਹੈ।