ਪੜਚੋਲ ਕਰੋ

Punjab News: ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

Liver transplant facility will start soon: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧ ਹੈ। ਜਿਸ ਕਰਕੇ ਹੁਣ ਜਲਦ ਹੀ ਲਿਵਰ ਟਰਾਂਸਪਲਾਂਟ ਵਰਗੀਆਂ ਸਿਹਤ ਸੇਵਾਵਾਂ ਹਾਸਿਲ ਹੋ ਸਕਣਗੀਆਂ। ਜਿਸ ਦੀ ਜਾਣਕਾਰੀ ਖੁਦ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਲੋਕ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਲਿਵਰ ਟਰਾਂਸਪਲਾਂਟ ਦੀ ਸਹੂਲਤ ਸਮੇਤ ਜਿਗਰ ਅਤੇ ਬਿਲੀਅਰੀ ਦੀਆਂ ਬਿਮਾਰੀਆਂ ਸਬੰਧੀ ਆਲਾ ਦਰਜੇ ਦੀਆਂ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣਗੇ।

ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਪ੍ਰਬੰਧਨ ਸਹੂਲਤ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ

ਸਿਹਤ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੀ.ਆਈ.ਐਲ.ਬੀ.ਐਸ. ਦੇ ਗਵਰਨਿੰਗ ਬੋਰਡ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਆਈ.ਐਲ.ਬੀ.ਐਸ. ਵਿਖੇ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਪ੍ਰਬੰਧਨ ਸਹੂਲਤ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਸੰਸਥਾ ਲਈ ਆਧੁਨਿਕ ਉਪਕਰਨ ਖਰੀਦਣ ਵਾਸਤੇ ਪਹਿਲੀ ਕਿਸ਼ਤ ਵਜੋਂ 25 ਕਰੋੜ ਰੁਪਏ ਦੀ ਗਰਾਂਟ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ।

ਸੁਪਰ-ਸਪੈਸ਼ਲਿਸਟ ਡਾਕਟਰਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਨੂੰ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ

ਇਹ ਜਾਣਕਾਰੀ ਦਿੰਦਿਆਂ ਕਿ ਇਸ ਵੱਕਾਰੀ ਸੰਸਥਾ ਵਿੱਚ ਆਊਟਪੇਸ਼ੈਂਟ ਡਿਪਾਰਟਮੈਂਟ (ਓ.ਪੀ.ਡੀ.) ਸੇਵਾਵਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ ਹੈ ਕਿਉਂਕਿ ਅਤਿ-ਆਧੁਨਿਕ ਉਪਕਰਨ ਖਰੀਦਣ ਦੀ ਪ੍ਰਕਿਰਿਆ ਦੇ ਨਾਲ-ਨਾਲ ਸੁਪਰ-ਸਪੈਸ਼ਲਿਸਟ ਡਾਕਟਰਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਨੂੰ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਜਲਦ ਹੀ ਮਰੀਜ਼ ਇਸ ਸੰਸਥਾ ਵਿੱਚ ਇਲਾਜ ਸੇਵਾਵਾਂ ਦਾ ਲਾਭ ਲੈ ਸਕਣਗੇ

ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਗੰਭੀਰ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਸੀਜ਼, ਜਲਣ, ਲਿਵਰ ਦੇ ਵੇਨਸ ਅਤੇ ਵਿਸ਼ੇਸ਼ ਵਿਕਾਰ ਜਿਵੇਂ ਕਿ ਗਾਲ ਬਲੈਡਰ ਅਤੇ ਬਿਲੀਅਰੀ ਡਿਸੀਜ਼ ਅਤੇ ਬੱਚਿਆਂ ਤੇ ਬਾਲਗਾਂ ਵਿੱਚ ਲਿਵਰ ਅਤੇ ਬਿਲੀਅਰੀ ਦੇ ਵਿਸ਼ੇਸ਼ ਵਿਕਾਰਾਂ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਜਿਗਰ ਦੀਆਂ ਬਿਮਾਰੀਆਂ ਵਾਲੇ ਮਰੀਜ਼ ਇਸ ਸੰਸਥਾ ਵਿੱਚ ਇਲਾਜ ਸੇਵਾਵਾਂ ਦਾ ਲਾਭ ਲੈ ਸਕਣਗੇ।

ਆਲਾ ਦਰਜੇ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਾਲਾ ਇਹ ਦੂਜਾ ਸਰਕਾਰੀ ਸੁਪਰ-ਸਪੈਸ਼ਲਿਟੀ ਇੰਸਟੀਚਿਊਟ ਹੋਵੇਗਾ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦੀ ਹੀ ਲੋਕ ਇਸ ਇੰਸਟੀਚਿਊਟ, ਜੋ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ, ਵਿੱਚ ਲਿਵਰ ਟਰਾਂਸਪਲਾਂਟ ਸਹੂਲਤ ਦਾ ਲਾਭ ਵੀ ਉਠਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਜਿਗਰ ਅਤੇ ਬਿਲੀਅਰੀ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਆਲਾ ਦਰਜੇ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਾਲਾ ਇਹ ਦੂਜਾ ਸਰਕਾਰੀ ਸੁਪਰ-ਸਪੈਸ਼ਲਿਟੀ ਇੰਸਟੀਚਿਊਟ ਹੋਵੇਗਾ।

ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਡਾ. ਕਾਰਥਿਕ ਅਡਾਪਾ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਪੀ.ਆਈ.ਐਲ.ਬੀ.ਐਸ. ਡਾ. ਵਰਿੰਦਰ ਸਿੰਘ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget