ਪੜਚੋਲ ਕਰੋ

Punjab News: ਰਾਸ਼ਨ ਡਿੱਪੂਆਂ 'ਤੇ ਨਹੀਂ ਹੋਏਗੀ ਲਾਭਪਾਤਰੀਆਂ ਦੀ ਲੁੱਟ, ਹੁਣ ਸਾਰੇ ਰਾਸ਼ਨ ਡਿਪੂ ਹੋਣਗੇ 'ਸਮਾਰਟ'

ਪੰਜਾਬ ਦੇ ਰਾਸ਼ਨ ਡਿੱਪੂਆਂ ਉੱਪਰ ਲਾਭਪਾਤਰੀਆਂ ਦੀ ਲੁੱਟ ਨਹੀਂ ਹੇ ਸਕੇਗੀ। ਇਸ ਲਈ ਪੰਜਾਬ ਸਰਕਾਰ ਵੱਡੇ ਕਦਮ ਉਠਾਉਣ ਜਾ ਰਹੀ ਹੈ।

Punjab News: ਪੰਜਾਬ ਦੇ ਰਾਸ਼ਨ ਡਿੱਪੂਆਂ ਉੱਪਰ ਲਾਭਪਾਤਰੀਆਂ ਦੀ ਲੁੱਟ ਨਹੀਂ ਹੇ ਸਕੇਗੀ। ਇਸ ਲਈ ਪੰਜਾਬ ਸਰਕਾਰ ਵੱਡੇ ਕਦਮ ਉਠਾਉਣ ਜਾ ਰਹੀ ਹੈ। ਸਰਕਾਰ ਵੱਲੋਂ ਸਮਾਰਟ ਰਾਸ਼ਨ ਡਿਪੂ ਸ਼ੁਰੂ ਕੀਤੇ ਜਾ ਰਹੇ ਹਨ। ਇਸ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਮਾਰਟ ਈ ਪੋਜ਼ ਮਸ਼ੀਨਾਂ ਲਈ ਟੈਂਡਰ ਪ੍ਰਕਿਰਿਆ ਵੀ ਆਰੰਭ ਹੋ ਚੁੱਕੀ ਹੈ। 

ਦਰਅਸਲ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। 

ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ। ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਪਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ।

ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ ਪੋਜ਼ ਮਸ਼ੀਨ ਉਪਲਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਮੰਤਰੀ ਨੇ ਅਗਾਂਹ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget