Punjab News: ਜਾਤੀ ਸਰਟੀਫਿਕੇਟ ਨੂੰ ਲੈ ਕੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਲੁੱਟ, ਜਾਣੋ ਕੀ ਹੈ ਪੂਰਾ ਮਾਮਲਾ
Government School: ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਨਾਲ ਹੋ ਰਹੀ ਵੱਡੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ...
Punjab News: ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਨਾਲ ਹੋ ਰਹੀ ਵੱਡੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਮਿਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਤੋਂ ਸਾਹਮਣੇ ਆਈ ਹੈ, ਜਿੱਥੇ ਸਕੂਲ ਵਿੱਚ ਕੁਝ ਲੜਕੀਆਂ ਵੱਲੋਂ ਵਿਦਿਆਰਥੀਆਂ ਦੇ ਆਮਦਨ, ਰੂਰਲ ਏਰੀਆ, ਬਾਰਡਰ ਏਰੀਆ ਅਤੇ ਜਾਤੀ ਸਰਟੀਫਿਕੇਟ ਬਣਾਉਣ ਲਈ ਪ੍ਰਤੀ ਵਿਦਿਆਰਥੀਆਂ ਕੋਲੋਂ 250 ਰੁਪਏ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।
ਇਸ ਸਬੰਧੀ ਜਦੋਂ ਪੱਤਰਕਾਰਾਂ ਦੀ ਟੀਮ ਮੌਕੇ 'ਤੇ ਸਕੂਲ 'ਚ ਪਹੁੰਚੀ। ਮਿਲੀ ਜਾਣਕਾਰੀ ਅਨੁਸਾਰ ਲਗਭਗ 18 ਵਿਦਿਆਰਥੀਆਂ ਦੇ ਸਰਟੀਫਿਕੇਟ ਬਣਾਉਣ ਲਈ ਆਈ ਟੀਮ ਵੱਲੋਂ ਪੈਸੇ ਲੈ ਲਏ ਗਏ ਸਨ। ਸਕੂਲ ਵਿੱਚ ਸਰਟੀਫਿਕੇਟ ਬਣਾਉਣ ਆਈ ਟੀਮ ਪਾਸੋਂ ਜਦੋਂ ਬਣਾ ਰਹੇ ਸਰਟੀਫਿਕੇਟਾਂ ਦੀ ਇਜਾਜ਼ਤ ਸਬੰਧੀ ਪੁੱਛਿਆ ਤਾਂ ਉਨ੍ਹਾਂ ਕੋਈ ਸੰਤੁਸ਼ਟੀ ਜਨਕ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਸਿਰਫ ਇਕ ਸਰਟੀਫਿਕੇਟ ਦੇ ਜੋ ਉਹ 250 ਰੁਪਏ ਲੈਂਦੇ ਹਨ, ਉਸ ਦੇ 50 ਰੁਪਏ ਮਿਲਦੇ ਹਨ, ਬਾਕੀ ਸਾਰਾ ਕੰਮ ਕੋਈ ਹੋਰ ਪ੍ਰਾਈਵੇਟ ਵਿਅਕਤੀ ਕਰਦਾ ਹੈ।
ਸਕੂਲ ਪ੍ਰਿੰਸੀਪਲ ਤੋਂ ਪੁੱਛਿਆ ਤਾਂ
ਇਸ ਸਬੰਧੀ ਜਦੋਂ ਸਕੂਲ ਪ੍ਰਿੰਸੀਪਲ ਤੋਂ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੁਝ ਪਤਾ ਨਹੀਂ ਹੈ, ਜਦ ਕਿ ਸਕੂਲ ਅੰਦਰ ਬਿਨਾਂ ਪਰਮਿਸ਼ਨ ਤੋਂ ਆਉਣਾ ਸਖ਼ਤ ਮਨ੍ਹਾ ਹੈ। ਪ੍ਰਿੰਸੀਪਲ ਦੀ ਇਸ ਲਾਪ੍ਰਵਾਹੀ ਕਾਰਨ ਵਿਦਿਆਰਥੀਆਂ ਦੀ ਵੱਡੇ ਪੱਧਰ 'ਤੇ ਲੁੱਟ ਹੋ ਰਹੀ ਹੈ, ਜਿਸ ਦਾ ਪ੍ਰਿੰਸੀਪਲ ਨੇ ਕੋਈ ਠੋਸ ਜਵਾਬ ਨਹੀਂ ਦਿੱਤਾ ਅਤੇ ਉਹ ਪੱਤਰਕਾਰਾਂ ਦੇ ਸਵਾਲ ਤੋਂ ਬਚਦੇ ਨਜ਼ਰ ਆਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ