Punjab News: ਪੰਜਾਬ ਦੇ ਲੁਧਿਆਣਾ ਵਿੱਚ ਫਿਰੋਜ਼ਪੁਰ ਰੋਡ 'ਤੇ ਸਥਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਯੂਨੀਵਰਸਿਟੀ ਵਿੱਚ ਚੱਲ ਰਹੇ ਯੁਵਕ ਮੇਲੇ ਦੌਰਾਨ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਦੋ ਟੀਮਾਂ ਦੇ ਵਿਦਿਆਰਥੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਉੱਥੇ ਮੌਜੂਦ ਲੋਕ ਇਧਰ-ਉਧਰ ਭੱਜਣ ਲੱਗੇ। ਜਿਸ ਨਾਲ ਹਰ ਪਾਸੇ ਹਲਚਲ ਮੱਚ ਗਈ।


ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਆਈ ਟੀਮ ਐਤਵਾਰ ਰਾਤ ਨੂੰ ਵਨ ਐਕਟ ਪੈਨ 'ਚ ਪ੍ਰਦਰਸ਼ਨ ਕਰ ਰਹੀ ਸੀ। ਇਸ ਤੋਂ ਬਾਅਦ ਜੱਜਾਂ ਨੇ ਚੰਡੀਗੜ੍ਹ ਟੀਮ ਦੇ ਹੱਕ ਵਿੱਚ ਫੈਸਲਾ ਦਿੱਤਾ। ਜੱਜਾਂ ਦੇ ਫੈਸਲੇ 'ਤੇ ਅੰਮ੍ਰਿਤਸਰ ਦੀ ਟੀਮ ਗੁੱਸੇ 'ਚ ਆ ਗਈ। ਉਨ੍ਹਾਂ ਨੇ ਪਹਿਲਾਂ ਤਿੰਨ ਜੱਜਾਂ ਨਾਲ ਬਹਿਸ ਕੀਤੀ ਅਤੇ ਫਿਰ ਸਟੇਜ 'ਤੇ ਮੌਜੂਦ ਚੰਡੀਗੜ੍ਹ ਟੀਮ ਦੇ ਮੈਂਬਰਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਵਿਚਕਾਰ ਹੱਥੋਪਾਈ ਹੋਈ। ਬਾਅਦ 'ਚ ਉਨ੍ਹਾਂ ਨੇ ਇਕ-ਦੂਜੇ 'ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਮੌਕੇ 'ਤੇ ਹੋਈ ਲੜਾਈ ਦਾ ਵੀਡੀਓ ਵੀ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ।


ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਦੋਵਾਂ ਟੀਮਾਂ ਨੂੰ ਸਵੇਰੇ ਬੁਲਾਇਆ ਗਿਆ ਹੈ ਅਤੇ ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ।
 
ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਬੋਲੇ...


ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਕੱਲ੍ਹ ਯੁਵਕ ਮੇਲੇ ਦੌਰਾਨ ਦੋ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ ਸੀ। ਪਰ ਮਾਮਲਾ ਇੰਨਾ ਵੱਡਾ ਨਹੀਂ ਹੈ। ਇਹ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਨ।


ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤਮਗਾ ਜਿੱਤਿਆ ਸੀ। ਜਿਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੁਝ ਟਿੱਪਣੀਆਂ ਕੀਤੀਆਂ, ਜਿਸ ਕਾਰਨ ਵਿਦਿਆਰਥੀਆਂ ਵਿੱਚ ਝਗੜਾ ਹੋ ਗਿਆ। ਦਰਅਸਲ, ਯੁਵਕ ਮੇਲੇ ਦੇ ਜੱਜਾਂ ਦੁਆਰਾ ਫੈਸਲਾ ਕੀਤਾ ਗਿਆ ਸੀ ਕਿ ਇਹ ਮੈਡਲ ਉਸੇ ਵਿਅਕਤੀ ਨੂੰ ਦਿੱਤਾ ਜਾਣਾ ਸੀ। ਛੋਟੀ ਜਿਹੀ ਗੱਲ ਹੈ, ਯੁਵਕ ਮੇਲਿਆਂ ਵਿੱਚ ਅਜਿਹੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ।





Read MOre: Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ