ਪੜਚੋਲ ਕਰੋ

Punjab News: ਹੱਕ ਮੰਗ ਰਹੇ ਅਧਿਆਪਕਾਂ 'ਤੇ ਪੁਲਿਸ ਤਸ਼ੱਦਦ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ, ਵਿਰੋਧੀ ਧਿਰਾਂ ਦਾ ਵੱਡਾ ਸਵਾਲ

ਸੰਗਰੂਰ ਵਿੱਚ 8736 ਅਧਿਆਪਕਾਂ ’ਤੇ ਪੁਲਿਸ ਲਾਠੀਚਾਰਜ ਮਗਰੋਂ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਦੇ ਨਿਸ਼ਾਨੇ ਉਪਰ ਆ ਗਈ ਹੈ। ਵਿਰੋਧੀ ਧਿਰਾਂ ਸਵਾਲ ਕਰ ਰਹੀਆਂ ਹਨ ਕਿ ਆਖਰ ਆਮ ਆਦਮੀ ਪਾਰਟੀ ਦਾ ਇਹੀ ਬਦਲਾਅ ਹੈ।

Punjab News: ਸੰਗਰੂਰ ਵਿੱਚ 8736 ਅਧਿਆਪਕਾਂ ’ਤੇ ਪੁਲਿਸ ਲਾਠੀਚਾਰਜ ਮਗਰੋਂ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਦੇ ਨਿਸ਼ਾਨੇ ਉਪਰ ਆ ਗਈ ਹੈ। ਵਿਰੋਧੀ ਧਿਰਾਂ ਸਵਾਲ ਕਰ ਰਹੀਆਂ ਹਨ ਕਿ ਆਖਰ ਆਮ ਆਦਮੀ ਪਾਰਟੀ ਦਾ ਇਹੀ ਬਦਲਾਅ ਹੈ। ਹੱਕ ਮੰਗ ਰਹੇ ਲੋਕਾਂ ਉਪਰ ਲਾਠੀਚਾਰਜ ਕੀਤਾ ਜਾ ਰਿਹਾ ਹੈ।  

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉਪਰ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ 'ਆਪ' ਸਰਕਾਰ ਵੱਲੋਂ ਨਿਯੁਕਤੀ ਪੱਤਰ ਵੰਡ ਕੇ ਜੇ ਅਧਿਆਪਕਾਂ ਨੂੰ ਨੌਕਰੀਆਂ ਦੇ ਦਿੱਤੀਆਂ ਗਈਆਂ ਸਨ, ਭਗਵੰਤ ਮਾਨ ਦੇ ਐਲਾਨ ਅਨੁਸਾਰ ਜੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਗਿਆ ਸੀ, ਜਿਨ੍ਹਾਂ ਦੇ ਅਖ਼ਬਾਰਾਂ ਵਿੱਚ ਵੱਡੇ-ਵੱਡੇ ਇਸ਼ਤਿਹਾਰ ਵੀ ਦੇ ਦਿੱਤੇ ਗਏ ਤਾਂ ਮੁੱਖ ਮੰਤਰੀ ਇਹ ਦੱਸੇ ਕਿ ਇਹ ਕਿਹੜੇ ਅਧਿਆਪਕ ਹਨ ਜਿਨ੍ਹਾਂ ਨੂੰ ਭਜਾ-ਭਜਾ ਕੇ ਕੁੱਟਿਆ ਜਾ ਰਿਹਾ ਹੈ ? 
ਨੌਕਰੀਆਂ ਦੀਆਂ ਗਰੰਟੀਆਂ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਡੇ ਨੌਜਵਾਨਾਂ ‘ਤੇ ਕੀਤੇ ਲਾਠੀਚਾਰਜ ਦੀ ਮੈਂ ਸਖਤ ਨਿੰਦਾ ਕਰਦਾ ਹਾਂ।

ਦੱਸ ਦਈਏ ਕਿ ਸ਼ਨੀਵਾਰ ਨੂੰ ਪੰਜਾਬ ਭਰ ਤੋਂ ਪੁੱਜੇ 8736 ਅਧਿਆਪਕਾਂ ’ਤੇ ਪੁਲਿਸ ਨੇ ਉਸ ਸਮੇਂ ਲਾਠੀਚਾਰਜ ਕੀਤਾ, ਜਦੋਂ ਅਧਿਆਪਕਾਂ ਵੱਲੋਂ ਪੁਲਿਸ ਨਾਕੇਬੰਦੀ ਤੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਤੇ ਚੁੰਨੀਆਂ ਲੱਥ ਗਈਆਂ। ਪੁਲਿਸ ਨੇ ਅਨੇਕਾਂ ਪ੍ਰਦਰਸ਼ਨਕਾਰੀਆਂ ਨੂੰ ਧੂਹ ਕੇ ਹਿਰਾਸਤ ਵਿੱਚ ਲਿਆ। ਪੁਲਿਸ ਨੇ ਮੌਕੇ ’ਤੇ ਮੌਜੂਦ ਪੱਤਰਕਾਰਾਂ ਨੂੰ ਵੀ ਨਹੀਂ ਬਖਸ਼ਿਆ। ਦੋ ਪੱਤਰਕਾਰਾਂ ਦੇ ਕੈਮਰੇ ਖੋਹ ਕੇ ਸੁੱਟ ਦਿੱਤੇ। 

ਹੁਣ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਤੇ ਕਈ ਜਥੇਬੰਦੀਆਂ ਨੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰ ਰਹੇ ਕੱਚੇ ਅਧਿਆਪਕਾਂ ਉਪਰ ਪੁਲਿਸ ਵਲੋਂ ਕੀਤੇ ਲਾਠੀਚਾਰਜ ਤੇ ਖਿੱਚ-ਧੂਹ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਐਮਪੀ ਸਿਮਰਨਜੀਤ ਸਿੰਘ ਮਾਨ ਦੀ ਤਰਫ਼ੋਂ ਪਾਰਟੀ ਦੇ ਜਥੇਬੰਦਕ ਸਕੱਤਰ ਗੁਰਨੈਬ ਸਿੰਘ ਰਾਮਪੁਰਾ ਨੇ ਪੁਲਿਸ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਸਿਵਲ ਹਸਪਤਾਲ ਪੁੱਜ ਕੇ ਜ਼ਖ਼ਮੀ ਅਧਿਆਪਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਭੈਣਾਂ ਦੀਆਂ ਚੁੰਨੀਆਂ ਤੇ ਭਰਾਵਾਂ ਦੀਆਂ ਪੱਗਾਂ ਰੋਲੀਆਂ ਗਈਆਂ ਤੇ ਲੱਤਾਂ ਬਾਹਾਂ ਤੋਂ ਫੜ੍ਹ ਕੇ ਘਡ਼ੀਸਿਆ ਗਿਆ, ਜਿਸ ਦੀ ਪਾਰਟੀ ਪੁਰਜ਼ੋਰ ਨਿਖੇਧੀ ਕਰਦੀ ਹੈ।

ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੇ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਲਗਾ ਦਿੱਤੇ ਪਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਬਜਾਏ ਸਿਰਫ਼ ਤਨਖਾਹਾਂ ਵਿਚ ਵਾਧਾ ਕਰਕੇ ਸਾਰ ਦਿੱਤਾ ਗਿਆ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਮਦੇਵ ਸਿੰਘ ਭੂਟਾਲ ਤੇ ਤਰਕਸ਼ੀਲ ਸੁਸਾਇਟੀ ਦੇ ਇਕਾਈ ਪ੍ਰਧਾਨ ਮਾਸਟਰ ਪਰਮ ਵੇਦ ਤੇ ਹੋਰ ਆਗੂਆਂ ਨੇ ਪੁਲੀਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਐਕਸ਼ਨ ਨਾਲ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰ ਕੇ ਟੈਂਕੀ ਉੱਪਰ ਚੜ੍ਹੇ ਅਧਿਆਪਕਾਂ ਨੂੰ ਹੇਠਾਂ ਉਤਾਰ ਕੇ ਸਕੂਲਾਂ ਵਿੱਚ ਭੇਜਣ ਵੱਲ ਕਦਮ ਵਧਾਵੇ ਨਾ ਕਿ ਲਾਠੀ ਦੇ ਜ਼ੋਰ ’ਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਦਰੜਨ ਦੀ ਚਾਲ ਚੱਲੇ। ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਲੋਕ ਹਿਤੈਸ਼ੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਉੱਤੇ ਫੂਕ ਦਿੱਤੇ ਹਨ ਪਰ ਅਧਿਆਪਕ ਅਜੇ ਵੀ ਕੱਚੇ ਹਨ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਅਮਨ ਵਸ਼ਿਸ਼ਟ ਨੇ ਕਿਹਾ ਕਿ ‘ਆਪ’ ਸਰਕਾਰ ਕੱਚੇ ਅਧਿਆਪਕਾਂ ਦੀ ਆਵਾਜ਼ ਨੂੰ ਤਾਨਾਸ਼ਾਹੀ ਰਵੱਈਏ ਨਾਲ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਧਿਆਪਕਾਂ ਨੂੰ ਸੀਐਸ ਰੂਲਜ਼ ਅਨੁਸਾਰ ਪੂਰੇ ਤਨਖਾਹ ਸਕੇਲ ’ਤੇ ਰੈਗੂਲਰ ਕਰਨ ਦੀ ਮੰਗ ਕੀਤੀ।

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਕਮੇਟੀ ਆਗੂ ਬਿੱਕਰ ਸਿੰਘ ਹਥੋਆਂ ਨੇ ਪੁਲਿਸ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸਰਕਾਰ ਆਪਣੇ ਇਸ਼ਤਿਹਾਰੀ ਵਾਅਦੇ ਅਨੁਸਾਰ ਤੁਰੰਤ ਕੱਚੇ ਅਧਿਆਪਕਾਂ ਨੂੰ ਪੱਕੇ ਕਰੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Advertisement
ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Embed widget