PUNJAB NEWS: ਮਜੀਠੀਆ ਨੇ ਸੀਐਮ ਭਗਵੰਤ ਮਾਨ ਲਈ ਮੰਗੀ ਦੁਆ! ਜਲਦ ਸਿਹਤਯਾਬ ਹੋਣ ਦੀ ਕੀਤੀ ਕਾਮਨਾ
PUNJAB NEWS: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਪੇਜ ਐਕਸ ਉਪਰ ਪੋਸਟ ਸ਼ੇਅਰ
PUNJAB NEWS: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਪੇਜ ਐਕਸ ਉਪਰ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਦੇਰ ਰਾਤ ਸੀਐਮ ਸਾਹਿਬ ਨੂੰ ਐਮਰਜੈਂਸੀ ਫੋਰਟਿਸ ਮੁਹਾਲੀ ਜਾਣਾ ਪਿਆ...Get well soon Bhagwant Mann ji....I HOPE AL IS WELL.
ਮਜੀਠੀਆ ਨੇ ਅੱਗੇ ਲਿਖਿਆ ਜਾਣਕਾਰੀ ਮੁਤਾਬਕ ਭਗਵੰਤ ਮਾਨ ਜੀ ਨੂੰ ਕ੍ਰੋਨਿਕ ਲਿਵਰ ਡਿਜੀਜ਼, ਲੰਗ ਇਫਿਊਜ਼ਨ, ਹਾਈ ਲੰਗ ਪ੍ਰੈਸ਼ਰ ਤੇ ਰਾਈਟ ਹਾਰਟ ਸਟ੍ਰੈਸ ਹੈ। ਦਾਸ ਸੀਐਮ ਭਗਵੰਤ ਮਾਨ ਦੀ ਸਿਹਤ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹੈ। ਸੀਐਮ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ। ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਸੀਐਮ ਸੰਵਧਾਨਿਕ ਅਹੁਦੇ ਤੇ ਜਨਤਾ ਦੇ ਨੁਮਾਇੰਦੇ ਹਨ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਪਾਰਦਰਸ਼ੀ ਰੱਖਣੀ ਚਾਹੀਦੀ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ (Fortis hospital) 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।
👉ਜਾਣਕਾਰੀ ਮੁਤਾਬਕ @BhagwantMann ਜੀ ਨੂੰ 👇
— Bikram Singh Majithia (@bsmajithia) September 26, 2024
👉Chronic liver disease❗️
👉Lung effusion ❗️
👉High lung pressure and right heart stress ਹੈ❗️
ਦਾਸ @bhagwantmann ਦੀ ਸਿਹਤ ਦੀ ਕਾਮਨਾ ਕਰਦਾ ਹੈ❗️
CM ਦੀ ਸਿਹਤ ਨਾਲ ਖਿਲਵਾੜ ਨਹੀ ਹੋਣਾ ਚਾਹੀਦਾ।
👉ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ CM ਸੰਵਧਾਨਿਕ ਅਹੁਦੇ ਤੇ ਜਨਤਾ ਦੇ…
ਦਰਅਸਲ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਭਗਵੰਤ ਮਾਨ ਦੇ ਬੀਮਾਰ ਹੋਣ ਦਾ ਖ਼ੁਲਾਸਾ ਹੋਇਆ ਸੀ। ਉਨ੍ਹਾਂ ਨੂੰ ਦਿੱਲੀ ਦੀ ਹਸਪਤਾਲ ਵਿੱਚ ਦਾਖਲ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਵਿਰੋਧੀ ਧਿਰਾਂ ਨੇ ਇਸ ਉਪਰ ਸਵਾਲ ਵੀ ਉਠਾਏ ਸੀ।
ਜੋ ਮੇਰੇ ਕੋਲ ਜਾਣਕਾਰੀ ਹੈ 👇
— Bikram Singh Majithia (@bsmajithia) September 26, 2024
👉CM ਨੂੰ Liver cirrhosis ਨੇ ਜੋ ਮੈ ਪਹਿਲਾਂ ਵੀ ਕਿਹਾ ਸੀ❗️
👉 liver ਕਰਾਉਣਾ ਪੈ ਸਕਦਾ ਹੈ TRANSPLANT ❗️
👉 ਪੰਜਾਬ ਸਰਕਾਰ ਅਤੇ fortis hospital ਨੂੰ cm ਦਾ Heath bulletin ਕਰਨਾ ਚਾਹੀਦਾ ਹੈ ਜਾਰੀ❗️ @BhagwantMann pic.twitter.com/WgpYR3aiNG
ਇਸ ਦੇ ਜਵਾਬ ਵਿੱਚ ਬੀਤੇ ਦਿਨ ਬਠਿੰਡਾ 'ਚ ਰੈਲੀ ਦੌਰਾਨ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਜੇ ਮੈਂ ਚੱਲਦੇ ਹੋਏ ਜੁੱਤੀ ਦਾ ਫੀਤਾ ਬੰਨ੍ਹਣ ਲਈ ਵੀ ਬੈਠ ਜਾਵਾਂ ਤਾਂ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਡਿੱਗ ਗਿਆ ਹੈ। ਮੈਂ ਇਸ ਤਰ੍ਹਾਂ ਨਹੀਂ ਬੈਠਾਂਗਾ, ਮੈਂ ਤੁਹਾਡੀਆਂ ਜੜ੍ਹਾਂ ਵਿੱਚ ਬੈਠਾਂਗਾ। ਸੀਐਮ ਨੇ ਕਿਹਾ ਸੀ ਇਹ ਤੁਹਾਡਾ ਪਿਆਰ ਹੈ। ਉਹ ਮੇਰੇ ਤੋਂ ਨਹੀਂ ਡਰਦੇ, ਉਹ ਤੁਹਾਡੇ ਤੋਂ ਡਰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਇਹ ਲੋਕ ਇਸ ਦੇ ਨਾਲ ਹਨ।