(Source: ECI/ABP News)
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
ਬਠਿੰਡਾ ਤਲਵੰਡੀ ਸਾਬੋ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸਵਾਰੀਆਂ ਦੇ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਨਾਲੇ ਦੇ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਹਾਹਾਕਾਰ ਮੱਚ ਗਈ। ਹੁਣ ਤੱਕ 5 ਲੋਕਾਂ ਦੀ ਮੌਤ ਹੋ ਗਈ
![Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ Punjab News: Major Accident in Punjab, Passenger Bus Falls into Canal, 5 Dead and Many Injured Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ](https://feeds.abplive.com/onecms/images/uploaded-images/2024/12/27/8764011586075720c6b8f5e2b67e27421735296324073700_original.jpg?impolicy=abp_cdn&imwidth=1200&height=675)
Major Accident in Punjab : ਪੰਜਾਬ ਦੇ ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਬਠਿੰਡਾ ਤਲਵੰਡੀ ਸਾਬੋ ਰੋਡ 'ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਚੀਕ-ਚਿਹਾੜਾ ਮੱਚ ਗਿਆ। ਸਵਾਰੀਆਂ ਨੂੰ ਬਚਾਉਣ ਦੇ ਲਈ ਸਥਾਨਿਕ ਲੋਕ ਮਦਦ ਲਈ ਇਕੱਠੇ ਹੋ ਗਏ।
5 ਲੋਕਾਂ ਦੀ ਮੌਤ ਤੇ ਕਈ ਜ਼ਖਮੀ
ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਕਈ ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਇੱਥੇ ਹਾਹਾਕਾਰ ਮੱਚ ਗਈ। ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਲਿਜਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)