ਪੜਚੋਲ ਕਰੋ

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ! ਸਬ ਇੰਸਪੈਕਟਰ ਵਿਰੁੱਧ ਵੱਡੀ ਕਾਰਵਾਈ, ਕੀਤਾ ਗਿਆ ਲਾਈਨ ਹਾਜ਼ਰ, ਜਾਣੋ ਮਾਮਲਾ

ਪੁਲਿਸ ਵਿਭਾਗ ਦੇ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਦੀ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਪਾਲ ਸਿੰਘ ਨੂੰ ਬੁੱਧਵਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਪੂਰਾ ਮਾਮਲਾ..

ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਦੀ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਪਾਲ ਸਿੰਘ ਨੂੰ ਬੁੱਧਵਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਬਠਿੰਡਾ ਦੀ ਐਸ.ਐਸ.ਪੀ. ਅਮਨੀਤ ਕੌਂਡਲ ਨੇ ਕਿਹਾ ਕਿ ਇਹ ਕਦਮ ਆਮ ਲੋਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਚੁੱਕਿਆ ਗਿਆ ਹੈ। ਹਾਲਾਂਕਿ ਇਸ ਕਾਰਵਾਈ ਪਿੱਛੇ ਇਕ ਹੋਰ ਵੱਡਾ ਕਾਰਨ ਵੀ ਸਾਹਮਣੇ ਆ ਰਿਹਾ ਹੈ -ਪਿਛਲੇ ਦਿਨੀਂ 80 ਹਜ਼ਾਰ ਲੀਟਰ ਐਥਨਾਲ ਦੀ ਬਰਾਮਦਗੀ ਮਾਮਲੇ ਵਿੱਚ ਮਿਸਹੈਂਡਲਿੰਗ ਜਾਂ ਲਾਪਰਵਾਹੀ।

ਹਾਲ ਹੀ ਵਿੱਚ ਪੁਲਿਸ ਅਤੇ ਅਬਕਾਰੀ ਵਿਭਾਗ ਵੱਲੋਂ 80,000 ਲੀਟਰ ਐਥਨਾਲ ਦੀ ਬਰਾਮਦਗੀ ਦਾ ਦਾਅਵਾ ਕੀਤਾ ਗਿਆ ਸੀ, ਜੋ ਕਿ ਕਥਿਤ ਤੌਰ 'ਤੇ ਗੈਰਕਾਨੂੰਨੀ ਢੰਗ ਨਾਲ ਲਿਜਾਇਆ ਜਾ ਰਿਹਾ ਸੀ। ਹਾਲਾਂਕਿ, ਅਗਲੇ ਹੀ ਦਿਨ ਇਸ ਦਾਅਵੇ ਨੂੰ ਉਸ ਵੇਲੇ ਗੰਭੀਰ ਚੁਣੌਤੀ ਮਿਲੀ ਜਦੋਂ ਟਰੱਕ ਮਾਲਕ ਬਲਜੀਤ ਸਿੰਘ ਸੰਧੂ ਮੀਡੀਆ ਦੇ ਸਾਹਮਣੇ ਆਏ ਅਤੇ ਦੱਸਿਆ ਕਿ ਉਨ੍ਹਾਂ ਦੀ ਗੱਡੀ ਵਿੱਚ ਜੋ ਐਥਨਾਲ ਸੀ, ਉਹ ਪੂਰੀ ਤਰ੍ਹਾਂ ਕਾਨੂੰਨੀ ਸੀ ਅਤੇ ਇਹ ਦਿਨਾਨਗਰ ਤੋਂ ਇੰਡੀਅਨ ਆਇਲ ਕਾਰਪੋਰੇਸ਼ਨ (IOCL), ਬਠਿੰਡਾ ਲਈ ਭੇਜਿਆ ਗਿਆ ਸੀ।

ਬਲਜੀਤ ਸਿੰਘ ਨੇ ਸਾਫ਼ ਕਿਹਾ ਸੀ ਕਿ ਉਨ੍ਹਾਂ ਨੇ ਸਾਰੇ ਕਾਨੂੰਨੀ ਦਸਤਾਵੇਜ਼ਾਂ ਦੇ ਅਧਾਰ 'ਤੇ ਇਹ ਟਰਾਂਸਪੋਰਟ ਕੀਤਾ ਸੀ ਅਤੇ ਇਹ ਕਾਰਵਾਈ ਉਨ੍ਹਾਂ ਨਾਲ ਨਾਇਨਸਾਫੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਸੀ ਕਿ ਉਹ ਇਹ ਮਾਮਲਾ ਅਦਾਲਤ ਵਿੱਚ ਲੈ ਕੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ।

ਇਸ ਮਾਮਲੇ ਨੇ ਜਦੋਂ ਰਾਜਨੀਤਕ ਰੂਪ ਧਾਰ ਲਿਆ ਅਤੇ ਸਰਕਾਰ ਦੀ ਸ਼ਾਖਾ 'ਤੇ ਸਵਾਲ ਉੱਠਣ ਲੱਗੇ, ਤਦ ਪ੍ਰਸ਼ਾਸਨ ਅਤੇ ਪੁਲਿਸ ਮਹਿਕਮਾ ਸਰਗਰਮ ਹੋ ਗਿਆ। ਸਰੋਤਾਂ ਦੇ ਮੁਤਾਬਕ, ਚੌਕੀ ਇੰਚਾਰਜ ਦੀ ਵੱਲੋਂ ਇਸ ਮਾਮਲੇ ਵਿੱਚ ਗੰਭੀਰ ਚੁੱਕ ਹੋਈ ਸੀ। ਸੰਭਵ ਹੈ ਕਿ ਉਨ੍ਹਾਂ ਸਮੇਂ ਸਿਰ ਜਾਣਕਾਰੀ ਦੇਣ ਜਾਂ ਜਾਂਚ ਦੌਰਾਨ ਸਾਵਧਾਨੀ ਨਹੀਂ ਵਰਤੀ। ਇਹੀ ਕਾਰਨ ਮੰਨਿਆ ਜਾ ਰਿਹਾ ਹੈ ਕਿ ਐਸ.ਐਸ.ਪੀ. ਨੇ ਕਾਰਵਾਈ ਨੂੰ ਜਨਸ਼ਿਕਾਇਤਾਂ ਦੇ ਆੜ ਵਿੱਚ ਕੀਤਾ, ਹਾਲਾਂਕਿ ਪੁਲਿਸ ਵਿਭਾਗ ਵੱਲੋਂ ਅਜੇ ਤਕ ਇਹ ਸਾਫ਼ ਨਹੀਂ ਕੀਤਾ ਗਿਆ ਕਿ ਚੌਕੀ ਇੰਚਾਰਜ ਦੀ ਗਲਤੀ ਕੀ ਸੀ।

ਪੁਲਿਸ ਵਿਭਾਗ ਦੀ ਚੁੱਪੀ ਸਵਾਲਾਂ ਦੇ ਘੇਰੇ ਵਿੱਚ

ਜਿੱਥੇ ਇੱਕ ਪਾਸੇ ਪ੍ਰਸ਼ਾਸਨ ਇਸਨੂੰ ਜਨਹਿਤ ਵਿੱਚ ਚੁੱਕਿਆ ਗਿਆ ਕਦਮ ਦੱਸ ਰਿਹਾ ਹੈ, ਉਥੇ ਹੀ ਦੂਜੇ ਪਾਸੇ ਇਹ ਸਵਾਲ ਵੀ ਖੜੇ ਹੋ ਰਹੇ ਹਨ ਕਿ ਜੇ ਐਥਨਾਲ ਦਾ ਟਰਾਂਸਪੋਰਟ ਪੂਰੀ ਤਰ੍ਹਾਂ ਕਾਨੂੰਨੀ ਸੀ, ਤਾਂ ਫਿਰ ਬਰਾਮਦਗੀ ਕਿਉਂ ਹੋਈ? ਅਤੇ ਜੇ ਸੱਚਮੁੱਚ ਕੋਟਸ਼ਮੀਰ ਚੌਕੀ ਇੰਚਾਰਜ ਨੇ ਲਾਪਰਵਾਹੀ ਕੀਤੀ, ਤਾਂ ਉਨ੍ਹਾਂ ਦੀ ਭੂਮਿਕਾ ਬਾਰੇ ਕੋਈ ਸਰਕਾਰੀ ਬਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ?

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget