Punjab News: ਭ੍ਰਿਸ਼ਟਾਚਾਰ ਦੇ ਖਿਲਾਫ SSP ਵੱਲੋਂ ਵੱਡਾ ਐਕਸ਼ਨ! ਮਲੋਟ ਦੀ ਮਹਿਲਾ ਸਬ-ਇੰਸਪੈਕਟਰ ਨੂੰ ਕੀਤਾ ਸਸਪੈਂਡ
ਭ੍ਰਿਸ਼ਟਾਚਾਰ ਦੇ ਖਿਲਾਫ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਬਹੁਤ ਵੱਡਾ ਐਕਸ਼ਨ ਕਰਦਿਆਂ ਥਾਣਾ ਸਿਟੀ ਮਲੋਟ ਦੀ ਐਸ.ਐਚ.ਓ. ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਸਸਪੈਂਡ ਕਰਕੇ ਪੁਲਿਸ ਲਾਈਨ..

Punjab News: ਭ੍ਰਿਸ਼ਟਾਚਾਰ ਦੇ ਖਿਲਾਫ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਬਹੁਤ ਵੱਡਾ ਐਕਸ਼ਨ ਕਰਦਿਆਂ ਥਾਣਾ ਸਿਟੀ ਮਲੋਟ ਦੀ ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਸਸਪੈਂਡ ਕਰਕੇ ਪੁਲਿਸ ਲਾਈਨ ਹਾਜ਼ਰ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਹੋਰ ਪੜ੍ਹੋ : ਕੱਲਰਖੇੜਾ ਦੇ ਸਰਪੰਚ ਦੇ ਪਤੀ ਦੀ ਗੋਲੀ ਮਾਰਕੇ ਹੱਤਿਆ, ਪੰਚਾਇਤ ਦੌਰਾਨ ਹੋਇਆ ਸੀ ਵਿਵਾਦ
SSP ਵੱਲੋਂ ਆਪਣੇ ਪੱਧਰ 'ਤੇ ਲਿਆ ਸਖਤ ਐਕਸ਼ਨ
ਗੈਰ-ਪ੍ਰਮਾਣਿਕ ਸੂਤਰਾਂ ਦੇ ਅਨੁਸਾਰ ਮਿਲੀ ਕਥਿਤ ਜਾਣਕਾਰੀ ਦੇ ਮੁਤਾਬਕ ਕੁਝ ਦਿਨ ਪਹਿਲਾਂ ਮਲੋਟ ਵਿੱਚ ਚੋਰੀ ਦੀਆਂ ਦੋ ਕਾਰਾਂ ਦਾ ਇੱਕ ਮਾਮਲਾ ਸੁਰਖੀਆਂ ਵਿੱਚ ਆਇਆ ਸੀ। ਇਸ ਮਾਮਲੇ ਵਿੱਚ ਕੁੱਝ ਵਿਅਕਤੀਆਂ ਨੂੰ ਪਰਚੇ ਵਿੱਚ ਰਿਆਇਤ ਦੇਣ ਦਾ ਮਾਮਲਾ ਉਬਰਦਾ ਦੇਖ ਕੇ ਐਸ.ਐਸ.ਪੀ. ਨੇ ਆਪਣੇ ਪੱਧਰ 'ਤੇ ਇਸ ਮਾਮਲੇ ਦੀ ਕਰਵਾਈ ਮੁੱਢਲੀ ਜਾਂਚ ਉਪਰੰਤ ਐਸ.ਐਚ.ਓ. ਹਰਪ੍ਰੀਤ ਕੌਰ ਨੂੰ ਸਸਪੈਂਡ ਕਰਨ ਦਾ ਫੈਸਲਾ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
