Punjab News: ਪ੍ਰਸ਼ਾਸਨ ਵੱਲੋਂ ਵੱਡਾ ਫੇਰ ਬਦਲ! ਸੂਬੇ ਭਰ 'ਚ 42 ਪਟਵਾਰੀਆਂ ਦੀਆਂ ਬਦਲੀਆਂ, ਦੇਖੋ ਲਿਸਟ
ਪੰਜਾਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਵਿੱਚ ਸਮੇਂ-ਸਮੇਂ ਉੱਤੇ ਵੱਡੇ ਫੇਰ ਬਦਲ ਕੀਤੇ ਜਾ ਰਹੇ ਹਨ। ਇਸ ਲੜੀ ਦੇ ਤਹਿਤ ਇੱਕ ਵਾਰ ਫਿਰ ਤੋਂ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸੂਬੇ ਭਰ 'ਚ 42 ਪਟਵਾਰੀਆਂ ਦੀਆਂ....

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਡੇ ਪੱਧਰ 'ਤੇ ਪ੍ਰਸ਼ਾਸਨਕ ਫੈਸਲਾ ਲੈਂਦੇ ਹੋਏ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਸਰਕਾਰੀ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਗਈਆਂ ਹਨ, ਤਾਂ ਜੋ ਜ਼ਮੀਨੀ ਪੱਧਰ 'ਤੇ ਲੋੜਵੰਦ ਲੋਕਾਂ ਨੂੰ ਚੰਗੀ ਤੇ ਤੇਜ਼ ਸੇਵਾਵਾਂ ਮਿਲ ਸਕਣ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੀਆਂ।
ਨੋਟੀਫਿਕੇਸ਼ਨ ਵਿੱਚ ਸਾਫ਼ ਉਲੇਖ ਕੀਤਾ ਗਿਆ ਹੈ ਕਿ ਇਹ ਫੈਸਲਾ ਪ੍ਰਬੰਧਕੀ ਸੂਝ-ਬੂਝ ਅਤੇ ਸਰਕਾਰੀ ਕੰਮਕਾਜ ਵਿੱਚ ਵਧੀਆ ਤਾਲਮੇਲ ਬਣਾਉਣ ਲਈ ਲਿਆ ਗਿਆ ਹੈ। ਇਸ ਨਵੇਂ ਹੁਕਮ ਦੇ ਤਹਿਤ ਪੰਜਾਬ ਭਰ ਵਿੱਚ ਲਗਭਗ 42 ਪਟਵਾਰੀਆਂ ਦੀਆਂ ਤਾਇਨਾਤੀਆਂ 'ਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਕਿਸੇ ਇੱਕ ਖੇਤਰ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਕਈ ਵੱਖ-ਵੱਖ ਜ਼ਿਲ੍ਹਿਆਂ ਅਤੇ ਹਲਕਿਆਂ ਵਿੱਚ ਕੀਤੀਆਂ ਗਈਆਂ ਹਨ। ਬਦਲੀਆਂ ਦੀ ਪੂਰੀ ਸੂਚੀ ਅਤੇ ਇਸ ਸਬੰਧੀ ਹੋਰ ਵੇਰਵੇ ਤੁਸੀਂ ਹੇਠਾਂ ਦਿੱਤੀ ਗਈ ਲਿਸਟ ਵਿੱਚ ਚੈੱਕ ਕਰ ਸਕਦੇ ਹੋ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















