Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, ਲੋਕ ਸੰਪਰਕ ਵਿਭਾਗ 'ਚ ਸੀਨੀਅਰ IAS ਰਾਮਵੀਰ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਲੋਕ ਸੰਪਰਕ ਵਿਭਾਗ ਦਾ ਸੈਕਟਰੀ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ..

Punjab News: ਪੰਜਾਬ ਸਰਕਾਰ ਵੱਲੋਂ ਪਿਛਲੇ ਕੁੱਝ ਮਹੀਨਿਆਂ ਤੋਂ ਪ੍ਰਸ਼ਾਸਨਿਕ ਫੇਰ ਬਦਲ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਦੇ ਚੱਲਦੇ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਲੋਕ ਸੰਪਰਕ ਵਿਭਾਗ ਦਾ ਸੈਕਟਰੀ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਨੋਟੀਫਿਕੇਸ਼ਨ ਵਿੱਚ ਲਿਖਿਆ ਹੈ ਕਿ- ਪ੍ਰਸ਼ਾਸਨਿਕ ਕਾਰਨਾਵਾਂ ਦੇ ਆਧਾਰ ‘ਤੇ ਹੇਠ ਲਿਖੇ ਅਧਿਕਾਰੀ ਦੀ ਤੁਰੰਤ ਪ੍ਰਭਾਵ ਨਾਲ ਤਾਇਨਾਤੀ/ਤਬਾਦਲੇ ਦੀ ਆਦੇਸ਼ ਜਾਰੀ ਕੀਤਾ ਜਾਂਦਾ ਹੈ।
ਦੱਸ ਦਈਏ ਰਾਮਵੀਰ IAS (2009) ਕੋਲ ਪਹਿਲਾਂ ਹੀ ਸਕੱਤਰ, ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦਾ ਚਾਰਜ ਹੈ । ਹੁਣ ਉਹ ਸਕੱਤਰ, ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਅਤੇ ਨਾਲ ਹੀ ਵਾਧੂ ਤੌਰ ‘ਤੇ ਪ੍ਰਸ਼ਾਸਨਿਕ ਸਕੱਤਰ, ਜਾਣਕਾਰੀ ਅਤੇ ਲੋਕ ਸੰਪਰਕ ਵਿਭਾਗ (ਖਾਲੀ ਅਹੁਦੇ ‘ਤੇ) ਦਾ ਐਡਿਸ਼ਨਲ ਚਾਰਜ ਲੈਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















