Punjab News: ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਡ ਨੰਬਰ 6 ਦੇ ਸਿਟੀ ਕੌਂਸਲਰ ਕਪਿਲ ਉਰਫ਼ ਮੋਤੀ 'ਤੇ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਹਾਲਾਂਕਿ ਕੌਂਸਲਰ ਕਪਿਲ ਇਸ ਹਮਲੇ ਵਿੱਚ ਵਾਲ-ਵਾਲ ਬਚੇ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਐਸ.ਐਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਣਪਛਾਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਹਮਲਾ
ਪੀੜਤ ਕੌਂਸਲਰ ਕਪਿਲ ਕੁਮਾਰ ਉਰਫ਼ ਮੋਤੀ ਨੇ ਕਿਹਾ ਕਿ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਜਦੋਂ ਉਹ ਆਪਣੀ ਦੁਕਾਨ 'ਤੇ ਸੀ ਜਦੋਂ ਤਿੰਨ ਲੋਕ ਮੋਟਰਸਾਈਕਲ 'ਤੇ ਆਏ, ਜਿਨ੍ਹਾਂ ਵਿੱਚੋਂ ਇੱਕ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਅਤੇ ਇੱਕ ਨੇ ਟੋਪੀ ਪਾਈ ਹੋਈ ਸੀ ਅਤੇ ਹਮਲਾਵਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇੰਝ ਬਚੀ ਜਾਣ
ਉਨ੍ਹਾਂ ਦੱਸਿਆ ਕਿ ਗੋਲੀ ਖੰਭੇ 'ਤੇ ਲੱਗੀ, ਜਿਸ ਕਾਰਨ ਉਹ ਬਾਲ-ਬਾਲ ਬਚ ਗਿਆ। ਗੋਲੀਆਂ ਦੇ ਆਵਾਜ਼ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਮਲੇ ਤੋਂ ਬਾਅਦ ਸਾਰੇ ਕੌਂਸਲਰ ਇਕੱਠੇ ਹੋ ਕੇ ਥਾਣੇ ਪਹੁੰਚੇ ਅਤੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਫਿਰੋਜ਼ਪੁਰ ਸ਼ਹਿਰ ਵਿੱਚ ਦੋ ਕਤਲ ਹੋਏ ਸਨ। ਪੁਲਿਸ ਇਸ ਮਾਮਲੇ ਦੇ ਵਿੱਚ ਜਾਂਚ ਕਰ ਰਹੀ ਹੈ ਤੇ ਇਲਾਕੇ ਦੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।