ਪੰਜਾਬ ਦੇ ਦਸੂਹਾ ਖੇਤਰ ਤੋਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਕਰੀਬ 2 ਦਰਜਨ ਹਥਿਆਰਬੰਦ ਬਦਮਾਸ਼ਾਂ ਨੇ ਯਾਤਰੀਆਂ ਨਾਲ ਭਰੀ ਇਕ ਬੱਸ 'ਤੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਪਹਿਲਾਂ ਬੱਸ ਨੂੰ ਰੋਕਿਆ ਅਤੇ ਫੇਰ ਬੱਸ ਦੀ ਤੋੜ-ਫੋੜ ਸ਼ੁਰੂ ਕਰ ਦਿੱਤੀ। ਫਿਰ ਬੱਸ ਡਰਾਈਵਰ ਨੂੰ ਬੇਰਹਮੀ ਨਾਲ ਕੁੱਟਿਆ ਗਿਆ। ਜਦੋਂ ਕੁਝ ਯਾਤਰੀ ਡਰਾਈਵਰ ਨੂੰ ਬਚਾਉਣ ਆਏ ਤਾਂ ਉਨ੍ਹਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਇਹ ਸਾਰੀ ਘਟਨਾ ਬਹੁਤ ਡਰਾਉਣੀ ਸੀ ਕਿ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਮਲੇ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।
ਪੁਲਿਸ ਕਰਮੀ ਨਾਲ ਕੀਤੀ ਗਈ ਬਦਸਲੂਕੀ
ਜਾਣਕਾਰੀ ਅਨੁਸਾਰ ਇਹ ਵਾਰਦਾਤ ਦਸੂਹਾ-ਹਾਜੀਪੁਰ ਰੋਡ 'ਤੇ ਦੇਰ ਸ਼ਾਮ ਵਾਪਰੀ। ਬਦਲਾ ਮੋੜ ਦੇ ਕੋਲ ਮੋਟਰਸਾਈਕਲਾਂ 'ਤੇ ਆਏ ਬਦਮਾਸ਼ਾਂ ਨੇ ਬੱਸ ਨੂੰ ਰਸਤੇ ਵਿੱਚ ਘੇਰ ਲਿਆ। ਉਸ ਤੋਂ ਬਾਅਦ ਉਨ੍ਹਾਂ ਨੇ ਮਿਲ ਕੇ ਬੱਸ ਦੇ ਸ਼ੀਸ਼ੇ ਤੋੜੇ ਅਤੇ ਯਾਤਰੀਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਬੱਸ ਵਿੱਚ ਮੌਜੂਦ ਇਕ ਪੁਲਿਸ ਮੁਲਾਜ਼ਮ ਨਾਲ ਵੀ ਬਦਸਲੂਕੀ ਕੀਤੀ ਗਈ ਅਤੇ ਉਸ ਦੀ ਵਰਦੀ ਵੀ ਫਾੜ ਦਿੱਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਜੇਕਰ ਦੇਖਿਆ ਜਾਏ ਤਾਂ ਪੰਜਾਬ ਦੇ ਵਿੱਚ ਬਾਦਮਾਸ਼ਾਂ ਦੇ ਹੌਸਲੇ ਬੁਲੰਦ ਹੋਏ ਪਏ ਨੇ ਸ਼ਰੇਆਮ ਕੁੱਟਮਾਰ ਕਰ ਦਿੰਦੇ, ਕੀਤੇ ਗੋਲੀਆਂ ਚਲਾ ਦਿੰਦੇ। ਅਜਿਹੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰ ਦੇ ਵਿੱਚ ਖੜ੍ਹੀ ਕਰ ਦਿੰਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।