Punjab News: ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ; 4 SHO ਸਮੇਤ 92 ਮੁਲਾਜ਼ਮਾਂ ਦੀ ਤਬਾਦਲਾ ਲਿਸਟ ਜਾਰੀ
ਪਿਛਲੇ ਕੁੱਝ ਮਹੀਨਿਆਂ ਤੋਂ ਬੈਕ-ਟੂ-ਬੈਕ ਪੁਲਿਸ ਪ੍ਰਸ਼ਾਸਨ ਦੇ ਵਿੱਚ ਵੱਡੇ ਫੇਰਬਦਲ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਮੁੜ ਤੋਂ ਫੇਰਬਦਲ ਕੀਤਾ ਗਿਆ ਹੈ। ਜਿਸ ਕਰਕੇ 4 SHO ਸਮੇਤ 92 ਮੁਲਾਜ਼ਮਾਂ ਦੇ Transfer ਕੀਤੇ ਗਏ ਹਨ।

Major Reshuffle in Police Administration: ਪਿਛਲੇ ਕੁੱਝ ਮਹੀਨਿਆਂ ਤੋਂ ਬੈਕ-ਟੂ-ਬੈਕ ਪੁਲਿਸ ਪ੍ਰਸ਼ਾਸਨ ਦੇ ਵਿੱਚ ਵੱਡੇ ਫੇਰਬਦਲ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਮੁੜ ਤੋਂ ਫੇਰਬਦਲ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਕਮਿਸ਼ਨਰੇਟ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ, ਜਿਸਦੇ ਅਧੀਨ SHO, ਚੌਕੀ ਇੰਚਾਰਜਾਂ ਸਮੇਤ ਕੁੱਲ 92 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਕਈਆਂ ਨੂੰ ਪੁਲਿਸ ਲਾਈਨ ਭੇਜਿਆ ਗਿਆ ਹੈ।
ਇਸ ਸਿਲਸਿਲੇ ਵਿੱਚ ਇੰਸਪੈਕਟਰ ਗਗਨਦੀਪ ਸਿੰਘ ਨੂੰ ਥਾਣਾ ਡਿਵੀਜ਼ਨ ਨੰਬਰ-4 ਦਾ SHO ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਵਿਜੇ ਕੁਮਾਰ ਨੂੰ ਥਾਣਾ ਡਿਵੀਜ਼ਨ ਨੰਬਰ-3 ਅਤੇ SI ਜਸਵੀਰ ਸਿੰਘ ਨੂੰ ਥਾਣਾ ਹੈਬੋਵਾਲ ਦਾ SHO ਲਗਾਇਆ ਗਿਆ ਹੈ।
ਇਸੇ ਤਰ੍ਹਾਂ ਇੰਸਪੈਕਟਰ ਹਰਪ੍ਰੀਤ ਸਿੰਘ, ਇੰਸਪੈਕਟਰ ਗੁਰਮੁਖ ਸਿੰਘ ਦਿਓਲ, ਐੱਸ.ਆਈ. ਆਦਿਤਿਆ ਸ਼ਰਮਾ ਅਤੇ ਐੱਸ.ਆਈ. ਗੁਰਵਿੰਦਰ ਸਿੰਘ ਨੂੰ ਪੁਲਿਸ ਲਾਈਨ ਭੇਜਿਆ ਗਿਆ ਹੈ। ਐੱਸ.ਆਈ. ਦਲਵੀਰ ਸਿੰਘ ਨੂੰ ਕਟਾਣੀ ਕਲਾ ਚੌਕੀ ਇੰਚਾਰਜ ਲਗਾਇਆ ਗਿਆ ਹੈ, ਜਦਕਿ ਏ.ਐੱਸ.ਆਈ. ਸੁਖਵਿੰਦਰ ਸਿੰਘ ਨੂੰ ਚੌਕੀ ਮਰਾ਼ੜੋ, ਏ.ਐੱਸ.ਆਈ. ਅਮਰਜੀਤ ਸਿੰਘ ਨੂੰ ਚੌਕੀ ਲਲਤੋਂ ਕਲਾ ਅਤੇ ਏ.ਐੱਸ.ਆਈ. ਬਲਬੀਰ ਸਿੰਘ ਨੂੰ ਰਘੁਨਾਥ ਐਨਕਲੇਵ ਚੌਕੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੋਰ ਏ.ਐੱਸ.ਆਈ., ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਮੁਲਾਜ਼ਮਾਂ ਦੇ ਵੀ ਤਬਾਦਲੇ ਕਰਕੇ ਉਨ੍ਹਾਂ ਨੂੰ ਇੱਧਰ-ਉੱਧਰ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















