Gurmeet Singh Transferred from SSP Vigilance Bureau Ferozepur: ਗੁਰਮੀਤ ਸਿੰਘ SSP ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ SSP ਜਲੰਧਰ ਰੂਰਲ ਵਜੋਂ ਨਿਯੁਕਤ ਕੀਤਾ ਗਿਆ ਹੈ।
ਹੋੋਰ ਪੜ੍ਹੋ : Punjab News: 'ਨਸ਼ੇ ਖਿਲਾਫ਼ ਯੁੱਧ' 'ਚ ਅੱਜ ਪੰਜਾਬ ਪੁਲਿਸ ਕਰ ਸਕਦੀ ਵੱਡੀ ਕਾਰਵਾਈ
ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਸ ਵਿੱਚ ਪੰਜਾਬ ਪੁਲਿਸ ਦੇ ਇਕ ਅਧਿਕਾਰੀ ਗੁਰਮੀਤ ਸਿੰਘ (PPS, TP/75) ਦੇ ਤਬਾਦਲੇ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਹ ਤਬਾਦਲਾ ਪਰਸ਼ਾਸਨਕ ਆਧਾਰ 'ਤੇ ਤੁਰੰਤ ਪ੍ਰਭਾਵ ਨਾਲ ਹੋਇਆ ਹੈ।
ਗੁਰਮੀਤ ਸਿੰਘ, ਜੋ ਪਹਿਲਾਂ SSP, ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਦੇ ਤੌਰ 'ਤੇ ਕੰਮ ਕਰ ਰਹੇ ਸਨ, ਹੁਣ SSP, ਜਲੰਧਰ ਰੂਰਲ ਵਜੋਂ ਨਿਯੁਕਤ ਕੀਤੇ ਗਏ ਹਨ।ਉਨ੍ਹਾਂ ਦੀ ਇਹ ਨਿਯੁਕਤੀ ਹਰਕਮਲਪ੍ਰੀਤ ਸਿੰਘ (PPS) ਦੀ ਜਗ੍ਹਾ 'ਤੇ ਹੋਈ ਹੈ।
ਹਰਕਮਲਪ੍ਰੀਤ ਸਿੰਘ (PPS, TP/100) ਹੁਣ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ ਨੂੰ ਰਿਪੋਰਟ ਕਰਨਗੇ। ਉਨ੍ਹਾਂ ਦੀ ਨਵੀਂ ਨਿਯੁਕਤੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਆਦੇਸ਼ ਅਨੁਸਾਰ, ਤਬਾਦਲਾ ਹੋਏ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ 'ਤੇ ਜਾਣਾ ਹੋਵੇਗਾ।ਇਹ ਆਦੇਸ਼ ਸੰਬੰਧਿਤ ਅਧਿਕਾਰੀ ਦੀ ਮਨਜ਼ੂਰੀ ਨਾਲ ਜਾਰੀ ਕੀਤਾ ਗਿਆ ਹੈ।
ਹੋਰ ਪੜ੍ਹੋ : India vs New Zealand Match Highlights: ਗਰੁੱਪ-ਏ ਦਾ ਬਾਦਸ਼ਾਹ ਬਣਿਆ ਭਾਰਤ; ਕੀਵੀਆਂ ਨੂੰ 44 ਰਨਾਂ ਨਾਲ ਚਟਾਈ ਧੂੜ, ਹੁਣ ਕੰਗਾਰੂਆਂ ਨਾਲ ਹੋਵੇਗੀ ਟੱਕਰ
ਇਸ ਤੋਂ ਪਹਿਲਾਂ ਵੀ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਪੁਲਿਸ ਅਫ਼ਸਰਾਂ ਵਿਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹਾਲ ਦੇ ਵਿੱਚ ਹੀ 2 ਡਿਪਟੀ ਕਮਿਸ਼ਨਰ ਸਮੇਤ 5 ਆਈ. ਏ. ਐੱਸ. ਅਤੇ 1 ਪੀ. ਸੀ. ਐੱਸ. ਦਾ ਤਬਾਦਲਾ ਕੀਤਾ ਗਿਆ ਸੀ। ਤਬਾਦਲੇ ਦੀ ਕਾਪੀ ਵੀ ਬਕਾਇਦਾ ਜਾਰੀ ਕਰ ਦਿੱਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।