ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਡਿਊਟੀ ਉੱਪਰ ਤਾਇਨਾਤ 2 ਡੀਐੱਸਪੀ ਅਤੇ ਇੱਕ ਥਾਣਾ ਮੁਖੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। 30 ਅਕਤੂਬਰ ਨੂੰ ਜਾਰੀ ਹੋਏ ਇਨ੍ਹਾਂ ਹੁਕਮਾਂ ਤੋਂ ਬਾਅਦ ਪੁਲਿਸ ਕਰਮਚਾਰੀਆਂ ਨੂੰ ਚੰਡੀਗੜ੍ਹ ਹੈੱਡਕੁਾਰਟਰ ਵਿਖੇ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਿਸ ਕਰਮਚਾਰੀਆਂ ਦਾ ਇਹ ਤਬਾਦਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਤਹਿਤ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇਣ ਅਨੁਸਾਰ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਚਲਦਿਆਂ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਪਾਰਟੀ ਪ੍ਰਧਾਨਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਇਸ ਵੇਲੇ ਜ਼ਿਲ੍ਹਾ ਤਰਨ ਤਾਰਨ ਵਿੱਚ ਤਾਇਨਾਤ ਡੀਐੱਸਪੀ ਡੀ ਸੁਖਬੀਰ ਸਿੰਘ, ਡੀਐੱਸਪੀ ਸਬ ਡਿਵੀਜ਼ਨ ਤਰਨ ਤਾਰਨ ਜਗਜੀਤ ਸਿੰਘ ਅਤੇ ਥਾਣਾ ਝਬਾਲ ਦੇ ਮੁੱਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਜੋ ਪਹਿਲਾਂ ਲੰਮੇ ਸਮੇਂ ਤੋਂ ਇਸੇ ਵਿਧਾਨ ਸਭਾ ਹਲਕਾ ਵਿੱਚ ਤਾਇਨਾਤ ਰਹਿ ਚੁੱਕੇ ਹਨ ਨੂੰ ਬਦਲ ਦਿੱਤਾ ਜਾਵੇ।
ਵੱਡਾ ਐਕਸ਼ਨ ਦੇ ਚੱਲਦੇ 3 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਇਸ ਮਿਲੀ ਸ਼ਿਕਾਇਤ ਤੋਂ ਬਾਅਦ ਤੁਰੰਤ ਐਕਸ਼ਨ ਲੈਂਦੇ ਹੋਏ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਇਹਨਾਂ ਕਰਮਚਾਰੀਆਂ ਨੂੰ ਤੁਰੰਤ ਤਬਦੀਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। ਜਿਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਵੱਲੋਂ ਵੀਰਵਾਰ ਸ਼ਾਮ ਉਕਤ ਤਿੰਨਾਂ ਪੁਲਿਸ ਕਰਮਚਾਰੀਆਂ ਨੂੰ ਆਪਣੇ ਸਟੇਸ਼ਨਾਂ ਤੋਂ ਤਬਦੀਲ ਕਰ ਦਿੱਤਾ ਗਿਆ ਹੈ ਜਿਨ੍ਹਾਂ ਨੂੰ ਹੈਡਕੁਾਰਟਰ ਚੰਡੀਗੜ੍ਹ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ।
ਇੱਥੇ ਦੱਸਣ ਯੋਗ ਹੈ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਹੋਣ ਜਾ ਰਹੀ ਜਿਮਨੀ ਚੋਣ ਦੌਰਾਨ ਸਭ ਤੋਂ ਹੋਟ ਸੀਟ ਮੰਨੀ ਜਾ ਰਹੀ ਹੈ। ਜਿੱਥੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅਮਨ ਸ਼ਾਂਤੀ ਦੇ ਨਾਲ ਚੋਣ ਕਰਵਾਉਣ ਲਈ ਸਖਤੀ ਨਾਲ ਪ੍ਰਬੰਧ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।