ਬਰਨਾਲਾ: ਨਸ਼ਾ ਆਏ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਬਰਨਾਲਾ ਤੋਂ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੇ ਕਸਬਾ ਧਨੌਲਾ ਵਿੱਚ 25 ਸਾਲਾ ਮੇਕਅੱਪ ਆਰਟਿਸਟ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਕਸਬੇ ਦੀ ਇੱਕ ਔਰਤ ਤੇ ਉਸ ਦੇ ਪਰਿਵਾਰ ’ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਹਨ। 


ਉਧਰ ਹੀ ਨੌਜਵਾਨ ਦੀ ਮੌਤ ਕਾਰਨ ਗੁੱਸੇ 'ਚ ਆਏ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਨਸ਼ਾ ਤਸਕਰ ਔਰਤ ਦੇ ਘਰ ਅੱਗੇ ਧਰਨਾ ਲਾ ਦਿੱਤਾ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਮਹਿਲਾ ਤਸਕਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਚਿੱਟਾ ਅਤੇ ਹੋਰ ਨਸ਼ਾ ਵੇਚਦੇ ਸਨ ਪਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਕਾਰਨ ਅੱਜ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।


ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਪੰਜਾਬੀ ਫਿਲਮ ਇੰਡਸਟਰੀ 'ਚ ਮੇਕਅੱਪ ਆਰਟਿਸਟ ਦਾ ਕੰਮ ਕਰਦਾ ਸੀ ਅਤੇ ਕੁਝ ਸਮਾਂ ਪਹਿਲਾਂ ਉਸ ਨੇ ਨਸ਼ਿਆਂ ਖਿਲਾਫ ਟੈਲੀ ਫਿਲਮ ਵੀ ਬਣਾਈ ਸੀ ਅਤੇ ਅੱਜ ਉਹ ਖੁਦ ਵੀ ਨਸ਼ੇ ਦਾ ਸ਼ਿਕਾਰ ਹੋ ਗਿਆ ਹੈ। ਲੋਕਾਂ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਸਮੱਗਲਰ ਉਨ੍ਹਾਂ ਦੇ ਘਰ ਨਸ਼ਾ ਵੇਚਦੀ ਸੀ ਅਤੇ ਉਸ ਦਾ ਲੜਕਾ ਅਤੇ ਬੇਟੀ ਨਸ਼ੇ ਦੀ ਹੋਮ ਡਿਲੀਵਰੀ ਕਰਦੇ ਸਨ।


ਉਕਤ ਲੋਕਾਂ ਦੇ ਰੋਹ ਨੂੰ ਦੇਖਦਿਆਂ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਹਿਲਾ ਨਸ਼ਾ ਤਸਕਰ ਊਸ਼ਾ ਪਤਨੀ ਬੀਰਬਲ, ਉਸ ਦੇ ਲੜਕੇ ਸ਼ੰਕਰ ਅਤੇ ਬੇਟੀ ਨਿਸ਼ਾ ਅਤੇ ਕੁਲਵੰਤ ਸਿੰਘ ਪੁੱਤਰ ਦੀਪ ਚੰਦ ਵਾਸੀ ਫਾਟਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਧਨੌਲਾ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। 


ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ