Punjab News: ਮਲੇਰਕੋਟਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਇੱਥੇ ਦੇ ਵਾਰਡ-18 ਦੇ ਮੌਜੂਦਾ ਕੌਂਸਲਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਕੌਂਸਲਰ ਅਕਬਰ ਭੋਲੀ ਸਵੇਰੇ ਜਿੰਮ ਜਾ ਰਹੇ ਸਨ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਅਕਬਰ ਭੋਲੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਜਿਸ ਤੋਂ ਬਾਅਦ ਤੁਰੰਤ ਮੌਕੇ  'ਤੇ ਪਹੁੰਤੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continues below advertisement


ਰਿਸ਼ਤੇਦਾਰਾਂ ਤੇ ਦੋਸਤਾਂ ਨੇ ਦੱਸਿਆ ਕਿ ਕੌਂਸਲਰ ਦੇ ਨਾਲ ਨਾਲ ਇਕ ਸਮਾਜ ਸੇਵੀ ਵੀ ਸੀ।  ਅਕਬਰ ਭੋਲੀ  ਜੋ ਪਹਿਲਾਂ ਕਾਂਗਰਸ ਦਾ ਕੌਂਸਲਰ ਸੀ ਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਿਆ।ਮੌਕੇ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਇਕ ਜਮੀਲ ਉਰ ਰਹਿਮਾਨ ਵੀ ਪਹੁੰਚੇ। 


ਸੀਸੀਟੀਵੀ  'ਚ ਕੈਦ ਹੋਏ ਹਮਲਾਵਰ 


ਮੌਕੇ ਤੇ ਪਹੁੰਚੇ ਪੁਲੀਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਕਾਤਲਾਂ ਦੀਆਂ ਤਸਵੀਰਾਂ ਸੀਸੀਟੀਵੀ  'ਚ ਵੀ ਕੈਦ ਹੋ ਗਈਆਂ ਹਨ ਜਿਸ ਆਧਾਰ  'ਤੇ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ । ਉੱਧਰ ਅਵਨੀਤ ਕੌਰ ਸਿੱਧੂ ਐੱਸਪੀ ਦਾ ਕਹਿਣਾ ਹੈ ਕਿ ਨਿੱਜੀ ਰੰਜਿਸ਼ ਦੇ ਚਲਦਿਆਂ ਇਹ ਕਤਲ ਹੋਇਆ ਜਾਪ ਰਿਹਾ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।  


ਸੀਐੱਮ ਨੇ ਜਾਂਚ ਦੇ ਦਿੱਤੇ ਆਦੇਸ਼


ਸੁਨਾਮ ਪਹੁੰਚੇ ਸੀਐੱਮ ਭਗਵੰਤ ਮਾਨ ਵੱਲੋਂ ਮਾਮਲੇ  'ਚ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।