Punjab News: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਅੰਮ੍ਰਿਤਸਰ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਣ ਦੀ ਸੰਭਾਵਨਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਧਮਕੀਆਂ ਕਿਉਂ ਦਿੱਤੀਆਂ ਜਾ ਰਹੀਆਂ ਹਨ, ਕਿਸ ਦੇ ਹੁਕਮਾਂ 'ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੁਲਜ਼ਮ ਦੇ ਕੌਣ-ਕੌਣ ਸੰਪਰਕ ਹਨ।

Continues below advertisement


ਦੱਸ ਦੇਈਏ ਕਿ ਸੁਖਜਿੰਦਰ ਰੰਧਾਵਾ ਨੇ ਪਿਛਲੇ ਦਿਨ ਟਵੀਟ ਕੀਤਾ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦਾ ਪੁੱਤਰ ਇੱਕ ਸਾਥੀ ਨੂੰ ਮਿਲਣ ਗਿਆ ਸੀ। ਇਸ ਮੁਲਾਕਾਤ ਤੋਂ ਕੁਝ ਘੰਟਿਆਂ ਬਾਅਦ ਫਤਿਹਗੜ੍ਹ ਚੂੜੀਆਂ ਵਿੱਚ ਗੋਲੀਬਾਰੀ ਹੋਈ। ਉਨ੍ਹਾਂ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।