Punjab News: ਮਾਨ ਸਰਕਾਰ ਨੇ ਨਵੇਂ ਸਾਲ 'ਤੇ ਮੁਲਾਜ਼ਮਾਂ ਨੂੰ ਕੀਤਾ ਖੁਸ਼, ਦਿੱਤਾ ਆਹ ਤੋਹਫ਼ਾ
ਹਰ ਸਾਲ ਨਵਾਂ ਸਾਲ ਆਪਣੇ ਨਾਲ ਬਹੁਤ ਸਾਰੀਆਂ ਉਮੀਦਾਂ ਅਤੇ ਖੁਸ਼ੀਆਂ ਲੈ ਕੇ ਆਉਂਦਾ ਹੈ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ੀ ਭਰਿਆ ਰਿਹਾ। ਪੰਜਾਬ ਪੁਲਿਸ ਨੇ ਨਵੇਂ ਸਾਲ ’ਤੇ ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫਾ ਦਿੱਤਾ ਹੈ।
Punjab News: ਨਵਾਂ ਸਾਲ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ੀ ਭਰਿਆ ਰਿਹਾ। ਪੰਜਾਬ ਪੁਲਿਸ (Punjab Police) ਨੇ ਨਵੇਂ ਸਾਲ ’ਤੇ ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫਾ ਦਿੱਤਾ ਹੈ। ਵਿਭਾਗ ਨੇ ਪਟਿਆਲਾ ਰੇਂਜ ਦੇ ਕੁੱਲ 126 ਸਿਪਾਹੀਆਂ ਨੂੰ ਹੈੱਡ ਕਾਂਸਟੇਬਲ (Head Constable) ਬਣਾਇਆ ਗਿਆ ਹੈ। ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਰੇਂਜ ’ਚ 4 ਜ਼ਿਲ੍ਹੇ ਪੈਂਦੇ ਹਨ, ਜਿਨ੍ਹਾਂ ’ਚ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਹੈ। ਇਨ੍ਹਾਂ ’ਚ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਲੇਰਕੋਟਲਾ ਦੇ 6 ਅਤੇ ਜੀ. ਆਰ. ਪੀ. ਦੇ 19 ਸਿਪਾਹੀ ਹੌਲਦਾਰ ਬਣਾਏ ਗਏ ਹਨ।
ਪੰਜਾਬ ਪੁਲਿਸ ਵੱਲੋਂ ਹਮੇਸ਼ਾ ਹੀ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਪਿੱਠ ਥਾਪੜੀ ਜਾਂਦੀ
ਡੀ. ਆਈ. ਜੀ. ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹਮੇਸ਼ਾ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਨੂੰ ਤਰੱਕੀ ਦਿੰਦੀ ਹੈ। ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਹਮੇਸ਼ਾ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਪਿੱਠ ਥਾਪੜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਰੱਕੀ ਸਾਰਿਆਂ ਦਾ ਹੱਕ ਹੈ ਪਰ ਜੇਕਰ ਉਹ ਸਮੇਂ ਸਿਰ ਮਿਲ ਜਾਵੇ ਤਾਂ ਕੰਮ ਕਰਨ ਵਾਲਿਆਂ ਦਾ ਹੌਸਲਾ ਵੱਧ ਜਾਂਦਾ ਹੈ।
ਚੋਣਾਂ ਦੇ ਦੌਰਾਨ ਪੰਜਾਬ ਪੁਲਿਸ ਨੇ ਤਨਦੇਹੀ ਨਾਲ ਡਿਊਟੀ ਨਿਭਾਈ
ਡੀ. ਆਈ. ਜੀ. ਸਿੱਧੂ ਨੇ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਟਿਆਲਾ ਰੇਂਜ ਦੀ ਪੁਲਿਸ ਵੱਲੋਂ ਹਮੇਸ਼ਾ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਕੀਤਾ ਜਾਂਦਾ ਹੈ। ਚਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਸਹਿਬਾਨ ਵੱਲੋਂ ਆਪਣੇ-ਆਪਣੇ ਜ਼ਿਲ੍ਹਿਆਂ ’ਚ ਪੂਰੀ ਤਰ੍ਹਾਂ ਕਮਾਂਡ ਸੰਭਾਲੀ ਹੋਈ ਹੈ। ਹਾਲਾਂਕਿ ਪਹਿਲਾਂ ਲੋਕ ਸਭਾ ਚੋਣਾਂ, ਫਿਰ ਪੰਚਾਇਤੀ ਚੌਣਾ ਅਤੇ ਹਾਲ ਹੀ ਵਿਚ ਸਮਾਪਤ ਹੋਈਆਂ।
ਉਨ੍ਹਾਂ ਨੇ ਅੱਗੇ ਕਿਹਾ-ਨਗਰ ਨਿਗਮ ਚੋਣਾਂ ਅਤੇ ਹੋਰ ਕਈ ਥਾਵਾਂ ’ਤੇ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਪੁਲਿਸ ਵੱਲੋਂ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਗਿਆ। ਇਸ ਦੇ ਲਈ ਖਾਸ ਤੌਰ ’ਤੇ ਮੁਲਾਜ਼ਮਾਂ ਨੂੰ ਦਿਨ-ਰਾਤ ਮਿਹਨਤ ਕਰਨੀ ਪਈ। ਇਹੀ ਕਾਰਨ ਹੈ ਕਿ ਵਿਭਾਗ ਨੇ ਵੱਡੀ ਗਿਣਤੀ ’ਚ ਸਿਪਾਹੀਆਂ ਨੂੰ ਤਰੱਕੀ ਦੇ ਕੇ ਜਿੱਥੇ ਨਵੇਂ ਸਾਲ ਤੋਹਫਾ ਦਿੱਤਾ ਅਤੇ ਭਵਿੱਖ ’ਚ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਵੀ ਕੀਤਾ ਹੈ।