Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ, ਸਰਕਾਰ ਨੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲ ਦਿੱਤਾ ਹੈ। ਇਹ ਜਾਣਕਾਰੀ ਸਥਾਨਕ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ।


ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਸਥਾਨਕ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਆਰ ਏ ਐੱਚ ਆਈ ਯੋਜਨਾ ਦੇ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋਆਂ ਨਾਲ ਬਦਲਣ ਦਾ ਟੀਚਾ ਰੱਖਿਆ ਗਿਆ ਸੀ, ਜੋ ਕਿ ਪ੍ਰਾਪਤ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ, ਸਰਕਾਰ ਔਰਤਾਂ ਨੂੰ ਆਤਮਨਿਰਭਰ ਬਣਾਉਣ ਲਈ 90 ਪ੍ਰਤੀਸ਼ਤ ਸਬਸਿਡੀ 'ਤੇ 200 ਪਿੰਕ ਈ-ਆਟੋ ਪ੍ਰਦਾਨ ਕਰ ਰਹੀ ਹੈ ਅਤੇ ਹੁਣ ਤੱਕ 160 ਪਿੰਕ ਈ-ਆਟੋ ਵੰਡੇ ਜਾ ਚੁੱਕੇ ਹਨ।


ਇਸ ਦੇ ਨਾਲ ਹੀ, ਸੂਬਾ ਸਰਕਾਰ ਨੇ 347 ਇਲੈਕਟ੍ਰਿਕ ਬੱਸਾਂ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਬੱਸਾਂ ਵਿੱਚੋਂ ਅੰਮ੍ਰਿਤਸਰ ਲਈ 100, ਜਲੰਧਰ ਲਈ 97, ਲੁਧਿਆਣਾ ਲਈ 100 ਅਤੇ ਪਟਿਆਲਾ ਲਈ 50 ਬੱਸਾਂ ਖਰੀਦਣ ਦੀ ਗੱਲ ਚੱਲ ਰਹੀ ਹੈ। ਪੰਜਾਬ ਸਰਕਾਰ ਐਸਏਐਸ ਨਗਰ (ਮੁਹਾਲੀ) ਕਲੱਸਟਰ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾਵਾਂ ਸ਼ੁਰੂ ਕਰਨ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਖਰੜ, ਕੁਰਾਲੀ, ਜ਼ੀਰਕਪੁਰ, ਮੁੱਲਾਂਪੁਰ, ਡੇਰਾਬੱਸੀ ਅਤੇ ਬਨੂੜ ਸ਼ਾਮਲ ਹੋਣਗੇ। ਪੰਜਾਬ ਮਿਊਂਸੀਪਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ (PMIDC) ਨੇ ਮੋਹਾਲੀ ਲਈ ਇਲੈਕਟ੍ਰਿਕ ਬੱਸਾਂ ਚਲਾਉਣ ਲਈ ਇੱਕ ਸੰਭਾਵਨਾ ਅਧਿਐਨ ਪੂਰਾ ਕਰ ਲਿਆ ਹੈ।



Read MOre: Punjab News: ਪੰਜਾਬ ਸਰਕਾਰ ਨੇ ਇਸ ਵਿਭਾਗ ਦੇ ਕਰਮਚਾਰੀਆਂ ਨੂੰ ਦਿੱਤੀਆਂ ਹਦਾਇਤਾਂ, ਜੇਕਰ ਸਖ਼ਤੀ ਨਾਲ ਨਹੀਂ ਕੀਤਾ ਪਾਲਣ ਤਾਂ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।