IAS-PCS Transfer in Punjab: ਮਾਨ ਸਰਕਾਰ (mann government) ਵੱਲੋਂ ਪੰਜਾਬ ਵਿੱਚ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਤੇ 13 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸ਼ੁੱਕਰਵਾਰ ਨੂੰ ਜਾਰੀ ਹੁਕਮਾਂ ਅਨੁਸਾਰ ਆਈਏਐਸ ਅਧਿਕਾਰੀ ਅਰਸ਼ਦੀਪ ਸਿੰਘ ਥਿੰਦ ਨੂੰ ਮਾਲ ਤੇ ਮੁੜ ਵਸੇਬਾ ਸਕੱਤਰ, ਜਦਕਿ ਹਰਬੀਰ ਸਿੰਘ ਨੂੰ ਵਿਸ਼ੇਸ਼ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਦਾ ਚਾਰਜ ਦਿੱਤਾ ਗਿਆ ਹੈ।



ਪੰਜਾਬ ਸਿਵਲ ਸਰਵਿਸ (ਪੀਸੀਐਸ) ਅਧਿਕਾਰੀਆਂ ਵਿੱਚ ਲਤੀਫ਼ ਅਹਿਮਦ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਬਠਿੰਡਾ, ਜਦਕਿ ਸੁਖਪ੍ਰੀਤ ਸਿੰਘ ਸਿੱਧੂ ਨੂੰ ਏਡੀਸੀ (ਪੇਂਡੂ ਵਿਕਾਸ), ਮੁਕਤਸਰ ਦਾ ਚਾਰਜ ਦਿੱਤਾ ਗਿਆ ਹੈ। ਪੀਸੀਐਸ ਅਧਿਕਾਰੀ ਜਗਜੀਤ ਸਿੰਘ ਨੂੰ ਏਡੀਸੀ (ਜਨਰਲ), ਫਰੀਦਕੋਟ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਰਾਕੇਸ਼ ਕੁਮਾਰ ਪੋਪਲੀ ਨੂੰ ਏਡੀਸੀ (ਜਨਰਲ), ਫਾਜ਼ਿਲਕਾ ਦਾ ਚਾਰਜ ਦਿੱਤਾ ਗਿਆ ਹੈ। ਜਿਨ੍ਹਾਂ ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਅਮਿਤ ਸਰੀਨ, ਰਾਜਪਾਲ ਸਿੰਘ, ਚਰਨਦੀਪ ਸਿੰਘ ਅਤੇ ਹਰਕੀਰਤ ਕੌਰ ਸ਼ਾਮਲ ਹਨ।


ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ


ਇਸ ਤੋਂ ਪਹਿਲਾਂ ਦਸੰਬਰ 2023 ਵਿੱਚ ਪੰਜਾਬ ਦੀ ਮਾਨ ਸਰਕਾਰ ਵੱਲੋਂ 4 ਆਈਏਐਸ ਅਤੇ 44 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ। ਮਾਨ ਸਰਕਾਰ ਵੱਲੋਂ ਪੀ.ਸੀ.ਐਸ ਅਫਸਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਸਨ। ਹੁਕਮਾਂ ਅਨੁਸਾਰ ਆਈਏਐਸ ਅਧਿਕਾਰੀ ਅਕਸ਼ਿਤਾ ਗੁਪਤਾ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਐਸ.ਡੀ.ਐਮ. ਅਪਰਨਾ ਐਮਬੀ ਨੂੰ ਮਲੇਰਕੋਟਲਾ ਦਾ ਐਸਡੀਐਮ, ਨਿਤੀਸ਼ ਕੁਮਾਰ ਜੈਨ ਨੂੰ ਸਰਦੂਲਗੜ੍ਹ ਦਾ ਐਸਡੀਐਮ ਅਤੇ ਸਿਮਰਨਦੀਪ ਸਿੰਘ ਨੂੰ ਤਰਨਤਾਰਨ ਦਾ ਐਸਡੀਐਮ ਬਣਾਇਆ ਗਿਆ ਹੈ।


18 ਆਈਏਐਸ ਅਧਿਕਾਰੀਆਂ ਦੇ ਤਬਾਦਲੇ


ਅਕਤੂਬਰ 2023 ਵਿੱਚ ਵੀ, ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ 18 ਆਈਏਐਸ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਪਬਲਿਕ ਸਰਵਿਸ ਦੇ ਦੋ ਅਧਿਕਾਰੀਆਂ ਯਾਨੀ ਪੀਸੀਐਸ ਦੇ ਤਬਾਦਲੇ ਕੀਤੇ ਸਨ। ਹੁਕਮਾਂ ਅਨੁਸਾਰ ਸੀਨੀਅਰ ਆਈਏਐਸ ਅਧਿਕਾਰੀ ਵਿਕਾਸ ਪ੍ਰਤਾਪ ਸਿੰਘ ਨੂੰ ਡੀਪੀਐਸ ਖਰਬੰਦਾ ਦੀ ਥਾਂ ’ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖਰਬੰਦਾ ਨੂੰ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।