Gurdaspur News: ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ 'ਚ ਇੱਕ ਗਰੀਬ ਪਰਿਵਾਰ ਦੇ ਘਰ ਉੱਪਰ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੀ ਹੋਈ ਘਰ ਦੀ ਮਾਲਕਣ ਨੇ ਦੱਸਿਆ ਇਕ ਦਮ ਅਸਮਾਨ 'ਚੋਂ ਬਿਜਲੀ ਚਮਕੀ ਤੇ ਉਨ੍ਹਾਂ ਦੇ ਘਰ ਵਿਚ ਬਣੇ ਤੂੜੀ ਵਾਲੇ ਸ਼ੈੱਡ ਉਪਰ ਡਿੱਗ ਪਈ। ਇਸ ਨਾਲ ਤੂੜੀ 'ਚੋਂ ਅੱਗ ਦੀਆਂ ਵੱਡੀਆਂ-ਵੱਡੀਆਂ ਲਪਟਾਂ ਨਿਕਲਨੀਆਂ ਸ਼ੁਰੂ ਹੋ ਗਈਆਂ। ਜਦੋਂ ਅੱਗ ਦੀਆਂ ਲਪਟਾਂ ਦੇਖੀਆਂ ਤਾਂ ਆਲੇ-ਦੁਆਲੇ ਦੇ ਲੋਕ ਵੀ ਇਕੱਠੇ ਹੋ ਗਏ।
ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ
ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਉਸ ਨੇ ਘਰ ਵਿਚ ਲੱਗੇ ਮੋਟਰਸਾਈਕਲ ਤੇ ਮੰਜੇ ਸਾੜ ਕੇ ਸੁਆਹ ਕਰ ਦਿੱਤੇ। ਉਨ੍ਹਾਂ ਆਖਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਪਿੰਡ ਵਾਸੀਆਂ ਨੇ ਕਾਫੀ ਮੁਸ਼ਕਤ ਕੀਤੀ ਪਰ ਅੱਗ ਤੇ ਕਾਬੂ ਨਹੀਂ ਪਿਆ। ਜਿਸ ਕਰਕੇ ਫਿਰ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਨਾਲ ਉਨ੍ਹਾਂ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਮਾਲੀ ਨੁਕਸਾਨ ਬਹੁਤ ਹੋਇਆ ਹੈ। ਜਿਸ ਕਰਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।
ਉੱਧਰ ਅੱਗ ਬੁਝਾਉਣ ਪਹੁੰਚੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸ਼ਾਹਪੁਰ ਜਾਜਨ ਵਿਚ ਅਸਮਾਨੀ ਬਿਜਲੀ ਡਿੱਗਣ ਨਾਲ ਘਰ ਦੇ ਤੂੜੀ ਵਾਲੇ ਸ਼ੈੱਡ ਨੂੰ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ ਹੈ। ਇਸ ਅੱਗ ਨਾਲ ਇਨ੍ਹਾਂ ਦੇ ਪਸ਼ੂਆਂ ਦੀ ਤੂੜੀ, ਮੰਜੇ ਅਤੇ ਮੋਟਰਸਾਈਕਲ ਸੜ ਕੇ ਸੁਆਹ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।