Punjab News: ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
Happy Diwali 2023: ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਤੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ।
Meet Hayer: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਤੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ।
ਹੋਰ ਪੜ੍ਹੋ : ਦੀਵਾਲੀ ਪੂਜਾ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ
ਮੀਤ ਹੇਅਰ ਨੇ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਵਧਾਈ ਦੇ ਨਾਲ ਅਪੀਲ ਕਰਦਿਆਂ ਕਿਹਾ ਵਾਤਾਵਰਣ ਪੱਖੀ ਮਾਹੌਲ ਸਿਰਜਦਿਆਂ ਸੁਰੱਖਿਅਤ ਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ।
ਕੈਬਨਿਟ ਮੰਤਰੀ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਦਿਵਸ ਦੀਆਂ ਵੀ ਮੁਬਾਰਕਾਂ ਦਿੱਤੀਆਂ।
ਪ੍ਰਮਾਤਮਾ ਅੱਗੇ ਅਰਦਾਸ ਕੀਤੀ
ਮੀਤ ਹੇਅਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।ਇਹ ਤਿਉਹਾਰ ਆਪਸੀ ਏਕਤਾ, ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ।
ਮੀਤ ਹੇਅਰ ਦਾ ਇਸ ਮਹੀਨੇ ਹੀ ਹੋਇਆ ਵਿਆਹ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਹਾਲ ਵਿੱਚ ਵਿਆਹ ਹੋਇਆ ਹੈ। ਉਨ੍ਹਾਂ ਦਾ ਵਿਆਹ ਮੇਰਠ ਦੇ ਰਹਿਣ ਵਾਲੇ ਡਾ: ਗੁਰਵੀਨ ਕੌਰ ਨਾਲ ਹੋਇਆ ਹੈ ਜੋ ਕਿ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਗੁਰਵੀਨ ਦੇ ਵਿਆਹ ਵਿੱਚ ਕਈ ਵੀ.ਵੀ.ਆਈ.ਪੀ ਮਹਿਮਾਨਾਂ ਨੇ ਸ਼ਿਰਕਤ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਵੱਡੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਾਰਟੀਆਂ ਦੇ ਆਗੂਆਂ ਵੀ ਇਸ ਨਵ ਵਿਆਹੀ ਜੋੜੀ ਨੂੰ ਮੁਬਾਰਕਬਾਦ ਅਤੇ ਆਸ਼ੀਰਵਾਦ ਦੇਣ ਪਹੁੰਚੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।