ਚੰਡੀਗੜ੍ਹ, ਅਗਸਤ 14: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ (Government of India) ਨੇ 75ਵੇਂ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ (PPMDS) ਅਤੇ ਪੁਲਿਸ ਮੈਡਲ ਫੌਰ ਮੈਰੀਟੋਰੀਅਸ ਸਰਵਿਸ (PMMS) ਨਾਲ ਸਨਮਾਨਿਤ ਕੀਤਾ ਜਾਵੇਗਾ ।
ਬਿਊਰੋ ਆਫ ਇਨਵੈਸਟੀਗੇਸ਼ਨ (BOI) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (IGP) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਸਮੇਤ ਛੇ ਪੀਪੀਐਸ ਅਧਿਕਾਰੀ ਸ਼ਾਮਲ ਹਨ। 14 ਅਧਿਕਾਰੀਆਂ/ਕਰਮਚਾਰੀਆਂ ਦੀ ਚੋਣ ਮੈਰੀਟੋਰੀਅਸ ਸਰਵਿਸ ਲਈ ਪੁਲਿਸ ਮੈਡਲ ਲਈ ਕੀਤੀ ਗਈ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰੀਤ ਪਾਲ ਸਿੰਘ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ, ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤ ਦੇ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿੱਚ ਬਹੁਤ ਲੋੜ ਹੈ।