Punjab News : ਮੰਤਰੀ ਕਟਾਰੂਚੱਕ ਦਾ ਦਾਅਵਾ ; FRK ਟੈਂਡਰ ਨਾਲ ਪੰਜਾਬ ਸਰਕਾਰ ਨੂੰ ਹੋਇਆ 100 ਕਰੋੜ ਦਾ ਮੁਨਾਫ਼ਾ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਅਵਾ ਕੀਤਾ ਹੈ ਕਿ ਚਾਵਲ ਬਣਾਉਣ ਲਈ ਦਿੱਤੇ ਜਾਣ ਵਾਲੇ ਐਫਆਰਕੇ ਟੈਂਡਰ ਨਾਲ ਪੰਜਾਬ ਸਰਕਾਰ ਨੂੰ 100 ਕਰੋੜ ਦਾ ਮੁਨਾਫ਼ਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੈ
![Punjab News : ਮੰਤਰੀ ਕਟਾਰੂਚੱਕ ਦਾ ਦਾਅਵਾ ; FRK ਟੈਂਡਰ ਨਾਲ ਪੰਜਾਬ ਸਰਕਾਰ ਨੂੰ ਹੋਇਆ 100 ਕਰੋੜ ਦਾ ਮੁਨਾਫ਼ਾ Punjab News: Minister Kataruchak's claim; 100 crore profit to Punjab government with FRK tender Punjab News : ਮੰਤਰੀ ਕਟਾਰੂਚੱਕ ਦਾ ਦਾਅਵਾ ; FRK ਟੈਂਡਰ ਨਾਲ ਪੰਜਾਬ ਸਰਕਾਰ ਨੂੰ ਹੋਇਆ 100 ਕਰੋੜ ਦਾ ਮੁਨਾਫ਼ਾ](https://feeds.abplive.com/onecms/images/uploaded-images/2022/11/18/8819e768b2c2a7258d164ae9c96864a91668743571047498_original.jpg?impolicy=abp_cdn&imwidth=1200&height=675)
Punjab News : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਅਵਾ ਕੀਤਾ ਹੈ ਕਿ ਚਾਵਲ ਬਣਾਉਣ ਲਈ ਦਿੱਤੇ ਜਾਣ ਵਾਲੇ ਐਫਆਰਕੇ ਟੈਂਡਰ ਨਾਲ ਪੰਜਾਬ ਸਰਕਾਰ ਨੂੰ 100 ਕਰੋੜ ਦਾ ਮੁਨਾਫ਼ਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੈ ਪਿਛਲੇ ਸਾਲਾਂ ਮੁਕਾਬਲੇ ਟੈਂਡਰ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਦਿੱਤੇ ਗਏ ਹਨ।
ਚਾਵਲ ਬਣਾਉਣ ਲਈ ਦਿੱਤੇ ਜਾਣ ਵਾਲੇ FRK ਟੈਂਡਰ ਨਾਲ ਪੰਜਾਬ ਸਰਕਾਰ ਨੂੰ ਹੋਇਆ 100 ਕਰੋੜ ਦਾ ਮੁਨਾਫ਼ਾ
ਪਿਛਲੇ ਸਾਲਾਂ ਮੁਕਾਬਲੇ ਟੈਂਡਰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਦਿੱਤੇ ਗਏ
-- @LalChandAAP
ਕੈਬਿਨੇਟ ਮੰਤਰੀ, ਪੰਜਾਬ pic.twitter.com/kjWNdkAo7B
">
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਆਪਣੇ ਇਸ ਵਾਅਦੇ ‘ਤੇ ਪੂਰੀ ਤਰ੍ਹਾਂ ਖਰ੍ਹੀ ਉਤਰੀ ਹੈ।
ਉਨ੍ਹਾਂ ਕਿਹਾ ਕਿ ਇਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਕਾਰਨ 184 ਲੱਖ ਮੀਟ੍ਰਿਕ ਟਨ ਝੋਨੇ ਦੇ ਟੀਚੇ ਵਿੱਚੋਂ ਹੁਣ ਤੱਕ 180 ਲੱਖ ਮੀਟ੍ਰਿਕ ਟਨ ਦੀ ਖਰੀਦ ਭਾਰਤ ਸਰਕਾਰ ਦੁਆਰਾ ਤੈਅ ਕੀਤੇ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾ ਚੁੱਕੀ ਹੈ।
ਕਟਾਰੂਚੱਕ ਨੇ ਦੱਸਿਆ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ ਤੇ ਸਮੇਂ ਸਿਰ ਖਰੀਦ ਅਤੇ ਚੁਕਾਈ ਕੀਤੀ ਗਈ। ਖਰੀਦ ਦੇ ਮਹਿਜ਼ 4 ਘੰਟੇ ਮਗਰੋਂ ਹੀ ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ। ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ 1806 ਰਿਵਾਇਤੀ ਖਰੀਦ ਕੇਂਦਰ ਤੇ 583 ਜਨਤਕ ਥਾਵਾਂ ਤੋਂ ਇਲਾਵਾ 37 ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਐਲਾਨ ਕੇ ਅਲਾਟਮੈਂਟ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਔਕੜ ਨਾ ਹੋਵੇ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੇ ਕਿਸਾਨਾਂ ਨੂੰ ਹੁਣ ਤੱਕ 34263.40 ਕਰੋੜ ਰੁਪਏ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਬਹੁਤੇ ਜ਼ਿਲਿ੍ਹਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਕੀਤੀ ਜਾ ਚੁੱਕੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)