Punjab News: ਪਿੰਡਾਂ 'ਚ ਛਾਇਆ ਭਦੌੜ ਵਾਲਾ ਵਿਧਾਇਕ ਲਾਭ ਸਿੰਘ ਉਗੋਕੇ, ਵੱਡੀ ਗਿਣਤੀ ਲੋਕ AAP 'ਚ ਹੋਏ ਸ਼ਾਮਲ
Lok Sabha Election 2024:ਇਸ ਵਾਰ ਦੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਕੁੱਝ ਹੀ ਦਿਨਾਂ ਦੇ ਵਿੱਚ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਜਿਸ ਲਈ ਹਰ ਪਾਰਟੀ ਆਪੋ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ।
Lok Sabha Election 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ, ਨੇਤਾਵਾਂ, ਮੰਤਰੀਆਂ ਤੇ ਵਿਧਾਇਕਾਂ ਵਲੋਂ ਜ਼ੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ । ਪਿੰਡ-ਪਿੰਡ ਜਾ ਕੇ ਲੋਕਾਂ ਦੇ ਨਾਲ ਗੱਲਬਾਤ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ ਤੇ ਜਨਤਾ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ। ਪਿੰਡਾਂ ਦੇ ਵਿੱਚ ਆਪ ਵੱਲੋਂ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ। ਇਸੀ ਦੇ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ (MLA Labh Singh Ugoke) ਪਿੰਡ ਜੰਗੀਆਂਣਾ ਪੁੱਜੇ, ਜਿੱਥੇ ਉਨ੍ਹਾਂ ਨੇ ਜਨਤਾ ਦੇ ਨਾਲ ਗੱਲਬਾਤ ਕੀਤੀ। ਪਰਗਟ ਸਿੰਘ ਗਿੱਲ, ਜੀਵਨ ਸਿੰਘ, ਜਗਸੀਰ ਸਿੰਘ ,ਗੋਰਾ ਸਿੰਘ, ਗੁਰਭੇਜ ਸਿੰਘ ,ਰਾਜੂ ਬਰਾੜ, ਸਤਿਨਾਮ ਸਿੰਘ ਆਵਤਾਰ ਸਿੰਘ, ਸੁਰਜੀਤ ਸਿੰਘ ਗੁਰਤੇਜ ਸਿੰਘ, ਮਨਿੰਦਰ ਸਿੰਘ ਪਿੰਡ ਜੰਗੀਆਂਣਾ ਤੋਂ ਸ਼ਾਮਿਲ ਹੋਏ।
ਲੋਕਾਂ ਨੇ AAP ਦਾ ਪੱਲ੍ਹਾ ਫੜ੍ਹਿਆ
ਜਿਥੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਏ ਕਾਂਗਰਸੀਆਂ ਅਤੇ ਆਮ ਲੋਕਾਂ ਨੇ AAP ਦਾ ਪੱਲ੍ਹਾ ਫੜ੍ਹਿਆ । ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਪਰਗਟ ਸਿੰਘ ਗਿੱਲ, ਜੀਵਨ ਸਿੰਘ, ਜਗਸੀਰ ਸਿੰਘ,ਗੋਰਾ ਸਿੰਘ,ਗੁਰਭੇਜ ਸਿੰਘ, ਰਾਜੂ ਬਰਾੜ, ਸਤਨਾਮ ਸਿੰਘ, ਅਵਤਾਰ ਸਿੰਘ,ਸੁਰਜੀਤ ਸਿੰਘ,ਗੁਰਤੇਜ ਸਿੰਘ ,ਮਨਿੰਦਰ ਸਿੰਘ ਤੇ ਹੋਰਾਂ ਦਾ ਵਿਧਾਇਕ ਉਗੋਕੇ ਨੇ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੇ ਪਿਆਰ ਤੇ ਸਾਥ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਲੋਕ ਸਭਾ ਚੋਣਾਂ 'ਚ ਵੀ ਹੂੰਝਾ ਫੇਰ ਜਿੱਤ ਹਾਸਿਲ ਕਰੇਗੀ ਅਤੇ ਇਤਿਹਾਸ ਰਚੇਗੀ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।