Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
Punjab News: ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਪਠਾਨਮਾਜਰਾ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਨਿਆਂਇਕ...

Punjab News: ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਪਠਾਨਮਾਜਰਾ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਨਿਆਂਇਕ ਰਿਮਾਂਡ 'ਤੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸੀ।
ਜਾਣਕਾਰੀ ਅਨੁਸਾਰ, ਪਠਾਨਮਾਜਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਬਠਿੰਡਾ ਜੇਲ੍ਹ ਭੇਜਿਆ ਗਿਆ ਹੈ। ਬਠਿੰਡਾ ਕੇਂਦਰੀ ਜੇਲ੍ਹ ਨੂੰ ਬਹੁਤ ਸੁਰੱਖਿਅਤ ਮੰਨਿਆ ਜਾਂਦਾ ਹੈ ਅਤੇ ਇਸ ਵਿੱਚ ਅਤਿ-ਆਧੁਨਿਕ ਸੁਰੱਖਿਆ ਉਪਕਰਨ ਹਨ। ਹਾਲਾਂਕਿ, ਬਠਿੰਡਾ ਕੇਂਦਰੀ ਜੇਲ੍ਹ ਵਿੱਚ ਕਈ ਵੱਡੇ ਕੱਟੜ ਅਪਰਾਧੀ ਵੀ ਬੰਦ ਹਨ। ਪਠਾਨਮਾਜਰਾ ਨੂੰ ਅਦਾਲਤ ਨੇ ਸਿਰਫ਼ ਤਿੰਨ ਦਿਨ ਪਹਿਲਾਂ ਹੀ ਨਿਆਂਇਕ ਰਿਮਾਂਡ 'ਤੇ ਪਟਿਆਲਾ ਕੇਂਦਰੀ ਜੇਲ੍ਹ ਭੇਜਿਆ ਸੀ।
25 ਮਾਰਚ ਨੂੰ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਦੋਸ਼ੀ
ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ 'ਤੇ, ਪਠਾਨਮਾਜਰਾ ਨੂੰ ਪਟਿਆਲਾ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪਟਿਆਲਾ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਕਾਰਵਾਈ ਸੁਰੱਖਿਆ ਕਾਰਨਾਂ ਕਰਕੇ ਕੀਤੀ ਗਈ ਸੀ। ਇਸ ਦੌਰਾਨ, ਪਠਾਨਮਾਜਰਾ ਦੇ ਪਰਿਵਾਰ ਦਾ ਦੋਸ਼ ਹੈ ਕਿ ਇਹ ਉਨ੍ਹਾਂ ਨੂੰ ਤੰਗ ਕਰਨ ਲਈ ਕੀਤਾ ਗਿਆ ਹੈ।
ਹਰਮੀਤ ਸਿੰਘ ਪਠਾਨਮਾਜਰਾ ਨੂੰ ਪੁਲਿਸ ਨੇ 25 ਮਾਰਚ ਦੀ ਸਵੇਰ ਨੂੰ ਗਵਾਲੀਅਰ ਦੇ ਸ਼ਿਵਪੁਰੀ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਰ ਪਟਿਆਲਾ ਪੁਲਿਸ ਉਸਨੂੰ ਪੰਜਾਬ ਲੈ ਆਈ। ਪਠਾਨਮਾਜਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਗਿਆ।
ਸੁਰੱਖਿਆ ਕਾਰਨਾ ਦਾ ਦਿੱਤਾ ਹਵਾਲਾ
ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ, ਉਸਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ। 8 ਅਪ੍ਰੈਲ ਨੂੰ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਪਠਾਨ ਮਾਜਰਾ ਨੂੰ ਪਟਿਆਲਾ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ। ਜੇਲ੍ਹ ਸੁਪਰਡੈਂਟ ਨੇ ਤੁਰੰਤ ਪਠਾਨ ਮਾਜਰਾ ਨੂੰ ਬਠਿੰਡਾ ਤਬਦੀਲ ਕਰ ਦਿੱਤਾ।
ਪੁਲਿਸ ਨੇ ਜਾਰੀ ਕੀਤਾ ਸੀ LOC
ਪੁਲਿਸ ਨੇ ਉਸਦੇ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਸੀ। ਪਠਾਨਮਾਜਰਾ 2022 ਵਿੱਚ ਪਟਿਆਲਾ ਦੀ ਸਨੌਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਪਠਾਨਮਾਜਰਾ ਨੇ ਇਸ ਮਾਮਲੇ ਵਿੱਚ ਰਾਹਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸਦੀ ਸੁਣਵਾਈ ਅੱਜ ਹੋਣੀ ਸੀ। ਉਹ ਇਸ ਮਾਮਲੇ ਸਬੰਧੀ ਲਗਭਗ 9 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਵਾਪਸ ਆਏ ਸੀ।
ਟ੍ਰੈਂਡਿੰਗ ਟੌਪਿਕ


















