ਜਗਰਾਉਂ: ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਪਹਿਲ ਪੱਧਰ ਤੇ ਹੱਲ ਕਰਨ ਲਈ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਬਲਾਕ ਦਫਤਰ ਜਗਰਾਉਂ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਬੀ.ਡੀ.ਪੀ.ਓ.ਜਗਰਾਉਂ ਸਤਿੰਦਰ ਸਿੰਘ ਕੰਗ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਅਧਿਕਾਰੀਆਂ ਪਿੰਡਾਂ ਦੇ ਛੱਪੜਾਂ ਦੀ ਸਫਾਈ, ਟੁੱਟੀਆਂ ਹੋਈਆਂ ਜਾਂ ਨਵੀਆਂ ਬਣਨ ਵਾਲੀਆਂ ਗਲੀਆਂ-ਨਾਲੀਆਂ, ਖੇਤਾਂ ਅਤੇ ਸੜਕਾਂ ਦੇ ਆਲੇ ਦੁਆਲੇ ਫ਼ਲ ਅਤੇ ਛਾਂਦਾਰ ਰੁੱਖ ਲਗਾਉਣ, ਪਿੰਡਾਂ ਵਿੱਚ ਪਾਰਕਾਂ ਬਨਾਉਣ, ਨੌਜੁਆਨਾਂ ਲਈ ਅਧੁਨਿਕ ਖੇਡ ਮੈਦਾਨ ਬਨਾਉਣ ਲਈ ਜੰਗੀ ਪੱਧਰ ਤੇ ਉਪਰਾਲੇ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਉਹਨਾਂ ਕਿਹਾ ਕਿ ਜਿੰਨਾਂ ਪਿੰਡਾਂ ਵਿੱਚ ਪੰਚਾਇਤਾਂ ਦੀਆਂ ਜ਼ਮੀਨਾਂ ਖਾਲੀ ਹਨ, ਉਸ ਥਾਂ ਉਪਰ ਜੰਗਲ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ। ਵਿਧਾਇਕਾ ਮਾਣੂੰਕੇ ਵੱਲੋਂ ਵੱਲੋਂ ਕਿਹਾ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਤੇ ਬਰਸਾਤੀ ਪਾਣੀ ਦੀ ਸਾਂਭ-ਸੰਭਾਲ ਲਈ ਰੀ-ਚਾਰਜ ਪਿੱਟ ਤਿਆਰ ਕਰਕੇ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ।
ਵਿਧਾਇਕਾ ਵੱਲੋਂ ਕਿਹਾ ਗਿਆ ਕਿ ਜਿੰਨਾਂ ਲੋਕਾ ਦੇ ਘਰ ਖਸਤਾ ਹਾਲਤ ਵਿੱਚ ਹਨ ਜਾਂ ਡਿੱਗਣ ਵਾਲੇ ਹਨ, ਉਹਨਾਂ ਦੀਆਂ ਲਿਸਟਾਂ ਬਣਾਈਆਂ ਜਾਣ ਤਾਂ ਜੋ ਉਹਨਾਂ ਲੋੜਵੰਦ ਲੋਕਾਂ ਦੇ ਨਵੇਂ ਘਰ ਬਨਾਉਣ ਲਈ ਯਤਨ ਕੀਤੇ ਜਾ ਸਕਣ। ਮੀਟਿੰਗ ਦੌਰਾਨ ਮਨਰੇਗਾ ਅਧਿਕਾਰੀ ਜਸਵੀਰ ਸਿੰਘ ਵੱਲੋਂ ਦੱਸਿਆ ਗਿਆ ਕਿ ਕਣਕ ਦੀ ਵਾਢੀ ਤੋਂ ਬਾਅਦ ਬਰਮਾਂ ਉਤੇ ਮਿੱਟੀ ਪਾਉਣ ਦਾ ਕੰਮ, ਗਲੀਆਂ-ਨਾਲੀਆਂ, ਨਹਿਰੀ ਵਿਭਾਗ ਦੇ ਨਹਿਰਾਂ, ਸੂਏ ਆਦਿ ਦੀ ਸਫਾਈ ਦੇ ਕੰਮ ਕਰਵਾਏ ਗਏ, ਜਿੰਨਾਂ ਉਪਰ ਲਗਭਗ ਡੇਢ ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਮੀਟਿੰਗ ਦੌਰਾਨ ਪਿਛਲੇ ਸਾਲ ਦੇ ਹੋਏ ਖਰਚੇ ਅਤੇ ਮਨਰੇਗਾ ਅਧੀਨ ਹੋਣ ਵਾਲੇ ਕੰਮਾਂ ਨੂੰ ਵੀ ਵਿਚਾਰਿਆ ਗਿਆ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀ ਜਿੱਤ ਦਿਵਾਈ ਹੈ ਅਤੇ ਲੋਕਾਂ ਨੂੰ ਉਹਨਾਂ ਕੋਲੋਂ ਬਹੁਤ ਉਮੀਦਾਂ ਹਨ। ਇਸ ਲਈ ਹਲਕਾ ਵਾਸੀਆਂ ਦੀਆਂ ਲੋੜਾਂ ਪਹਿਲ ਪੱਧਰ ਤੇ ਹੱਲ ਕੀਤੀਆਂ ਜਾਣ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਬੀ.ਡੀ.ਪੀ.ਓ.ਸਤਿੰਦਰ ਸਿੰਘ ਕੰਗ ਨੇ ਵਿਧਾਇਕਾ ਮਾਣੂੰਕੇ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਫਿਕਰਮੰਦੀ ਦੀ ਸ਼ਲਾਘਾ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹਨਾਂ ਦੀ ਟੀਮ ਪੂਰੀ ਤਰਾਂ ਲੋਕਾਂ ਦੇ ਮਸਲੇ ਹੱਲ ਕਰਨ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਪਰਸਨ ਬਲਾਕ ਸੰਮਤੀ ਬਲਵਿੰਦਰ ਕੌਰ, ਬੂੜ ਸਿੰਘ, ਪ੍ਰੀਤਮ ਸਿੰਘ ਅਖਾੜਾ, ਐਡਵੋਕੇਟ ਕਰਮ ਸਿੰਘ ਸਿੱਧੂ, ਸੈਕਟਰੀ ਬਲਜਿੰਦਰ ਸਿੰਘ, ਨਿਰਮਲ ਸਿੰਘ, ਬਲਵੰਤ ਸਿੰਘ, ਪੁਨੀਤ ਗਰਗ, ਹਰਜਿੰਦਰ ਸਿੰਘ, ਦਲਜੀਤ ਸਿੰਘ, ਨਰਿੰਦਰਜੀਤ ਸਿੰਘ, ਜੋਗਿੰਦਰਪਾਲ ਸਿੰਘ, ਹਰਬੰਸ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ ਏ.ਪੀ.ਓ., ਪ੍ਰਮਾਤਮਾਂ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਹਿੰਮਤ ਸ਼ਰਮਾਂ ਆਦਿ ਵੀ ਹਾਜ਼ਰ ਸਨ।