Mobile On 24/7: ਪੰਜਾਬ ਸਰਕਾਰ ਨੇ ਸਾਰੇ ਅਧਿਕਾਰੀਆਂ ਨੂੰ ਇੱਕ ਨਵਾਂ ਨਿਰਦੇਸ਼ ਜਾਰੀ ਕੀਤਾ ਹੈ। ਹੁਣ ਅਧਿਕਾਰੀ ਦਫਤਰ ਦੇ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਵੀ ਮੋਬਾਈਲ 'ਤੇ ਉਪਲਬਧ ਰਹਿਣਗੇ। ਇਹ ਹੁਕਮ ਇਸ ਲਈ ਦਿੱਤਾ ਗਿਆ ਹੈ ਕਿਉਂਕਿ ਕਈ ਵਾਰ ਜ਼ਰੂਰੀ ਪ੍ਰਸ਼ਾਸਨਿਕ ਕੰਮ ਤੁਰੰਤ ਕਰਨੇ ਪੈਂਦੇ ਹਨ, ਅਤੇ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਪਾਉਂਦਾ।

ਦਫ਼ਤਰੀ ਸਮੇਂ ਤੋਂ ਬਾਅਦ ਕੁੱਝ ਅਫਸਰਾਂ ਦੇ ਫੋਨ ਬੰਦ ਹੋ ਜਾਂਦੇ

ਸਰਕਾਰ ਨੇ ਕਿਹਾ ਹੈ ਕਿ ਕੁਝ ਅਫਸਰ ਦਫਤਰ ਖਤਮ ਹੋਣ ਤੋਂ ਬਾਅਦ ਮੋਬਾਈਲ ਬੰਦ ਕਰ ਦਿੰਦੇ ਹਨ, ਜਾਂ ਫਿਰ ਉਨ੍ਹਾਂ ਦਾ ਫੋਨ ਨੈੱਟਵਰਕ ਤੋਂ ਬਾਹਰ ਹੁੰਦਾ ਹੈ। ਕਈ ਵਾਰ ਮੋਬਾਈਲ ਫਲਾਈਟ ਮੋਡ ਜਾਂ ਡਾਇਵਰਟ 'ਤੇ ਵੀ ਹੁੰਦਾ ਹੈ, ਜਿਸ ਕਾਰਨ ਜ਼ਰੂਰੀ ਕੰਮ ਵਿੱਚ ਦੇਰੀ ਹੁੰਦੀ ਹੈ ਅਤੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਜ਼ਰੂਰੀ ਦਫ਼ਤਰੀ ਪ੍ਰਸਾਸ਼ਨਿਕ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ

ਹੁਣ ਸਾਰੇ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਹਿਣ ਕਿ ਉਹ ਦਫਤਰ ਦੇ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਵੀ ਮੋਬਾਈਲ 'ਤੇ ਸਰਗਰਮ ਰਹਿਣ, ਤਾਂ ਜੋ ਜ਼ਰੂਰੀ ਸਰਕਾਰੀ ਕੰਮ ਸਮੇਂ ਸਿਰ ਹੋ ਸਕਣ ਅਤੇ ਲੋਕਾਂ ਨੂੰ ਸੇਵਾਵਾਂ ਮਿਲਦੀਆਂ ਰਹਿਣ।

ਇਹ ਹੁਕਮ ਵਿੱਤੀ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਵੀ ਭੇਜਿਆ ਗਿਆ ਹੈ। ਇਹ ਪੱਤਰ ਸਮਰੱਥ ਅਥਾਰਟੀ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ।

ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।