ਕਿਸਾਨਾਂ ਨੂੰ ਇਸ ਵਾਰ ਬਿਜਲੀ ਸਪਲਾਈ 'ਚ ਨਹੀਂ ਆਵੇਗੀ ਦਿੱਕਤ, ਵਿਧਾਇਕਾ ਨੇ ਪਾਵਰ ਪਲਾਂਟ ਦਾ ਅਚਨਚੇਤ ਦੌਰਾ ਕਰ ਜਲਦ ਪ੍ਰਬੰਧ ਮੁਕੰਮਲ ਕਰਨ ਦੀ ਦਿੱਤੀ ਹਦਾਇਤ
ਮੋਗਾ: ਪੰਜਾਬ 'ਚ 14 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਜਾ ਰਹੀ ਹੈ ਤੇ ਕਿਸਾਨਾਂ ਨੂੰ ਸਮੇਂ ਤੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਪੁਖਤਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮੋਗਾ: ਪੰਜਾਬ 'ਚ 14 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਣ ਜਾ ਰਹੀ ਹੈ ਤੇ ਕਿਸਾਨਾਂ ਨੂੰ ਸਮੇਂ ਤੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਪੁਖਤਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਲੈ ਕੇ ਸਰਕਾਰੀ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਵੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉੱਥੇ ਹੀ ਜੇਕਰ ਗੱਲ ਮੋਗਾ ਦੀ ਕੀਤੀ ਜਾਵੇ ਤਾਂ ਪਿਛਲੇ ਸੀਜਨ ਵਿੱਚ ਡਾਗਰੂ ਦੇ ਪਾਵਰ ਗਰਿਡ 'ਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਾਰਨ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਪੂਰੀ ਨਹੀਂ ਮਿਲੀ ਸੀ ਤੇ ਮਜਬੂਰਨ ਕਿਸਾਨ ਸੜਕਾਂ ਉੱਤੇ ਉਤਰ ਆਏ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮਾਲ ਵਿਭਾਗ ਦੇ ਕੰਮ ਦੀ ਸਮੀਖਿਆ, ਜ਼ਮੀਨੀ ਰਿਕਾਰਡ, ਫ਼ਰਦਾਂ ਤੇ ਗਿਰਦਾਵਰੀ ਬਾਰੇ ਕੀਤੇ ਕਈ ਅਹਿਮ ਫੈਸਲੇ
ਇਸ ਸੀਜ਼ਨ 'ਚ ਅਜਿਹਾ ਕੁਝ ਨਾ ਹੋਵੇ ਇਸ ਲਈ ਸਰਕਾਰ ਪਹਿਲਾਂ ਹੀ ਪ੍ਰਬੰਧ ਯਕੀਨੀ ਬਣਾ ਰਹੀ ਹੈ। ਇਸੇ ਨੂੰ ਲੈ ਕੇ ਅੱਜ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਬਿਜਲੀ ਘਰ ਦੀ ਅਚਾਨਕ ਚੈਕਿੰਗ ਕੀਤੀ। ਉੱਥੇ ਜੋ ਕਮੀਆਂ ਹਨ, ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਇੱਥੇ ਸਟਾਫ ਦੀ ਕਮੀ ਪਾਈ ਗਈ ਜਿਸ ਨੂੰ ਲੈ ਕੇ ਵਿਧਾਇਕਾ ਵੱਲੋਂ ਸੀਐਮ ਮਾਨ ਨਾਲ ਗੱਲ ਕਰਨ ਦੀ ਗੱਲ ਆਖੀ ਗਈ ਹੈ। ਉੱਥੇ ਹੀ ਉਨ੍ਹਾਂ ਵੱਲੋਂ ਵਿਭਾਗ ਵਿੱਚ ਪਏ ਸਾਰੇ ਪੁਰਾਣੇ ਟਰਾਂਸਫਾਰਮਰਾਂ ਬਾਰੇ ਵੀ ਜਾਣਕਾਰੀ ਲਈ ਗਈ।
ਇਸ ਦੇ ਨਾਲ ਹੀ ਵਿਧਾਇਕਾ ਵੱਲੋਂ ਕਿਸਾਨਾਂ ਦੀ ਮੁਸ਼ਕਲਾਂ ਸੁਣ ਕੇ ਐਕਸੀਅਨ ਨੂੰ ਮੰਗਾਂ ਦੇ ਜਲਦ ਹੱਲ ਕਰਵਾਉਣ ਦੀ ਹਦਾਇਤ ਦਿੱਤੀ ਤੇ ਨਾਲ ਹੀ ਭਰੋਸਾ ਦਿਵਾਇਆ ਕਿ ਇਸ ਵਾਰ ਬਿਜਲੀ ਦੀ ਸਪਲਾਈ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ।