Punjab News: ਪੰਜਾਬ ਦੇ ਵਿੱਚ ਨੌਜਵਾਨ ਪੀੜੀ ਕਿਸੇ ਪਾਸੇ ਵੱਲ ਚੱਲ ਰਹੀ ਹੈ, ਕੁੱਝ ਪਤਾ ਨਹੀਂ ਚੱਲ ਰਿਹਾ ਹੈ। ਇੱਕ ਹੋਰ ਅਜੀਬ ਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਜੋੜੇ ਨੇ ਸਰੋਵਰ ਦੇ ਵਿੱਚ ਛਾਲ ਮਾਰ ਕੇ ਆਪੋ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਗੋਇੰਦਵਾਲ ਸਾਹਿਬ ਤੋਂ ਕੁੱਝ ਦੂਰੀ ’ਤੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਵਿੱਚ ਜੋੜੇ ਨੇ ਛਾਲ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਬਰਾਮਦ ਹੋ ਗਈ ਹੈ ਅਤੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਪ੍ਰੇਮੀ ਜੋੜੇ ਨੇ ਅਜਿਹਾ ਕਿਉਂ ਕੀਤਾ
ਛਾਲ ਮਾਰਨ ਵਾਲੇ ਨੌਜਵਾਨ ਦੀ ਪਛਾਣ ਜਗਜੀਤ ਸਿੰਘ (25) ਪੁੱਤਰ ਜਸਵੰਤ ਸਿੰਘ ਵਾਸੀ ਖਡੂਰ ਸਾਹਿਬ ਅਤੇ ਔਰਤ ਦੀ ਪਛਾਣ ਗੁਰਪ੍ਰੀਤ ਕੌਰ (35) ਵਜੋਂ ਹੋਈ ਹੈ। ਜਗਜੀਤ ਸਿੰਘ ਦੇ ਰਿਸ਼ਤੇਦਾਰ ਬਲਬੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਗੁਆਂਢ ਰਹਿੰਦੀ 2 ਬੱਚਿਆਂ ਦੀ ਮਾਂ ਗੁਰਪ੍ਰੀਤ ਕੌਰ ਨਾਲ ਸਬੰਧ ਸਨ ਅਤੇ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ । ਪਰ ਪਰਿਵਾਰਕ ਮੈਂਬਰ ਤਿਆਰ ਨਹੀਂ ਸਨ। ਇਸ ਕਾਰਨ ਦੋਨਾਂ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ।
ਜਗਜੀਤ ਸਿੰਘ ਵੱਲੋਂ ਉਸ ਨੂੰ ਛਾਲ ਮਾਰਨ ਤੋਂ ਪਹਿਲਾਂ ਇਸ ਦੀ ਸੂਚਨਾ ਦਿੱਤੀ ਤੇ ਉਹ ਤੁਰੰਤ ਹੀ ਖਡੂਰ ਸਾਹਿਬ ਤੋਂ ਗੁਰਦੁਆਰਾ ਦਮਦਮਾ ਸਾਹਿਬ ਵੱਲ ਆ ਗਏ ਪਰ ਉਨ੍ਹਾਂ ਦੇ ਪੁੱਜਣ ਤੋਂ ਪਹਿਲਾਂ ਦੋਵਾਂ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ ਸੀ। ਸਰੋਵਰ ’ਚ ਛਾਲ ਮਾਰਨ ਵਾਲੀ ਗੁਰਪ੍ਰੀਤ ਕੌਰ ਦਾ ਪਤੀ ਨਿਰਮਲ ਸਿੰਘ ਰਾਜ ਮਿਸਤਰੀ ਹੈ ਤੇ ਜਗਜੀਤ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ