Punjab News: MP ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ‘ਚ ਪਾਈ ਪਟੀਸ਼ਨ, ਸਦਨ ਦੀ ਕਾਰਵਾਈ ‘ਚ ਹਿੱਸਾ ਲੈਣ ਦੀ ਕੀਤੀ ਮੰਗ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ...

MP Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ ਵਿਚ ਉਨ੍ਹਾਂ ਨੇ ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ 'ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ।
ਪਟੀਸ਼ਨ ਵਿੱਚ ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ‘ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸੈਸ਼ਨ ਲਈ ਪੈਰੋਲ ਮਿਲ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਜੇਲ੍ਹ ਵਿੱਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜਨੀਅਰ ਨੂੰ ਸੰਸਦ ਦੇ ਚੱਲ ਰਹੇ ਇਜਲਾਸ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਸੀ।
ਜਾਣੋ ਨਿਯਮ ਕੀ ਕਹਿੰਦੇ ਹਨ
ਨਿਯਮਾਂ ਅਨੁਸਾਰ, ਜੇਕਰ ਉਹ 60 ਦਿਨਾਂ ਤੱਕ ਲੋਕ ਸਭਾ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿੰਦੇ ਹਨ, ਤਾਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ। ਉਨ੍ਹਾਂ ਦਲੀਲ ਦਿੱਤੀ ਹੈ ਕਿ ਉਹ 46 ਦਿਨਾਂ ਤੋਂ ਲੋਕ ਸਭਾ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕੇ ਹਨ। ਹਾਲਾਂਕਿ, ਇਸ ਪਟੀਸ਼ਨ ‘ਤੇ ਸੁਣਵਾਈ ਕਦੋਂ ਹੋਵੇਗੀ? ਇਸ ਬਾਰੇ ਫੈਸਲਾ ਆਉਣ ਵਾਲੇ ਦੋ ਦਿਨਾਂ ਵਿੱਚ ਲਿਆ ਜਾਵੇਗਾ।
ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਲੋਕ ਸਭਾ ਵਿੱਚ ਆਪਣੇ ਹਲਕੇ ਦੇ ਵਿਕਾਸ ਲਈ ਆਵਾਜ਼ ਬੁਲੰਦ ਕਰਨਾ ਚਾਹੁੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
