Municipal Council Elections 2025: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਦਿਨ ਸ਼ਨੀਵਾਰ ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ (polling stations) 'ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17 ਫਰਵਰੀ ਨੂੰ ਜਾਰੀ ਕੀਤਾ ਜਾਏਗਾ
ਰਾਜ ਚੋਣ ਕਮਿਸ਼ਨਰ, ਪੰਜਾਬ ਰਾਜ ਕਮਲ ਚੌਧਰੀ (State Election Commissioner, Punjab State Kamal Chaudhary) ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17.02.2025 ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 17.02.2025 ਤੋਂ 20.02.2025 (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ।
ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ
ਇਨ੍ਹਾਂ ਤਿੰਨਾਂ ਨਗਰ ਕੌਂਸਲਾਂ (three municipal councils) ਦੇ ਸਬੰਧਤ ਮਾਲ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ। ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।