(Source: ECI/ABP News)
Punjab News: ਮੁਹਾਲੀ-ਚੰਡੀਗੜ੍ਹ ਦੀ ਹੱਦ ਤੋਂ ਕੌਮੀ ਇਨਸਾਫ਼ ਮੋਰਚਾ ਦਾ ਵੱਡਾ ਐਲਾਨ, ਖੁਫੀਆ ਏਜੰਸੀਆਂ ਮੁੜ ਅਲਰਟ
ਬੰਦੀ ਸਿੰਘਾਂ ਦੀ ਰਿਹਾਈ, ਲਾਪਤਾ 328 ਸਰੂਪ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਤੇ ਸਿਆਸੀ ਆਗੂਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਲਈ ਕੌਮੀ ਇਨਸਾਫ਼ ਮੋਰਚਾ ਦਾ ਮੁਹਾਲੀ-ਚੰਡੀਗੜ੍ਹ..
![Punjab News: ਮੁਹਾਲੀ-ਚੰਡੀਗੜ੍ਹ ਦੀ ਹੱਦ ਤੋਂ ਕੌਮੀ ਇਨਸਾਫ਼ ਮੋਰਚਾ ਦਾ ਵੱਡਾ ਐਲਾਨ, ਖੁਫੀਆ ਏਜੰਸੀਆਂ ਮੁੜ ਅਲਰਟ Punjab News: National Justice Front from Mohali-Chandigarh border, intelligence agencies on alert again Punjab News: ਮੁਹਾਲੀ-ਚੰਡੀਗੜ੍ਹ ਦੀ ਹੱਦ ਤੋਂ ਕੌਮੀ ਇਨਸਾਫ਼ ਮੋਰਚਾ ਦਾ ਵੱਡਾ ਐਲਾਨ, ਖੁਫੀਆ ਏਜੰਸੀਆਂ ਮੁੜ ਅਲਰਟ](https://feeds.abplive.com/onecms/images/uploaded-images/2023/08/08/bbd4850b37eba441aa6db56efed2b3831691467562548700_original.jpg?impolicy=abp_cdn&imwidth=1200&height=675)
Mohali News: ਬੰਦੀ ਸਿੰਘਾਂ ਦੀ ਰਿਹਾਈ, ਲਾਪਤਾ 328 ਸਰੂਪ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਤੇ ਸਿਆਸੀ ਆਗੂਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਲਈ ਕੌਮੀ ਇਨਸਾਫ਼ ਮੋਰਚਾ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਪੱਕਾ ਮੋਰਚਾ ਜਾਰੀ ਹੈ। ਸਿੱਖ ਆਗੂ ਤੇ ਇਨਸਾਫ਼ਪਸੰਦ ਲੋਕ 7 ਜਨਵਰੀ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ।
ਮੁਹਾਲੀ ਪ੍ਰੈੱਸ ਕਲੱਬ ਵਿਖੇ ਸੋਮਵਾਰ ਨੂੰ ਪੱਤਰਕਾਰ ਸੰਮੇਲਨ ਦੌਰਾਨ ਬਾਪੂ ਗੁਰਚਰਨ ਸਿੰਘ ਹਵਾਰਾ, ਪਾਲ ਸਿੰਘ ਫਰਾਂਸ, ਐਡਵੋਕੇਟ ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਤੇ ਗੁਰਸ਼ਰਨ ਸਿੰਘ ਧਾਲੀਵਾਲ ਨੇ ਸਰਕਾਰਾਂ ਦੀ ਅਣਦੇਖੀ ਦਾ ਬੁਰਾ ਮਨਾਉਂਦੇ ਹੋਏ ਐਲਾਨ ਕੀਤਾ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਇਸ ਸਬੰਧੀ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ਹਿਰਾਂ ਤੇ ਪਿੰਡਾਂ ਵਿੱਚ ਪੰਜਾਬ ਵਾਸੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਸਮਾਜ ਸੇਵੀ ਤੇ ਇਨਸਾਫ਼ਪਸੰਦ ਲੋਕਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਆਜ਼ਾਦੀ ਦਿਹਾੜੇ ’ਤੇ ਪੱਕੇ ਮੋਰਚੇ ਵਾਲੀ ਥਾਂ ਤੋਂ ਕਾਲੇ ਤੇ ਕੇਸਰੀ ਝੰਡੇ ਲੈ ਕੇ ਰੋਸ ਮਾਰਚ ਕੀਤਾ ਜਾਵੇਗਾ। ਸਿੱਖਾਂ ਦੇ ਇਸ ਐਲਾਨ ਤੋਂ ਸਰਕਾਰ ਦੀਆਂ ਖ਼ੁਫ਼ੀਆ ਏਜੰਸੀਆਂ ਵੀ ਅਲਰਟ ਹੋ ਗਈਆਂ ਹਨ ਤੇ ਪੱਕੇ ਮੋਰਚੇ ਦੀਆਂ ਗਤੀਵਿਧੀਆਂ ’ਤੇ ਸੂਬਾ ਤੇ ਕੇਂਦਰ ਸਰਕਾਰ ਦੀਆਂ ਖ਼ੁਫ਼ੀਆ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਬਾਪੂ ਗੁਰਚਰਨ ਸਿੰਘ ਨੇ ਜਗਤਾਰ ਸਿੰਘ ਹਵਾਰਾ ਵੱਲੋਂ ਜੇਲ੍ਹ ’ਚੋਂ ਭੇਜੀ ਚਿੱਠੀ ਪੜ੍ਹ ਕੇ ਸੁਣਾਈ।
ਉਨ੍ਹਾਂ ਇਸ ਚਿੱਠੀ ਰਾਹੀਂ ਕੌਮ ਨੂੰ ਸੁਨੇਹਾ ਦਿੱਤਾ ਕਿ ਰੋਸ ਮਾਰਚ ਵਿੱਚ ਸਮੂਹ ਪੰਜਾਬ ਵਾਸੀਆਂ, ਕਿਸਾਨ ਆਗੂਆਂ, ਪੰਥਕ ਜਥੇਬੰਦੀਆਂ, ਸਿਆਸੀ ਪਾਰਟੀਆਂ, ਸਮਾਜ ਸੇਵੀ, ਪੰਥਕ ਹਮਦਰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਅਤੇ ਚੰਡੀਗੜ੍ਹ ਵਸਾਉਣ ਲਈ ਪਹਿਲਾਂ ਉਪਜਾਊ ਜ਼ਮੀਨਾਂ ਖੋਹ ਕੇ ਬੰਜਰ ਜ਼ਮੀਨਾਂ ਦਿੱਤੀਆਂ ਗਈਆਂ। ਨਨਕਾਣਾ ਸਾਹਿਬ ਅਤੇ ਲਾਹੌਰ ਵੀ ਖੁੱਸ ਗਿਆ, ਜਿਸ ਕਾਰਨ ਆਜ਼ਾਦੀ ਦੇ 75 ਸਾਲ ਬੀਤਣ ਦੇ ਬਾਵਜੂਦ ਵੰਡ ਦੇ ਜ਼ਖ਼ਮ ਅੱਜ ਹਰੇ ਹਨ।
ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਕਾਨੂੰਨ ਵੀ ਵੱਖਰੇ ਹਨ। ਆਪਣੇ ਹਿੱਸੇ ਆਏ ਜੁਰਮ ਦੀ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਨੂੰ ਹਾਲੇ ਵੀ ਜੇਲ੍ਹਾਂ ਵਿੱਚ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ। ਬੇਅਦਬੀ ਅਤੇ ਬਹਬਿਲ ਕਲਾਂ ਤੇ ਫਰੀਦਕੋਟ ਗੋਲੀਕਾਂਡ ਦੇ ਦੋਸ਼ੀਆਂ ਨੂੰ ਅਜੇ ਤਾਈਂ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)