Punjab News: ਰੋਡਰੇਜ ਮਾਮਲੇ ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜੇੋਲ੍ਹ 'ਚ ਹਾਲਤ ਵਿਗੜਨ ਤੋਂ ਬਾਅਦ ਉਹਨਾਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ। ਸਿੱਧੂ ਨੂੰ ਲਿਵਰ ਦੀ ਸ਼ਿਕਾਇਤ ਆਉਣ 'ਤੇ ਪੁਲਿਸ ਸੁਰੱਖਿਆ ਵਿਚਕਾਰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਤਾਂ ਇਸ ਦੌਰਾਨ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਈ ਦਿਨਾਂ ਤੋਂ ਲਿਵਰ ਦੀ ਸਮੱਸਿਆ ਤੋਂ ਪੀੜਤ ਸਨ, ਜਿਸ ਕਾਰਨ ਸੋਮਵਾਰ ਨੂੰ ਉਨ੍ਹਾਂ ਦੀ ਅਚਾਨਕ ਉਹਨਾਂ ਦੀ ਤਬੀਅਤ ਵਿਗੜ ਗਈ ਅਤੇ ਇਲਾਜ ਲਈ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ।


ਦੱਸ ਦਈਏ ਕਿ ਰੋਡ ਰੇਜ ਮਾਮਲੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਕੀਤੇ ਜਾਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਵੀ  ਪਤੀ ਨਾਲ ਮੁਲਾਕਾਤ ਕੀਤੀ ਸੀ ਜਿਸ ਮਗਰੋਂ ਉਹਨਾਂ ਵੱਲੋਂ ਸਿੱਧੂ ਦੀ ਸਿਹਤ ਨੂੰ ਲੈ ਕੇ ਫਿਕਰ ਜ਼ਾਹਰ ਕੀਤੀ ਗਈ ਸੀ। ਨਿਯਮਾਂ ਅਨੁਸਾਰ ਕੈਦੀ ਲਈ ਹਫ਼ਤੇ ਵਿੱਚ ਇੱਕ ਦਿਨ ਹੀ ਮੁਲਾਕਾਤ ਹੋ ਸਕਦੀ ਹੈ ਜੋ ਮੰਗਲਵਾਰ ਤੇ ਸ਼ੁੱਕਰਵਾਰ ਵਿੱਚੋਂ ਇੱਕ ਦਿਨ ਕੀਤੀ ਜਾ ਸਕਦੀ ਹੈ। ਯਾਦ ਰਹੇ ਕਿ 27 ਦਸੰਬਰ 1988 ਨੂੰ ਇਥੇ ਕਾਰ ਪਾਰਕਿੰਗ ਨੂੰ ਲੈ ਕੇ ਹੋਈ ਹੱਥੋਪਾਈ ਦੌਰਾਨ ਘਲੌੜੀ ਵਾਸੀ 65 ਸਾਲਾ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।

ਸਿੱਧੂ ਤੋਂ ਜੇਲ੍ਹ ਅੰਦਰ 21 ਮਈ ਤੋਂ ਕਲੈਰੀਕਲ ਕੰਮ ਕਰਵਾਇਆ ਜਾ ਰਿਹਾ ਹੈ। ਉਂਜ ਸਿੱਧੂ ਅਜਿਹਾ ਕੰਮ ਜੇਲ੍ਹ ਦਫ਼ਤਰ ਦੀ ਥਾਂ ਆਪਣੇ ਵਾਰਡ ਵਿੱਚ ਰਹਿ ਕੇ ਹੀ ਕਰ ਰਹੇ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਰਜਿਸਟਰ ਉਨ੍ਹਾਂ ਕੋਲ ਭੇਜ ਦਿੱਤਾ ਜਾਂਦਾ ਹੈ। ਜੇਲ੍ਹ ਸੁਪਰਡੈਂਟ ਮਨਜੀਤ ਟਿਵਾਣਾ ਦਾ ਕਹਿਣਾ ਹੈ ਕਿ ਸਿੱਧੂ ਤੋਂ ਠਹਿਰ ਵਾਲੀ ਥਾਂ ਤੋਂ ਹੀ ਕੰਮ ਲੈਣ ਦਾ ਫ਼ੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਹੈ।


13-13 ਸਾਲ ਦੇ ਛੋਟੇ ਬੱਚੇ ਵੀ ਕਰਦੇ ਨੇ ਨਸ਼ਾ, ਸਟੇਜ ਤੋਂ ਹੀ ਬੋਲ੍ਹਿਆ ਸਰਕਾਰ ਮੁਲਾਜ਼ਮ, ਵਿਧਾਇਕ ਨੂੰ ਕੀਤੇ ਤਿੱਖੇ ਸਵਾਲ