Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
Harjot Singh Bains: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ।
Government School: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਰਾਜਗੀ ਦਾ ਪ੍ਰਗਟਾਵਾ ਕੀਤਾ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਸਹੀ ਸਥਿਤੀ ਜਾਨਣ ਲਈ ਆਪਣਾ ਦੌਰਾ ਵਿਚਕਾਰ ਹੀ ਛੱਡ ਕੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਨਾਲ ਸਿਵਲ ਸਕੱਤਰੇਤ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ ਤੋਂ ਬਾਥਰੂਮਾਂ ਦੀ ਸਥਿਤੀ, ਪੜ੍ਹਾਈ ਦੀ ਸਥਿਤੀ, ਵਰਦੀਆਂ ਸਬੰਧੀ, ਕਿਤਾਬਾਂ ਸਬੰਧੀ, ਟੈਸਟਾਂ ਬਾਰੇ, ਸਿਲੇਬਸ ਤੇ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਸਹਿ ਵਿਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਵਿਦਿਆਰਥੀਆਂ ਨੇ ਦੱਸਿਆ ਕਿ ਸਕੂਲਾਂ ਦੇ ਕਮਰਿਆਂ ਵਿੱਚ ਰੋਸ਼ਨੀ ਦਾ ਸਹੀ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਲੈਬਾਂ ਵਿੱਚ ਪ੍ਰਯੋਗ ਕਰਵਾਏ ਜਾਂਦੇ ਹਨ। ਵਿਦਿਆਰਥੀਆਂ ਨੇ ਹੋਰ ਸਮੱਸਿਆਵਾਂ ਦੱਸਦੇ ਹੋਏ ਦੱਸਿਆ ਕਿ ਬਰਸਾਤ ਦੇ ਦਿਨ੍ਹਾਂ ਵਿੱਚ ਗੇਟ ਦੇ ਅੱਗੇ ਬਹੁਤ ਪਾਣੀ ਇੱਕਠਾ ਹੋ ਜਾਂਦਾ ਹੈ ਜਿਸ ਕਾਰਨ ਸਕੂਲ ਆਉਣ ਜਾਣ ਵਿੱਚ ਭਾਰੀ ਦਿੱਕਤਾਂ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਛੁੱਟੀ ਸਮੇਂ ਅਤੇ ਸਵੇਰ ਦੇ ਸਮੇਂ ਸਕੂਲ ਦੇ ਮੁੱਖ ਗੇਟ ਸਾਹਮਣੇ ਬਹੁਤ ਜ਼ਿਆਦਾ ਆਵਾਜਾਈ ਹੋਣ ਕਾਰਨ ਵੀ ਦਿੱਕਤਾਂ ਪੇਸ਼ ਆਉਦੀਆਂ ਹਨ। ਇਥੇ ਇਹ ਦੱਸਣਯੋਗ ਹੈ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿੱਚ 3300 ਦੇ ਕਰੀਬ ਵਿਦਿਆਰਥੀ ਨੂੰ 2 ਸਿਫਟਾਂ ਵਿੱਚ ਸਿੱਖਿਆ ਦਿੱਤੀ ਜਾਂਦੀ ਹੈ।
ਵਿਦਿਆਰਥੀਆਂ ਤੋਂ ਜਾਣਕਾਰੀ ਹਾਸਿਲ ਕਰਨ ਉਪਰੰਤ ਸਕੂਲ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਤੁਰੰਤ ਮੀਟਿੰਗ ਸੱਦੀ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਸਾਰੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਕੁੱਝ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਆਦਿ ਨਾ ਮਿਲਣ ਬਾਰੇ ਜਾਂਚ ਕਰਕੇ ਸਬੰਧਤ ਜ਼ਿੰਮੇਵਾਰ ਅਧਿਆਪਕਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।