Punjab News: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸਦੇ ਮੱਦੇਨਜ਼ਰ ਸਾਰੇ ਸਕੂਲ ਮੁਖੀਆਂ ਨੂੰ 01.01.2025 ਤੋਂ 15.01.2025 ਤੱਕ ਆਪਣੇ ਸਕੂਲਾਂ ਲਈ 2 ਪਾਬੰਦੀਸ਼ੁਦਾ ਛੁੱਟੀਆਂ, 4 ਅੱਧੇ ਦਿਨ ਦੀਆਂ ਛੁੱਟੀਆਂ ਅਤੇ ਸਾਲਾਨਾ ਸਮਾਗਮਾਂ ਦੀਆਂ ਤਰੀਕਾਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇੱਕ ਵਾਰ ਜਮ੍ਹਾਂ ਕਰਵਾਈ ਗਈ ਛੁੱਟੀ ਜਾਂ ਸਾਲਾਨਾ ਸਮਾਗਮ ਦੀ ਮਿਤੀ ਕਿਸੇ ਵੀ ਹਾਲਤ ਵਿੱਚ ਬਦਲੀ ਜਾਂ ਰੱਦ ਨਹੀਂ ਕੀਤੀ ਜਾ ਸਕਦੀ। ਸਰਕਾਰੀ ਛੁੱਟੀਆਂ ਦੀ ਸੂਚੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਜਾਵੇਗੀ। ਸਕੂਲ ਮੁਖੀਆਂ ਨੂੰ ਸਰਕਾਰੀ ਸੂਚੀ ਵਿੱਚੋਂ ਛੁੱਟੀਆਂ ਦੀ ਚੋਣ ਕਰਕੇ ਮਨਜ਼ੂਰੀ ਲੈਣ ਦੀ ਸਲਾਹ ਦਿੱਤੀ ਗਈ ਹੈ।