Punjab News: 1 ਦਸੰਬਰ ਨੂੰ ਪੰਜਾਬ ਵਿਚ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (Punjab State Teacher Eligibility Test) ਹੋ ਰਹੇ ਹਨ। ਇਸੇ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿਚ ਜਿੱਥੇ-ਜਿੱਥੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਥੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (TET) 01 ਦਸੰਬਰ 2024 ਨੂੰ ਪੇਪਰ ਨੰਬਰ 01 ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ (02:30 ਘੰਟੇ) ਅਤੇ ਪੇਪਰ ਨੰ 02 ਦੁਪਹਿਰ 02:30 ਅਤੇ 05:00 ਵਜੇ ਤੱਕ ਕਰਵਾਈ ਜਾ ਰਹੀ ਹੈ।
ਪ੍ਰੀਖਿਆ ਨਿਰਵਿਘਨ ਕਰਵਾਈ ਜਾਏਗੀ
ਪ੍ਰੀਖਿਆਵਾਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪ੍ਰੀਖਿਆ ਕੇਂਦਰਾਂ ਦੀ ਸੂਚੀ ਅਨੁਸਾਰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸਾ ਸੰਹਿਤਾ ਧਾਰਾ 163 ਤਹਿਤ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਜੋ ਪ੍ਰੀਖਿਆ ਨਿਰਵਿਘਨ ਕਰਵਾਈ ਜਾ ਸਕੇ।
ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ 'ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿਚ ਬਣਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।