New Trouble Over Gas Cylinders: ਭਾਰਤ-ਪਾਕਿ ਜੰਗ ਦੇ ਮੰਡਰਾ ਰਹੇ ਬੱਦਲ ਅਜੇ ਤੱਕ ਪੰਜਾਬ ਸਮੇਤ ਹੋਰ ਸਰਹੱਦੀ ਇਲਾਕਿਆਂ ਜਿਵੇਂ ਕਿ ਜੰਮੂ-ਕਸ਼ਮੀਰ, ਰਾਜਸਥਾਨ ਅਤੇ ਗੁਜਰਾਤ ਤੋਂ ਪੂਰੀ ਤਰ੍ਹਾਂ ਹਟੇ ਨਹੀਂ ਹਨ। ਨਤੀਜੇ ਵਜੋਂ ਜੰਗ ਦੇ ਖ਼ਤਰੇ ਹੇਠ ਮਹਾਨਗਰ ਦੀਆਂ ਵਧੇਰੇ ਗੈਸ ਏਜੰਸੀਆਂ ਪੂਰੀ ਤਰ੍ਹਾਂ ਡਰਾਈ ਹੋ ਚੁੱਕੀਆਂ ਹਨ। ਐਲ.ਪੀ.ਜੀ. ਵਪਾਰ ਨਾਲ ਜੁੜੇ ਡੀਲਰਾਂ ਮੁਤਾਬਕ ਵੱਖ-ਵੱਖ ਗੈਸ ਕੰਪਨੀਆਂ ਦੇ ਗੈਸ ਪਲਾਂਟਾਂ ਵੱਲੋਂ ਬਹੁਤ ਸਾਰਿਆਂ ਡੀਲਰਾਂ ਨੂੰ ਗੈਸ ਸਿਲੰਡਰਾਂ ਦੀ ਪੂਰੀ ਸਪਲਾਈ ਉਪਲਬਧ ਨਹੀਂ ਕਰਵਾਈ ਜਾ ਰਹੀ।

ਏਜੰਸੀਆਂ ਹੋਈਆਂ ਡ੍ਰਾਈ

ਤਾਜ਼ਾ ਜਾਣਕਾਰੀ ਮੁਤਾਬਕ, ਸ਼ਹਿਰ ਦੀ ਜ਼ਿਆਦਾਤਰ ਗੈਸ ਏਜੰਸੀਆਂ ਨੂੰ ਸਿਲੰਡਰਾਂ ਦੀ ਸਪਲਾਈ ਨਾ ਮਿਲਣ ਕਾਰਨ ਇਹ ਏਜੰਸੀਆਂ ਪੂਰੀ ਤਰ੍ਹਾਂ ਸੁੱਕ (dry) ਚੁੱਕੀਆਂ ਹਨ। ਇਸ ਕਾਰਨ ਨਾ ਸਿਰਫ ਘਰੇਲੂ ਉਪਭੋਗਤਾਵਾਂ ਦੀਆਂ ਮੁਸ਼ਕਲਾਂ ਇੱਕਦਮ ਵਧ ਗਈਆਂ ਹਨ, ਬਲਕਿ ਡੀਲਰਾਂ ਦਾ ਕੰਮਕਾਜ ਵੀ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵੱਖ-ਵੱਖ ਗੈਸ ਏਜੰਸੀਆਂ ਦੇ ਡੀਲਰਾਂ ਨੇ ਦਾਅਵਾ ਕੀਤਾ ਕਿ ਮਾਲ ਦੀ ਭਾਰੀ ਘਾਟ ਹੋਣ ਕਰਕੇ ਉਨ੍ਹਾਂ ਦੀਆਂ ਏਜੰਸੀਆਂ 'ਤੇ 5 ਤੋਂ 7 ਦਿਨਾਂ ਤੱਕ ਦਾ ਬੈਕਲੌਗ ਲੱਗਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇੱਕ ਮੁੱਖ ਗੈਸ ਕੰਪਨੀ ਨਾਲ ਸੰਬੰਧਿਤ ਗੈਸ ਪਲਾਂਟ ਹੁਸ਼ਿਆਰਪੁਰ ਇਲਾਕੇ ਵਿੱਚ ਸਥਿਤ ਹੈ। ਅਜਿਹੇ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ, ਜਲੰਧਰ ਸਮੇਤ ਕਈ ਹੋਰ ਇਲਾਕਿਆਂ ਵਿੱਚ ਪਾਕਿਸਤਾਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਡਰੋਨ ਹਮਲਿਆਂ ਅਤੇ ਬਲੈਕਆਊਟ ਕਾਰਨ ਗੈਸ ਸਿਲੰਡਰਾਂ ਦੀ ਸਪਲਾਈ ਗੰਭੀਰ ਤਰੀਕੇ ਨਾਲ ਪ੍ਰਭਾਵਿਤ ਹੋਈ ਹੈ।

ਇਸ ਕਾਰਨ ਏਜੰਸੀਆਂ 'ਤੇ ਗੈਸ ਸਿਲੰਡਰਾਂ ਦੀ ਭਾਰੀ ਘਾਟ ਹੈ ਅਤੇ ਉਪਭੋਗਤਾਵਾਂ ਨੂੰ ਗੈਸ ਦੀ ਬੁਕਿੰਗ ਕਰਨ ਤੋਂ ਬਾਅਦ ਲੰਬਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਜੇਕਰ ਜਲਦੀ ਹੀ ਹਾਲਾਤਾਂ ਉਤੇ ਕਾਬੂ ਨਾ ਪਾਇਆ ਗਿਆ, ਤਾਂ ਗੈਸ ਸਿਲੈਂਡਰਾਂ ਦੀ ਮੰਗ ਨੂੰ ਲੈ ਕੇ ਵੱਡੀ ਹਾਹਾਕਾਰ ਮਚ ਸਕਦੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।