Punjab News: ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ 'ਚ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ, ਸੂਬਾ ਸਰਕਾਰ ਨੇ ਪ੍ਰਾਪਰਟੀ ਬਾਰੇ ਲਿਆ ਸਖਤ ਫੈਸਲਾ
ਟਰੰਪ ਵੱਲੋਂ ਸਖਤ ਕਦਮ ਚੁੱਕਦੇ ਹੋਏ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ। ਹੁਣ ਤੱਕ ਗੈਰ-ਕਾਨੂੰਨੀ ਪ੍ਰਵਾਸੀਆਂ ਭਾਰਤੀਆਂ ਦੇ ਦੋ ਜਹਾਜ਼ ਭਾਰਤ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਕੁੱਝ ਨੌਜਵਾਨ ਪੰਜਾਬੀ ਵੀ ਨੇ ਜੋ ਕਿ ਡੰਕੀ

Punjab Government Takes Strict Action: ਪੰਜਾਬ ਦੇ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਰਗੇ ਦੇਸ਼ਾਂ 'ਚ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ ਹੈ। ਦਰਅਸਲ ਸੂਬਾ ਸਰਕਾਰ ਨੇ ਡਰੱਗ ਤਸਕਰਾਂ ਦੀ ਤਰ੍ਹਾਂ ਹੁਣ ਦੋਸ਼ੀ ਇਮੀਗ੍ਰੇਸ਼ਨ ਮਾਲਕਾਂ ਤੇ ਟ੍ਰੈਵਲ ਏਜੰਟਾਂ ਦੀ ਪ੍ਰਾਪਰਟੀ ਵੀ ਸੀਜ਼ (property seized) ਕਰਨ ਦਾ ਫੈਸਲਾ ਲੈ ਲਿਆ ਹੈ। ਸੂਤਰਾਂ ਦੇ ਮੁਤਾਬਕ ਲੋਕਾਂ ਨਾਲ ਲੱਖਾਂ-ਕਰੋੜਾਂ ਦੀ ਧੋਖਾਧੜੀ ਕਰਨ ਵਾਲੇ ਅਜਿਹੇ ਕਰੀਬੇ 3200 ਟ੍ਰੈਵਲ ਏਜੰਟਾਂ ਨੂੰ ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।
ਹੋਰ ਪੜ੍ਹੋ : ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਪੁਲਿਸ ਵਿਭਾਗ ਨੂੰ ਹੁਕਮ, ਅਜਿਹੇ ਟ੍ਰੈਵਲ ਏਜੰਟਾਂ ਦੀ ਸੂਚੀ ਤਿਆਰ ਕਰ ਪ੍ਰਾਪਰਟੀ ਨੂੰ ਕੀਤਾ ਜਾਏ ਸੀਜ਼
ਇਨ੍ਹਾਂ ਏਜੰਟਾਂ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਿਆ ਲੈ ਲਿਆ ਪਰ ਨਾ ਤਾਂ ਲੋਕਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਪੁਲਿਸ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਅਜਿਹੇ ਟ੍ਰੈਵਲ ਏਜੰਟਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਪੂਰੀ ਜਾਂਚ ਤੋਂ ਬਾਅਦ ਉਨ੍ਹਾਂ ਦੀ ਬਣਾਈ ਗਈ ਪ੍ਰਾਪਰਟੀ ਨੂੰ ਵੀ ਸੀਜ਼ ਕੀਤਾ ਜਾਵੇ। ਮੁੱਢਲੀ ਜਾਂਚ ਦੌਰਾਨ ਸੂਬੇ ਦੇ ਅਜਿਹੇ 11 ਜ਼ਿਲ੍ਹਿਆਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸਭ ਤੋਂ ਜ਼ਿਆਦਾ ਗੈਰ-ਕਾਨੂੰਨੀ ਤੌਰ 'ਤੇ ਇਮੀਗ੍ਰੇਸ਼ਨ ਦਾ ਧੰਦਾ ਚਲਾਇਆ ਜਾਂਦਾ ਹੈ।
ਪੰਜਾਬ ਸਰਕਾਰ ਕੱਸੇਗੀ ਸ਼ਿਕੰਜਾ
ਇਨ੍ਹਾਂ 'ਚੋਂ ਮੁੱਖ ਤੌਰ 'ਤੇ ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਬਠਿੰਡਾ, ਮੋਗਾ, ਨਵਾਂਸ਼ਹਿਰ, ਰੋਪੜ, ਸੰਗਰੂਰ ਅਤੇ ਕਪੂਰਥਲਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਕਰੀਬ 3200 ਤੋਂ ਜ਼ਿਆਦਾ ਇਮੀਗ੍ਰੇਸ਼ਨ ਅਤੇ ਗੈਰ-ਕਾਨੂੰਨੀ ਤੌਰ 'ਤੇ ਏਜੰਟਾਂ ਵਜੋਂ ਕੰਮ ਕਰਨ ਵਾਲਿਆਂ ਦੀ ਗਿਣਤੀ ਸਾਹਮਣੇ ਆਈ ਹੈ। ਫਿਲਹਾਲ ਇਨ੍ਹਾਂ 'ਤੇ ਸ਼ਿਕੰਜਾ ਕੱਸਣ ਦਾ ਕੰਮ ਪੰਜਾਬ ਸਰਕਾਰ ਵਲੋਂ ਲਗਾਤਾਰ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
